11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ-ਕੈਂਥ

Ad Position 21
No active advertisement
ਅਜੀਤ ਡੈਸਕ 24-07-2026
ਨਾਭਾ, 23 ਜੁਲਾਈ (ਜਗਨਾਰ ਸਿੰਘ ਦੁਲੱਦੀ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਬਰਨਾਲਾ ਵਿਚ ਸਫਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ਇਹ ਘਟਨਾ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਭਗਵੰਤ ਮਾਨ ਸਰਕਾਰ ਦੀ ਦਲਿਤਾਂ ਪ੍ਰਤੀ ਕਥਿਤ ਅਸੰਵੇਦਨਸ਼ੀਲ ਸੋਚ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਪਣੇ ਜਾਇਜ਼ ਹੱਕਾਂ ਲਈ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਵਿਰੁੱਧ ਪੁਲਿਸ ਵਲੋਂ ਕੀਤੀ ਕਾਰਵਾਈ ਰਾਜਨੀਤਿਕ ਦਬਾਅ ਹੇਠ ਕੀਤੀ ਗਈ, ਜੋ ਲੋਕਤੰਤਰੀ ਅਧਿਕਾਰਾਂ ਤੇ ਸਮਾਜਿਕ ਨਿਆਂ ਦੇ ਸਿਧਾਂਤਾਂ ਦੇ ਉਲਟ ਹੈ। ਕੈਂਥ ਨੇ ਕਿਹਾ ਕਿ ਕੌਮੀ ਸਫਾਈ ਕਰਮਚਾਰੀ ਕਮਿਸ਼ਨ ਵਲੋਂ ਇਸ ਮਾਮਲੇ ਦਾ ਸੁ-ਮੋਟੋ ਨੋਟਿਸ ਲੈ ਕੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕਰਨਾ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਰਾਜ ਸਰਕਾਰ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਤੇ ਸਨਮਾਨ ਯਕੀਨੀ ਬਣਾਉਣ ਵਿਚ ਅਸਫਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਮਾਮਲੇ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਪੀੜਤ ਸਫਾਈ ਕਰਮਚਾਰੀਆਂ ਨੂੰ ਯੋਗ ਮੁਆਵਜ਼ਾ, ਸੁਰੱਖਿਆ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਫਾਈ ਸੇਵਕ ਯੂਨੀਅਨ ਵਲੋਂ ਸਨੌਰ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜੰਤਰ ਮੰਤਰ ਵਿਖੇ ਵਿਦਿਆਰਥੀਆਂ ’ਤੇ ਹੋਏ ਅੱਤਿਆਚਾਰ ਖ਼ਿਲਾਫ਼ ਕਾਂਗਰਸ ਪਾਰਟੀ ਨੇ ਦਿੱਤਾ ਰੋਸ ਧਰਨਾ
Ad Position 24