12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਸਰਪ੍ਰਸਤੀ ਹੇਠ ਤੇਜ਼ਾ ’ਚ ਸਮਾਜਿਕ ਸਮਾਗਮ

Ad Position 21
No active advertisement
ਅਜੀਤ ਡੈਸਕ 24-07-2026
ਭੁੱਨਰਹੇੜੀ, 23 ਜੁਲਾਈ (ਧਨਵੰਤ ਸਿੰਘ)-ਬਲਾਕ ਦੇ ਅਧੀਨ ਆਉਂਦੇ ਪਿੰਡ ਤੇਜ਼ਾ ਵਿਚ ਪੀ. ਆਰ. ਟੀ. ਸੀ. ਦੇ ਸਾਬਕਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਸਰਪ੍ਰਸਤੀ ਹੇਠ ਸਮਾਜਿਕ ਸਮਾਗਮ ਕਰਵਾਇਆ, ਜਿਸ ’ਚ ਪੰਚਾਇਤ ਸੰਮਤੀ ਭੁੱਨਰਹੇੜੀ ਦੇ ਚੇਅਰਮੈਨ ਚਰਨਜੀਤ ਸਿੰਘ ਨੈਣਾਂ ਮੁਖ ਮਹਿਮਾਨ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਗੁਰਵਿੰਦਰ ਸਿੰਘ ਸਰਪੰਚ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਕਰੀਬ 110 ਪਰਿਵਾਰਾਂ ਨੂੰ ਰਾਸ਼ਨ ਕਾਰਡ ਵੀ ਤਕਸੀਮ ਕੀਤੇ ਗਏ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਨੈਣਾਂ ਨੇ ਕਿਹਾ ਕਿ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਯਤਨਾਂ ਸਦਕਾ ਭੁੱਨਰਹੇੜੀ ਬਲਾਕ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਿਚ ‘ਤੇਜ਼ਾ ਮਿੰਨੀ ਪੈਲੇਸ’ ਦੇ ਨਿਰਮਾਣ ਲਈ ਚਲਾਏ ਗਏ । ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ 2-2 ਮਰਲੇ ਦੇ ਪਲਾਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਦੀ ਚਾਰਦੀਵਾਰੀ ਦਾ ਕੰਮ ਵੀ ਮੁਕੰਮਲ ਹੋ ਚੁੱਕਿਆ ਹੈ, ਹੋਰ ਭਵਿੱਖ ਵਿਚ ਵੀ ਅਜਿਹੇ ਜਨਹਿਤ ਭਲਾਈ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਸ਼ਾਮ ਲਾਲ, ਪ੍ਰਿੰਸ ਕੁਮਾਰ ਪੰਚ, ਹਰਪ੍ਰੀਤ ਕੌਰ ਪੰਚ, ਫ਼ਕੀਰ ਚੰਦ, ਵਿਜੈ ਕੁਮਾਰ, ਕਾਕਾ ਧਿਮਾਨ, ਸੁਖਦੇਵ ਸਿੰਘ, ਹਰਦੇਵ ਸਿੰਘ, ਮੰਗਾਂ ਰਾਮ, ਹਰਚਰਨ ਸਿੰਘ, ਪ੍ਰੀਤ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਪ੍ਰਕਾਸ਼ ਸਿੰਘ, ਰਾਣੀ ਕੌਰ, ਬੀਬੀ ਪਰਮਿੰਦਰ ਕੌਰ, ਬੀਬੀ ਸਰਬਜੀਤ ਕੌਰ ਅਤੇ ਬੀਬੀ ਮਨਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਕਿੰਡਰਗਾਰਟਨ ਦੇ ਬੱਚਿਆਂ ਨੇ ਮਨਾਇਆ ‘ਯੈਲੋ ਡੇ’ ਅਗਲੀ ਖ਼ਬਰ ਪੰਜਾਬ ਸਰਕਾਰ ਬਦਲਾਅ ਦੇ ਨਾਂਅ ’ਤੇ ਡੰਡੇ ਦੀ ਰਾਜਨੀਤੀ ਕਰ ਰਹੀ-ਬੀਬੀ ਕਰਮਜੀਤ ਕੌਰ
Ad Position 24