ਦੇਵੀਗੜ੍ਹ, 22 ਜੁਲਾਈ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਵਿਚ ਅਕਾਲੀ ਦਲ ਨੂੰ ਉਸ ਵੇਲੇ ਬਹੁਤ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਿੰਡ ਬ੍ਰਹਮਪੁਰ ਦੇ ਕਈ ਪ੍ਰਮੁੱਖ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹ ਵੱਡੀ ਸ਼ਮੂਲੀਅਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਅਤੇ ਕਰਨਬੀਰ ਸਿੰਘ ਦੀ ਅਗਵਾਈ ਵਿਚ ਸਫ਼ਲਤਾਪੂਰਵਕ ਨੇਪਰੇ ਚੜ੍ਹੀ। ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ‘ਆਪ’ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਮੋਹਤਬਰਾਂ ਵਿੱਚ ਇੰਦਰਪਾਲ ਸਿੰਘ ਸੰਧੂ, ਜਗਰਾਜ ਸਿੰਘ, ਹੁਸ਼ਿਆਰ ਸਿੰਘ, ਜਸਵੰਤ ਸਿੰਘ ਧਾਲੀਵਾਲ, ਹੋਸ਼ਿਆਰ ਸਿੰਘ ਸੰਧੂ, ਬਖਸ਼ੀਸ਼ ਸਿੰਘ ਵਿਰਕ (ਮੈਂਬਰ ਪੰਚਾਇਤ), ਗੁਰਚਰਨ ਸਿੰਘ ਢਿੱਲੋਂ, ਸੋਹਨ ਸਿੰਘ, ਜਸਵਿੰਦਰ ਸਿੰਘ ਢਿੱਲੋਂ, ਇਕਬਾਲ ਸਿੰਘ ਸੰਧੂ, ਕਰਨਬੀਰ ਸਿੰਘ ਸੰਧੂ, ਹਰਜਿੰਦਰ ਸਿੰਘ ਸੰਧੂ, ਕੁਲਦੀਪ ਸਿੰਘ, ਸੋਹਣ ਸਿੰਘ ਵਿਰਕ, ਅਜਮੇਰ ਸਿੰਘ ਸੰਧੂ, ਜੁਗਰਾਜ ਸਿੰਘ ਸੰਧੂ, ਅਰਮਾਨ ਸਿੰਘ ਢਿੱਲੋਂ, ਹਰਦੀਪ ਸਿੰਘ ਲਾਡੀ (ਮੈਂਬਰ ਪੰਚਾਇਤ), ਸੀਤਲ ਸਿੰਘ ਸੰਧੂ, ਅਤੇ ਕਰਮਜੀਤ ਸਿੰਘ ਆਲਮਗੀਰ ਅਤੇ ਹੋਰ ਕਈ ਪਰਿਵਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਮੁੱਚੇ ਆਗੂਆਂ ਤੇ ਪਿੰਡ ਵਾਸੀਆਂ ਨੂੰ ਸਿਰੋਪਾਓ ਪਾ ਕੇ ਜੀ ਆਇਆਂ ਨੂੰ ਆਖਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਅੱਜ ਪਿੰਡ ਬ੍ਰਹਮਪੁਰ ਦੇ ਆਗੂਆਂ ਦਾ ‘ਆਪ’ ਪਰਿਵਾਰ ਨਾਲ ਜੁੜਨਾ ਇਸ ਗੱਲ ਦਾ ਸੁਪ੍ਰਤੱਖ ਪ੍ਰਮਾਣ ਹੈ ਕਿ ਲੋਕ ਮਾਨ ਸਰਕਾਰ ਦੀ ‘ਸਾਫ਼ ਨੀਅਤ ਅਤੇ ਤੇਜ਼ ਵਿਕਾਸ’ ਵਾਲੀ ਨੀਤੀ ਤੋਂ ਬੇਹੱਦ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਕਰਨਬੀਰ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਨਾਲ ਆਉਣ ਨਾਲ ਖੇਤਰ ਵਿੱਚ ਪਾਰਟੀ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਆਗੂ, ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਪਿੰਡ ਬ੍ਰਹਮਪੁਰ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਮੌਜੂਦ ਸਨ।