12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਾਈਸ ਚੇਅਰਮੈਨ ਵਿੱਕੀ ਘਨੌਰ ਦੇ ਦਫ਼ਤਰ ਪਹੁੰਚੇ ਬਾਜ਼ੀਗਰ ਵੈਲਫੇਅਰ ਬੋਰਡ ਦੇ ਚੇਅਰਪਰਸਨ ਕੁਲਦੀਪ ਸਿੰਘ

Ad Position 21
No active advertisement
ਅਜੀਤ ਡੈਸਕ 24-07-2026
ਘਨੌਰ, 23 ਜੁਲਾਈ (ਸਰਦਾਰਾ ਸਿੰਘ ਲਾਛੜੂ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਵਿੱਕੀ ਘਨੌਰ ਦੇ ਗ੍ਰਹਿ ਪਿੰਡ ਸੰਧਾਰਸੀ ਵਿਖੇ ਸਥਿਤ ਦਫ਼ਤਰ ਵਿਖੇ ਅੱਜ ਆਮ ਆਦਮੀ ਪਾਰਟੀ ਵਲੋਂ ਪੰਜਾਬ ਬਾਜੀਗਰ ਵੈਲਫੇਅਰ ਬੋਰਡ ਦੇ ਚੇਅਰਪਰਸਨ ਕੁਲਦੀਪ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਚੇਅਰਪ੍ਰਸਨ ਕੁਲਦੀਪ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਸੂਬਾ ਸਰਕਾਰ ਵਲੋਂ ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਚੇਅਰਪ੍ਰਸਨ ਕੁਲਦੀਪ ਸਿੰਘ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਉਥਾਨ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਾਜੀਗਰ ਭਾਈਚਾਰੇ ਦੀ ਭਲਾਈ ਲਈ ਵੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਹਰਮਨ ਸਿੰਘ ਅਲੀ ਮਾਜ਼ਰਾ, ਸੋਮ ਲਾਲ, ਅਮਰਜੀਤ ਸਿੰਘ, ਮਾਨ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਟੋਰੜਾ ਲਿੰਕ ਸੜਕ ਡੂੰਘੇ ਖੱਡਿਆਂ ਨੂੰ ਮਿੱਟੀ ਨਾਲ ਪੂਰਿਆ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 29 ਨੂੰ ਲੱਗੇਗਾ ਖ਼ੂਨਦਾਨ ਕੈਂਪ- ਹਰਜੀਤ ਸਿੰਘ ਬਿੱਟੂ
Ad Position 24