07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਦਿੱਲੀ ’ਚ ਮਹਿਲਾ ਕਾਂਗਰਸ ਵਲੋਂ ਮੋਦੀ ਸਰਕਾਰ ਖ਼ਿਲਾਫ਼ ਕੀਤਾ ਜ਼ਬਰਦਸਤ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-07-2026
ਨਾਭਾ, 22 ਜੁਲਾਈ (ਵਰਿੰਦਰ ਵਰਮਾ)-ਆਲ ਇੰਡੀਆ ਮਹਿਲਾ ਕਾਂਗਰਸ ਦੇ ਸੱਦੇ ’ਤੇ ਨਵੀਂ ਦਿੱਲੀ ਦੇ ਇੰਦਰਾ ਭਵਨ ਵਿਖੇ ਮਹਿਲਾ ਰਾਖਵਾਂ (ਵੂਮੈਨ ਰਿਜ਼ਰਵੇਸ਼ਨ) ਨੂੰ ਸੰਸਦ ਅਤੇ ਦੇਸ਼ ਦੀਆਂ ਵਿਧਾਨ ਸਭਾਵਾਂ ਵਿਚ ਤੁਰੰਤ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਦੇਸ਼ ਭਰ ਤੋਂ ਪੁੱਜੀਆਂ ਮਹਿਲਾ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਮਿਲਣ ਵਾਲੇ ਸੰਵਿਧਾਨਕ ਹੱਕਾਂ ਨੂੰ ਹੋਰ ਲੰਬੇ ਸਮੇਂ ਤੱਕ ਟਾਲਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਸੰਸਦ ਅਤੇ ਵਿਧਾਨ ਸਭਾਵਾਂ ਵਿਚ ਮਹਿਲਾ ਰਾਖਵਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇ ਤਾਂ ਜੋ ਮਹਿਲਾਵਾਂ ਦੀ ਰਾਜਨੀਤਿਕ ਭਾਗੀਦਾਰੀ ਅਤੇ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਪ੍ਰਦਰਸ਼ਨ ਵਿਚ ਕਮਲੇਸ਼ ਕੌਰ ਗਿੱਲ ਮਹਿਲਾ ਕਾਂਗਰਸ ਪ੍ਰਧਾਨ ਨਾਭਾ, ਰੇਖਾ ਅਗਰਵਾਲ, ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਪਟਿਆਲਾ ਸਮੇਤ ਹੋਰ ਮਹਿਲਾ ਕਾਂਗਰਸ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦਿਵਾਉਣ ਲਈ ਮਹਿਲਾ ਕਾਂਗਰਸ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਤੇਜਿੰਦਰ ਮਹਿਤਾ ਨੇ ਸ਼ਹਿਰ ਦੀਆਂ ਮੱਛੀ ਮਾਰਕੀਟਾਂ ਨੂੰ ਨਵੀਂ ਮੱਛੀ ਮੰਡੀ ਵਿਖੇ ਤਬਦੀਲ ਕਰਨ ਦਾ ਚੁੱਕਿਆ ਬੀੜਾ ਅਗਲੀ ਖ਼ਬਰ ਬਿਜਲੀ ਕਾਮਿਆਂ ਨੇ ਆਪਣੀਆਂ ਮੰਗਾਂ ਲਈ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਦਿੱਤਾ ਰੋਸ ਧਰਨਾ
Ad Position 24