12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 29 ਨੂੰ ਲੱਗੇਗਾ ਖ਼ੂਨਦਾਨ ਕੈਂਪ- ਹਰਜੀਤ ਸਿੰਘ ਬਿੱਟੂ

Ad Position 21
No active advertisement
ਅਜੀਤ ਡੈਸਕ 24-07-2026
ਦੇਵੀਗੜ੍ਹ, 23 ਜੁਲਾਈ (ਰਾਜਿੰਦਰ ਸਿੰਘ ਮੌਜੀ)-ਸਥਾਨਕ ਸਮਾਜ ਸੇਵੀ ਸੰਸਥਾ ‘ਲੋਕ ਸੇਵਾ ਮੰਚ’ ਦੀ ਇੱਕ ਵਿਸ਼ੇਸ਼ ਬੈਠਕ ਮੰਚ ਦੇ ਪ੍ਰਧਾਨ ਕਰਮਜੀਤ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਮੰਚ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਜਾਣਕਾਰੀ ਦਿੰਦਿਆਂ ਮੰਚ ਦੇ ਜਨਰਲ ਸਕੱਤਰ ਹਰਜੀਤ ਸਿੰਘ ਬਿੱਟੂ ਨੇ ਦੱਸਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਅਤੇ ਸਮਾਜ ਵਿੱਚ ਸੇਵਾ ਭਾਵਨਾ ਨੂੰ ਪ੍ਰਫੁੱਲਿਤ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਆਉਣ ਵਾਲੀ 29 ਜੁਲਾਈ, ਦਿਨ ਬੁੱਧਵਾਰ ਨੂੰ ਕੰਬੋਜ ਮਹਾਂ ਸਭਾ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ।ਇਸ ਮੌਕੇ ਲੋਕ ਸੇਵਾ ਮੰਚ ਵੱਲੋਂ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਹਰਜੀਤ ਸਿੰਘ ਬਿੱਟੂ ਨੇ ਅੱਗੇ ਦੱਸਿਆ ਕਿ ਇਹ ਨੇਕ ਕਾਰਜ ‘ਕੰਬੋਜ ਮਹਾਂ ਸਭਾ’ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇੱਕ ਅਜਿਹਾ ਮਹਾਂਦਾਨ ਹੈ, ਜਿਸ ਨਾਲ ਕਿਸੇ ਕੀਮਤੀ ਮਨੁੱਖੀ ਜਾਨ ਨੂੰ ਬਚਾਇਆ ਜਾ ਸਕਦਾ ਹੈ। ਮੰਚ ਵੱਲੋਂ ਇਲਾਕੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਕੈਂਪ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖ਼ੂਨਦਾਨ ਕਰਕੇ ਸ਼ਹੀਦ ਊਧਮ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨ। ਪ੍ਰਧਾਨ ਕਰਮਜੀਤ ਸਿੰਘ ਨੰਬਰਦਾਰ ਨੇ ਕਿਹਾ ਕਿ ਲੋਕ ਸੇਵਾ ਮੰਚ ਸਮਾਜਿਕ ਬੁਰਾਈਆਂ ਦੇ ਖਾਤਮੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸੰਸਥਾ ਵੱਲੋਂ ਇਸੇ ਤਰ੍ਹਾਂ ਦੇ ਸਿਹਤ, ਸਿੱਖਿਆ ਅਤੇ ਵਾਤਾਵਰਣ ਨਾਲ ਸਬੰਧਤ ਕਾਰਜ ਜਾਰੀ ਰੱਖੇ ਜਾਣਗੇ। ਉਨ੍ਹਾਂ ਮੀਟਿੰਗ ਵਿਚ ਹਾਜ਼ਰ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਹ ਖ਼ੂਨਦਾਨ ਕੈਂਪ ਇੱਕ ਸਫਲ ਉਪਰਾਲਾ ਸਾਬਤ ਹੋਵੇਗਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੰਚ ਦੇ ਖਜ਼ਾਨਚੀ ਹਰਵਿੰਦਰ ਸਿੰਘ ਬੱਬੂ, ਜਨਰਲ ਸਕੱਤਰ ਹਰੀ ਚੰਦ ਭੋਲੀ, ਕਪਿਲ ਚੋਪੜਾ ਤੇ ਕੇਹਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਈਸ ਚੇਅਰਮੈਨ ਵਿੱਕੀ ਘਨੌਰ ਦੇ ਦਫ਼ਤਰ ਪਹੁੰਚੇ ਬਾਜ਼ੀਗਰ ਵੈਲਫੇਅਰ ਬੋਰਡ ਦੇ ਚੇਅਰਪਰਸਨ ਕੁਲਦੀਪ ਸਿੰਘ ਅਗਲੀ ਖ਼ਬਰ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਦੀਆਂ ਨੌਕਰੀ ਪੱਕੀ ਕਰੇ ਸਰਕਾਰ-ਸੰਨੀ ਢਿੱਲੋਂ
Ad Position 24