06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਵਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ

Ad Position 21
No active advertisement
ਅਜੀਤ ਡੈਸਕ 23-07-2026
ਪਟਿਆਲਾ, 22 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੱਲ ਰਹੀ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਦੇ ਤਹਿਤ ਅੱਜ ਡਾ. ਪੂਨਮ ਪ੍ਰੀਤ ਕੌਰ, ਰੀਜਨਲ ਟਰਾਂਸਪੋਰਟ ਅਫ਼ਸਰ, ਪਟਿਆਲਾ ਵਲੋਂ ਪੁਨੀਤ ਸਿੰਘ ਚਾਹਲ, ਡੀ.ਐੱਸ.ਪੀ. ਟਰੈਫਿਕ, ਮਨਜੋਤ ਸਿੰਘ, ਸਹਾਇਕ ਟਰਾਂਸਪੋਰਟ ਅਫ਼ਸਰ ਪਟਿਆਲਾ, ਰੂਪਵੰਤ ਕੌਰ, ਚਾਈਲਡ ਪ੍ਰੋਟੈਕਸ਼ਨ ਅਫ਼ਸਰ ਅਤੇ ਡਾ. ਰਵਿੰਦਰ ਪਾਲ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨਾਲ ਮਿਲ ਕੇ ਸਕੂਲੀ ਵਾਹਨਾਂ ਦੀ ਸਾਂਝੀ ਚੈਕਿੰਗ ਕੀਤੀ ਗਈ। ਇਸ ਐਨਫੋਰਸਮੈਂਟ ਮੁਹਿੰਮ ਦੌਰਾਨ ਸਕੂਲੀ ਬੱਸਾਂ, ਵੈਨਾਂ, ਆਟੋ ਰਿਕਸ਼ਿਆਂ ਅਤੇ ਈ-ਰਿਕਸ਼ਿਆਂ ਦੀ ਜਾਂਚ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੇਫ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਾਹਨ ਐਕਟ ਦੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਗਏ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਗਈ। ਸਕੂਲੀ ਵਾਹਨਾਂ ਦੇ ਕੁਲ 15 ਚਲਾਨ ਕੀਤੇ ਗਏ, ਜਿਨ੍ਹਾਂ ਦੀ ਕੁਲ ਜੁਰਮਾਨਾ ਰਕਮ 2,14,500 ਬਣਦੀ ਹੈ। ਐਨਫੋਰਸਮੈਂਟ ਮੁਹਿੰਮ ਦੌਰਾਨ ਇਕ ਟਿੱਪਰ ਸਮੇਤ ਕੁੱਲ 8 ਹੋਰ ਵਾਹਨਾਂ ਦੇ ਵੀ ਚਲਾਨ ਕੀਤੇ ਗਏ, ਜਿਨ੍ਹਾਂ ਦੀ ਕੁੱਲ ਜੁਰਮਾਨਾ ਰਕਮ 1,46,000 ਬਣਦੀ ਹੈ। ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ ਐਨਫੋਰਸਮੈਂਟ ਟੀਮਾਂ ਵਲੋਂ ਚੈਕਿੰਗ ਦੀ ਪ੍ਰਕਿਰਿਆ ਨੂੰ ਬਹੁਤ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਈ-ਚਲਾਨ ਤੁਰੰਤ ਜਾਰੀ ਕੀਤੇ ਗਏ ਅਤੇ ਸਕੂਲੀ ਵਾਹਨਾਂ ਨੂੰ ਬੇਲੋੜੇ ਸਮੇਂ ਲਈ ਨਹੀਂ ਰੋਕਿਆ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਈ ਅਤੇ ਆਵਾਜਾਈ ਵੀ ਸੁਚਾਰੂ ਢੰਗ ਨਾਲ ਚੱਲਦੀ ਰਹੀ। ਮੁਹਿੰਮ ਦੌਰਾਨ ਇਕ ਸਕੂਲ ਬੱਸ ਅਤੇ ਇਕ ਈ-ਰਿਕਸ਼ਾ, ਜੋ ਸਕੂਲੀ ਬੱਚਿਆਂ ਨੂੰ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਦਿਆਂ ਲਿਜਾ ਰਹੇ ਸਨ, ਦਾ ਚਲਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਇੰਪਾਊਂਡ ਵੀ ਕੀਤਾ ਗਿਆ। ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ, ਚਾਈਲਡ ਪ੍ਰੋਟੈਕਸ਼ਨ ਅਫ਼ਸਰ ਰੂਪਵੰਤ ਕੌਰ ਵਲੋਂ ਬੱਚਿਆਂ ਨੂੰ ਖੁਦ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਮੰਜ਼ਿਲ ਸਥਾਨ ਤੱਕ ਪਹੁੰਚਾਇਆ ਗਿਆ। ਚੈਕਿੰਗ ਦੌਰਾਨ ਟੀਮ ਵਲੋਂ ਮੌਕੇ ’ਤੇ ਮੌਜੂਦ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਕੇਵਲ ਅਧਿਕਾਰਤ, ਸੁਰੱਖਿਅਤ ਅਤੇ ਨਿਯਮਾਂ ਅਨੁਸਾਰ ਚੱਲਣ ਵਾਲੇ ਸਕੂਲੀ ਵਾਹਨਾਂ ਵਿਚ ਹੀ ਭੇਜਣ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੂੰ ਵੱਡਾ ਝਟਕਾ : ਪਿੰਡ ਬ੍ਰਹਮਪੁਰ ਵਿਖੇ ਰਣਜੋਧ ਹਡਾਣਾ ਦੀ ਰਹਿਨੁਮਾਈ ਹੇਠ ਕਈ ਪਰਿਵਾਰ ‘ਆਪ’ ‘ਚ ਸ਼ਾਮਿਲ ਅਗਲੀ ਖ਼ਬਰ ਸਮਾਣਾ ਪੁਲਿਸ ਵਲੋਂ 4 ਗ੍ਰਾਮ ਚਿੱਟੇ ਸਮੇਤ ਔਰਤ ਕਾਬੂ
Ad Position 24
No active advertisement