12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੰਜਾਬ ਦੇ ਸਫ਼ਾਈ ਕਰਮਚਾਰੀਆਂ ਦੀਆਂ ਨੌਕਰੀ ਪੱਕੀ ਕਰੇ ਸਰਕਾਰ-ਸੰਨੀ ਢਿੱਲੋਂ

Ad Position 21
No active advertisement
ਅਜੀਤ ਡੈਸਕ 24-07-2026
ਪਟਿਆਲਾ, 23 ਜੁਲਾਈ (ਮਨਦੀਪ ਸਿੰਘ ਖਰੌੜ)-ਠੇਕੇਦਾਰੀ ਪ੍ਰਣਾਲੀ ਅਧੀਨ ਸੂਬੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ’ਚ ਲੰਮੇ ਸਮੇਂ ਕੰਮ ਕਰ ਰਹੇ ਸਫ਼ਾਈ ਸੇਵਕ ਆਪਣੀਆਂ ਸੇਵਾਵਾਂ ਨੂੰ ਪੱਕੇ ਕਰਵਾਉਣ ਲਈ ਪੰਜਾਬ ਭਰ ’ਚ ਧਰਨੇ ਦੇ ਰਹੇ ਹਨ ਪਰ ਹਾਲੇ ਤਕ ਕਿਸੇ ਵੀ ਸਰਕਾਰੀ ਨੁਮਾਇੰਦੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਇਸ ਸੰਬੰਧੀ ਸਮਾਜ ਸੇਵੀ ਸਨਦੀਪ ਸਿੰਘ ਸੰਨੀ ਢਿੱਲੋਂ ਨੇ ਦੱਸਿਆ ਕਿ ਇਹ ਉਹ ਸਫ਼ਾਈ ਸੇਵਕ ਹਨ, ਜਿਨ੍ਹਾਂ ਕਾਰਨ ਸਾਡਾ ਸੂਬਾ ਸਾਫ਼ ਸੁਥਰਾ ਰਹਿੰਦਾ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਸੂਬਾ ਸਰਕਾਰ ਇਨ੍ਹਾਂ ਸਫ਼ਾਈ ਯੋਧਿਆਂ ਦੀ ਸੇਵਾਵਾਂ ਪੱਕੀਆਂ ਨਹੀਂ ਕਰ ਰਹੀ। ਸ. ਢਿੱਲੋਂ ਨੇ ਕਿਹਾ ਕਿ ਉਹ ਪਿਛਲੇ ਦਿਨੀਂ ਕਈ ਸਮਾਜ ਸੇਵਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣ ਉਪਰੰਤ ਪਤਾ ਲੱਗਿਆ ਕਿ ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ਬਹੁਤ ਹੀ ਨਿਗੂਣੀਆਂ ਹਨ, ਜਿਸ ਨਾਲ ਉਨ੍ਹਾਂ ਦੀ ਰੋਜ਼ਮਰ੍ਹਾ ਦੇ ਮਹੀਨੇ ਭਰ ਦਾ ਖਰਚਾ ਵੀ ਪੂਰੇ ਨਹੀਂ ਹੁੰਦੇ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦੇ ਪਰਿਵਾਰ ਤੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ‘ਆਪ’ ਸਰਕਾਰ ਦੇ ਮੰਤਰੀਆਂ ਨੂੰ ਮਿਲਣਗੇ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 29 ਨੂੰ ਲੱਗੇਗਾ ਖ਼ੂਨਦਾਨ ਕੈਂਪ- ਹਰਜੀਤ ਸਿੰਘ ਬਿੱਟੂ ਅਗਲੀ ਖ਼ਬਰ ਆਲ ਇੰਡੀਆ ਕੰਬਾਈਨ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਚਰਨ ਸਿੰਘ ਰਲਹਨ ਦਾ ਸਨਮਾਨ
Ad Position 24