05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਮਾਣਾ ਬਾਰ ਵਲੋਂ ਸੰਘਰਸ਼ ਜਾਰੀ, 5 ਵਕੀਲ ਭੁੱਖ ਹੜਤਾਲ ’ਤੇ ਬੈਠੇ

Ad Position 21
No active advertisement
ਅਜੀਤ ਡੈਸਕ 23-07-2026
ਸਮਾਣਾ, 22 ਜੁਲਾਈ (ਸਾਹਿਬ ਸਿੰਘ)- ਬਾਰ ਐਸੋਸੀਏਸ਼ਨ ਸਮਾਣਾ ਨੇ ਪ੍ਰਧਾਨ ਨਵਦੀਪ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਪੰਜਾਬ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਲਏ ਗਏ ਫੈਸਲਿਆਂ ਨੂੰ ਸਰਬਸੰਮਤੀ ਨਾਲ ਲਾਗੂ ਕਰਦਿਆਂ ‘ਲੀਗਲ ਏਡ ਡਿਫੈਂਸ ਕੌਂਸਲ’ ਪ੍ਰਣਾਲੀ ਦੇ ਵਿਰੋਧ ਵਿਚ ਅਣਮਿੱਥੇ ਲਈ ਜਾਰੀ ਰੱਖੀ ਹੋਈ ਹੈ ਅਤੇ ਅੱਜ ਬਾਰ ਦੇ ਪੰਜ ਮੈਂਬਰ ਭੁੱਖ ਹੜਤਾਲ ’’ਤੇ ਬੈਠੇ। ਵਕੀਲਾਂ ਦਾ ਮੰਨਣਾ ਹੈ ਕਿ ਜਦ ਤੱਕ ਮੌਜੂਦਾ ਨੀਤੀ ਨੂੰ ਵਾਪਸ ਲੈਣ ਸਬੰਧੀ ਉਚਿਤ ਫ਼ੈਸਲਾ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ। ਬਾਰ ਐਸੋਸੀਏਸ਼ਨ ਸਮਾਣਾ ਦੇ ਸਕੱਤਰ ਐਡਵੋਕੇਟ ਕਸ਼ਮੀਰ ਸਿੰਘ ਚੁੰਬਰ, ਹਰਿੰਦਰਪਾਲ ਸਿੰਘ, ਰੋਮੀ ਵਡੇਰਾ, ਜਸਵਿੰਦਰ ਸਿੰਘ ਗੋਲਨ, ਅਰਸ਼ ਸਾਥੀ, ਨਿਰਲੇਪ ਕੌਰ ਐਡਵੋਕੇਟ ਅਤੇ ਰੋਜ਼ੀ ਅਰੋੜਾ ਨੇ ਸਵੈਇੱਛਾ ਨਾਲ ਅੱਜ ਸਵੇਰੇ 10 ਵਜੇ ਤੋਂ ਸ਼ਾਮ 4:30 ਵਜੇ ਤੱਕ ਨਿਆਂਇਕ ਅਦਾਲਤ ਕੰਪਲੈਕਸ ਸਮਾਣਾ ਵਿਚ ਸਿਸਟਮ ਦੇ ਵਿਰੋਧ ਵਿਚ ਸ਼ਾਂਤਮਈ ਭੁੱਖ ਹੜਤਾਲ ਕੀਤੀ। ਬਾਰ ਐਸੋਸੀਏਸ਼ਨ ਨੇ ਸਮੂਹ ਵਕੀਲ ਭਾਈਚਾਰੇ ਅਤੇ ਆਮ ਲੋਕਾਂ ਨੂੰ ਇਸ ਲੋਕਤੰਤਰੀ ਅਤੇ ਸ਼ਾਂਤਮਈ ਅੰਦੋਲਨ ਦੇ ਸਮਰਥਨ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ਪੁਲਿਸ ਵਲੋਂ 4 ਗ੍ਰਾਮ ਚਿੱਟੇ ਸਮੇਤ ਔਰਤ ਕਾਬੂ ਅਗਲੀ ਖ਼ਬਰ ਗੁਰਸ਼ਰਨ ਰੰਧਾਵਾ ਦੀ ਅਗਵਾਈ ਹੇਠ ਵਿਦਿਆਰਥੀਆਂ ’ਤੇ ਪੁਲਿਸ ਦੀ ਦਰਿੰਦਗੀ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24
No active advertisement