ਨਾਭਾ, 23 ਜੁਲਾਈ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਨੌਜਵਾਨ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਬਜੀਦਪੁਰ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮ ਤੇ ਰਿਕਾਰਡਤੋੜ ਵਿਕਾਸ ਕਾਰਜ ਪੰਜਾਬ ਸਰਕਾਰ ਦੀ ਪਹਿਲ ਹੈ। ਇਸੇ ਲਈ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਸੜਕਾਂ ਦਾ ਨਿਰਮਾਣ ਅਤੇ ਲੋਕਾਂ ਲਈ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਸਰਕਾਰ ਦੀਆਂ ਵਿਸੇਸ ਉਪਲੱਬਧੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਦਾ ਵਿਸ਼ੇਸ਼ ਸਰਕਾਰ ਪ੍ਰਤੀ ਮਜ਼ਬੂਤ ਹੋਇਆ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਸੂਬੇ ਦੇ ਲੋਕ ਉਤਾਵਾਲੇ ਹਨ ਅਤੇ ਉਹ ਭਗਵੰਤ ਮਾਨ ਨੂੰ ਮੁੜ ਤੋਂ ਮੁੱਖ ਮੰਤਰੀ ਬਣਦਾ ਦੇਖਣਾ ਚਾਹੁੰਦੇ ਹਨ। ਇਸ ਮੌਕੇ ਪਿੰਡ ਦੀ ਸਰਪੰਚ ਕਮਲਦੀਪ ਕੌਰ, ‘ਆਪ’ ਆਗੂ ਦਲਜੀਤ ਸਿੰਘ ਬਾਜਵਾ, ਦਰਸ਼ਨ ਸਿੰਘ ਮਿੱਠੂ ਤੇ ਵੈਦ ਗੁਰਜੀਤ ਸਿੰਘ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਯੂਥ ਆਗੂ ਲਾਲੀ ਫਤਿਹਪੁਰ, ਗੋਪੀ ਫੈਜਗੜ੍ਹ, ਲਾਡੀ ਖਹਿਰਾ, ਦੀਪਾ ਰਾਮਗੜ੍ਹ ਸਾਬਕਾ ਚੇਅਰਮੈਨ, ਗੁਰਜੀਤ ਸਿੰਘ ਕੋਟਕਲਾਂ, ਕਮਲ ਭਾਦਸੋਂ, ਜਸਕਰਨਵੀਰ ਸਿੰਘ ਤੇਜੇ, ਦਵਿੰਦਰ ਸਿੰਘ ਬਿਸ਼ਨਗੜ੍ਹ ਆਦਿ ਵੀ ਮੌਜੂਦ ਸਨ।