07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਬਿਜਲੀ ਕਾਮਿਆਂ ਨੇ ਆਪਣੀਆਂ ਮੰਗਾਂ ਲਈ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਦਿੱਤਾ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 23-07-2026
ਭਾਦਸੋਂ, 22 ਜੁਲਾਈ (ਗੁਰਬਖਸ਼ ਸਿੰਘ ਵੜੈਚ)-ਬਿਜਲੀ ਦਫਤਰ ਭਾਦਸੋਂ ਵਿਖੇ ਬਿਜਲੀ ਕਾਮਿਆ ਵਲੋਂ ਜੁਆਇਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ’ਤੇ ਸਬ ਡਵੀਜਨ ਭਾਦਸੋਂ ਦੇ ਗੇਟ ਅੱਗੇ ਭਾਦਸੋ ਸ਼ਮਸਪੁਰ ਅਮਲੋਹ ਟੌਹੜਾ ਦੇ ਬਿਜਲੀ ਕਾਮਿਆਂ ਵਲੋਂ ਇਕੱਠੇ ਹੋ ਕੇ ਸਬ ਡਵੀਜਨ ਭਾਦਸੋਂ ਅੱਗੇ ਹੜਤਾਲ ਕਰਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਕਿਸਾਨ ਆਗੂ ਪੈਂਨਸ਼ਨਰ ਅਤੇ ਬਾਕੀ ਬਿਜਲੀ ਮੁਲਾਜਮਾਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਧਰਨੇ ’ਚ ਵੱਖ-ਵੱਖ ਬੁਲਾਰਿਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕੈਸ਼ਲੈਸ ਕਾਰਡ ਡੀ.ਏ. ਦਾ ਬਕਾਇਆ ਪੇਅ ਸਕੇਲ ਲਾਗੂ ਕਰਨਾ ਆਦਿ ਮੰਗਾਂ ਮੰਨਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਅਤੇ ਮਨੇਜਮੈਟ ਵਲੋਂ ਮੁਲਾਜਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਇਸ ਕਾਰਨ ਮੁਲਾਜਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਾਮੇ 23 ਅਤੇ 24 ਜੁਲਾਈ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਹੜਤਾਲ ਨੂੰ ਅੱਗੇ ਵਧਾਉਣ ’ਚ ਵੀ ਗੁਰੇਜ ਨਹੀਂ ਕੀਤਾ ਜਾਵੇਗਾ। ਇਸ ਮੌਕੇ ਗੁਰਜੰਟ ਸਿੰਘ ਰਾਜਗੜ ਜਥੇਬੰਦਕ ਸਕੱਤਰ ਪੰਜਾਬ, ਬਲਵਿੰਦਰ ਸਿੰਘ ਰਾਮਗੜ, ਦਲੀਪ ਸਿੰਘ ਗਿੱਲ ਪ੍ਰਧਾਨ ਏਟਕ, ਫਰੋਜ ਖਾਨ ਪ੍ਰਧਾਨ ਸਬ ਡੀਵਜਨ ਭਾਦਸੋ, ਬਲਜਿੰਦਰ ਸਿੰਘ ਸਿੱਧੂ ਸਰਕਲ ਆਗੂ, ਰਾਜਦੀਪ ਸਿੰਘ ਸਰਾਓ, ਜਗਮੋਹਣ ਸਿੰਘ, ਕਮਲਜੀਤ ਖਾਨ ਮੱਲੇਵਾਲ, ਅਮਰਜੀਤ ਸਿੰਘ, ਸੰਜੀਵ ਕੁਮਾਰ, ਬਿਕਰਮਜੀਤ ਸਿੰਘ, ਪਰਵੀਨ ਕੁਮਾਰ, ਅਜਮੀਲ ਖਾ, ਗੁਰਮੀਤ ਸਿੰਘ ਨਾਭਾ, ਸੋਹਣ ਅਗੋਲ, ਮੇਵਾ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਮਹਿਲਾ ਕਾਂਗਰਸ ਵਲੋਂ ਮੋਦੀ ਸਰਕਾਰ ਖ਼ਿਲਾਫ਼ ਕੀਤਾ ਜ਼ਬਰਦਸਤ ਪ੍ਰਦਰਸ਼ਨ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ੇ ਮੁਫ਼ਤ ਕਰ ਕੇ ਕੀਤਾ ਰੋਸ ਵਿਖਾਵਾ
Ad Position 24