07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਚੇਅਰਮੈਨ ਤੇਜਿੰਦਰ ਮਹਿਤਾ ਨੇ ਸ਼ਹਿਰ ਦੀਆਂ ਮੱਛੀ ਮਾਰਕੀਟਾਂ ਨੂੰ ਨਵੀਂ ਮੱਛੀ ਮੰਡੀ ਵਿਖੇ ਤਬਦੀਲ ਕਰਨ ਦਾ ਚੁੱਕਿਆ ਬੀੜਾ

Ad Position 21
No active advertisement
ਅਜੀਤ ਡੈਸਕ 23-07-2026
ਪਟਿਆਲਾ, 22 ਜੁਲਾਈ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪਟਿਆਲਾ ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਚੱਲ ਰਹੀਆਂ ਮੱਛੀ ਮਾਰਕੀਟਾਂ ਦੇ ਮਾਮਲੇ ਵਿਚ ਦਖ਼ਲ ਦਿੰਦਿਆਂ ਕਮਿਸ਼ਨਰ, ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਰਾਹੀਂ ਸ਼ਹਿਰ ਵਿਚਲੀਆਂ ਮੱਛੀ ਮਾਰਕੀਟਾਂ ਨੂੰ ਸਰਕਾਰ ਵਲੋਂ ਪਿੰਡ ਘਲੋੜੀ ਵਿਖੇ ਸਥਾਪਿਤ ਨਵੀਂ ਮੱਛੀ ਮੰਡੀ ਵਿਚ ਤਬਦੀਲ ਕਰਨ ਲਈ ਲੋੜੀਂਦੀ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਅਮਲ ਵਿਚ ਲਿਆਉਣ ਲਈ ਲਿਖਿਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨਾਲ ਨਵੀਂ ਮੱਛੀ ਮੰਡੀ ਆਪਣੇ ਅਸਲ ਮੰਤਵ ਅਨੁਸਾਰ ਕਾਰਜਸ਼ੀਲ ਹੋਣ ਦੇ ਨਾਲ-ਨਾਲ ਸ਼ਹਿਰ ਵਿਚ ਸਫ਼ਾਈ, ਜਨ ਸਿਹਤ, ਆਵਾਜਾਈ ਪ੍ਰਬੰਧਨ ਅਤੇ ਸ਼ਹਿਰੀ ਵਿਵਸਥਾ ਵਿਚ ਵੀ ਸੁਧਾਰ ਆਵੇਗਾ। ਪੱਤਰ ਵਿਚ ਮਹਿਤਾ ਨੇ ਕਿਹਾ ਹੈ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਕਾਰਵਾਈਆਂ, ਜਾਰੀ ਹਦਾਇਤਾਂ ਅਤੇ ਦੁਕਾਨ ਅਲਾਟੀਆਂ ਨਾਲ ਹੋਏ ਸੰਪਰਕ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਸਰਕਾਰ ਵਲੋਂ ਲੋਕ ਹਿਤ ਵਿਚ ਸਥਾਪਿਤ ਨਵੀਂ ਮੱਛੀ ਮੰਡੀ ਅਜੇ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਨਹੀਂ ਹੋ ਸਕੀ। ਉਨ੍ਹਾਂ ਧਿਆਨ ਦਿਵਾਇਆ ਕਿ ਨਵੀਂ ਮੰਡੀ ਵਿਚ ਦੁਕਾਨਾਂ ਖਰੀਦਣ ਵਾਲੇ ਲਾਇਸੈਂਸੀ ਵੀ ਲੰਬੇ ਸਮੇਂ ਤੋਂ ਇਹ ਮਸਲਾ ਉਠਾ ਰਹੇ ਹਨ ਕਿ ਜਦੋਂ ਤੱਕ ਸ਼ਹਿਰ ਦੀਆਂ ਸਾਰੀਆਂ ਮੱਛੀ ਮਾਰਕੀਟਾਂ ਨੂੰ ਨਵੀਂ ਮੰਡੀ ਵਿਚ ਤਬਦੀਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉੱਥੇ ਗਾਹਕਾਂ ਦੀ ਆਵਾਜਾਈ ਸੁਭਾਵਿਕ ਤੌਰ ‘ਤੇ ਵਿਕਸਿਤ ਨਹੀਂ ਹੋ ਸਕੇਗੀ ਅਤੇ ਉਨ੍ਹਾਂ ਦੇ ਨਿਵੇਸ਼ ਨੂੰ ਵੀ ਉਚਿਤ ਲਾਭ ਨਹੀਂ ਮਿਲੇਗਾ। ਦੱਸਣਯੋਗ ਹੈ ਕਿ ਬੀਤੀ 11 ਜੂਨ ਨੂੰ ਕਮਿਸ਼ਨਰ ਨਗਰ ਨਿਗਮ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਨਗਰ ਨਿਗਮ, ਪੰਜਾਬ ਮੰਡੀ ਬੋਰਡ, ਮੱਛੀ ਪਾਲਣ ਵਿਭਾਗ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੇ ਫ਼ੈਸਲਾ ਲਿਆ ਸੀ ਕਿ ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਕਾਰੋਬਾਰ ਕਰ ਰਹੇ ਮੱਛੀ ਵਿਕਰੇਤਾਵਾਂ ਨੂੰ ਅਲਾਟਮੈਂਟ ਦੀਆਂ ਸ਼ਰਤਾਂ ਅਤੇ ਕਾਨੂੰਨੀ ਪ੍ਰਾਵਧਾਨਾਂ ਅਨੁਸਾਰ ਨਵੀਂ ਮੱਛੀ ਮੰਡੀ ਵਿਚ ਤਬਦੀਲ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਲੋਕ ਭਲਾਈ ਤੇ ਚੇਤਨਾ ਸੁਸਾਇਟੀ ਦੀ ਚੋਣ ’ਚ ਡਾ. ਭੁੱਲਰ ਬਣੇ ਪ੍ਰਧਾਨ ਅਗਲੀ ਖ਼ਬਰ ਦਿੱਲੀ ’ਚ ਮਹਿਲਾ ਕਾਂਗਰਸ ਵਲੋਂ ਮੋਦੀ ਸਰਕਾਰ ਖ਼ਿਲਾਫ਼ ਕੀਤਾ ਜ਼ਬਰਦਸਤ ਪ੍ਰਦਰਸ਼ਨ
Ad Position 24