05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਕਾਲੀ ਦਲ (ਪੁਨਰ ਸੁਰਜੀਤ) ਧੜੇ ਦਾ ਅੰਦਰੂਨੀ ਬਿਖੇੜਾ ਮੌਕਾਪ੍ਰਸਤ ਸਿਆਸਤ ਦਾ ਪ੍ਰਤੱਖ ਪ੍ਰਮਾਣ- ਸਨੌਰ

Ad Position 21
No active advertisement
ਅਜੀਤ ਡੈਸਕ 23-07-2026
ਦੇਵੀਗੜ੍ਹ, 22 ਜੁਲਾਈ (ਰਾਜਿੰਦਰ ਸਿੰਘ ਮੌਜੀ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਹਲਕਾ ਇੰਚਾਰਜ ਕਮੇਟੀ ਸਨੌਰ ਦੇ ਸੀਨੀਅਰ ਮੈਂਬਰ ਜਥੇਦਾਰ ਕ੍ਰਿਸ਼ਨ ਸਿੰਘ ਸਨੌਰ ਨੇ ਅਕਾਲੀ ਦਲ (ਪੁਨਰ ਸੁਰਜੀਤ) ’ਚ ਪਏ ਤਾਜ਼ਾ ਸਿਆਸੀ ਧੜੇਬੰਦੀ ਅਤੇ ਅੰਦਰੂਨੀ ਬਖੇੜੇ ֹ’ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਹੈ ਕਿ ਆਪਣੇ ਆਪ ਨੂੰ ‘ਪੰਥਕ ਏਕਤਾ’ ਦੇ ਝੰਡਾਬਰਦਾਰ ਅਖਵਾਉਣ ਵਾਲੇ ਇਸ ਧੜੇ ਦਾ ਅਸਲੀ ਚਿਹਰਾ ਜਨਤਾ ਸਾਹਮਣੇ ਨੰਗਾ ਹੋ ਗਿਆ ਹੈ। ਜਥੇਦਾਰ ਕ੍ਰਿਸ਼ਨ ਸਿੰਘ ਸਨੌਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਇਕਬਾਲ ਸਿੰਘ ਝੂੰਦਾਂ ਵਲੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਗੱਠਜੋੜ ਕਰਨ ਤੋਂ ਬਾਅਦ ਜਿਸ ਤਰ੍ਹਾਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਝੂੰਦਾਂ ਨੂੰ 6 ਸਾਲ ਲਈ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਇਆ ਹੈ, ਉਸ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਧੜਾ ਕਿਸੇ ਪੰਥਕ ਹਿਤ ਲਈ ਨਹੀਂ, ਸਗੋਂ ਨਿੱਜੀ ਸਿਆਸੀ ਲਾਲਸਾ ਲਈ ਵਜੂਦ ’ਚ ਆਇਆ ਸੀ। ਉਨ੍ਹਾਂ ਆਖਿਆ ਕਿ ਇਕ ਪਾਸੇ ਜਥੇਦਾਰ ਝੂੰਦਾਂ ਅਤੇ ਸੰਤਾ ਸਿੰਘ ਉਮੈਦਪੁਰੀ ਵਰਗੇ ਆਗੂ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸ ਕੇ ਆਪਣੇ ਹੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਇਕ ਸਾਲ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕ ਰਹੇ ਹਨ ਅਤੇ 15 ਤੋਂ 20 ਸੀਨੀਅਰ ਆਗੂਆਂ ਦੇ ਪਾਰਟੀ ਛੱਡਣ ਦੇ ਦਾਅਵੇ ਕਰ ਰਹੇ ਹਨ, ਜਦਕਿ ਦੂਜੇ ਪਾਸੇ ਉਹ ਆਪ ਬਿਨਾਂ ਕਿਸੇ ਸ਼ਰਤ ਦੇ ਹੋਰਨਾਂ ਧੜਿਆਂ ਨਾਲ ਸਮਰਥਨ ਦਾ ਐਲਾਨ ਕਰ ਰਹੇ ਹਨ। ਇਹ ਸਭ ਦਰਸਾਉਂਦਾ ਹੈ ਕਿ ਇਨ੍ਹਾਂ ਆਗੂਆਂ ਕੋਲ ਪੰਜਾਬ ਅਤੇ ਪੰਥ ਲਈ ਕੋਈ ਸਪੱਸ਼ਟ ਨੀਤੀ ਜਾਂ ਸਿਧਾਂਤ ਨਹੀਂ ਹੈ। ਜਥੇਦਾਰ ਕ੍ਰਿਸ਼ਨ ਸਿੰਘ ਸਨੌਰ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਮਝਦਾਰ ਲੋਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਵਰਕਰ ਅਜਿਹੇ ਅਖੌਤੀ ਅਤੇ ਧੜੇਬੰਦੀ ਵਾਲੇ ਆਗੂਆਂ ਦੇ ਛਲਾਵੇ ਵਿਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬ ਦੇ ਹੱਕਾਂ, ਮੀਰੀ-ਪੀਰੀ ਦੇ ਸਿਧਾਂਤ ਅਤੇ ਪੰਥਕ ਏਕਤਾ ਦੀ ਰਾਖੀ ਕਰਨ ਵਾਲੀ ਇਕਲੌਤੀ ਸ਼ਿਰਮੋਰ ਜਥੇਬੰਦੀ ਹੈ। ਇਸ ਮੌਕੇ ਜਸਵੀਰ ਸਿੰਘ ਚੂੰਹਟ ਸਾਬਕਾ ਸਰਪੰਚ, ਜਸਪਾਲ ਸਿੰਘ ਕੋਹਲੇਮਾਜਰਾ, ਹਰਜੀਤ ਸਿੰਘ ਦੌਣਕਲਾਂ, ਸੱਜਣ ਸਿੰਘ ਚੁੰਹਟ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਜ਼ੋਨ-3 ਨੇ ਕ੍ਰਿਕਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਿਸ਼ਨ ਕਲੀਨ ਪਟਿਆਲਾ ਤਹਿਤ ਪੂਰੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਬਾਜ਼ਾਰਾਂ ਨੂੰ ਤੜਕਸਾਰ ਕੀਤਾ ਜਾਵੇਗਾ ਚਮਕਦਾਰ
Ad Position 24
No active advertisement