11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫਾਈ ਸੇਵਕ ਯੂਨੀਅਨ ਵਲੋਂ ਸਨੌਰ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 24-07-2026
ਸਨੌਰ, 23 ਜੁਲਾਈ (ਸੋਖਲ)-ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਵੀਰਵਾਰ ਨੂੰ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਸਨੌਰ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਪ੍ਰਧਾਨ ਨੰਦ ਲਾਲ ਦੀ ਅਗਵਾਈ ਹੇਠ ਪਟਿਆਲਾ ਰੋਡ, ਸਨੌਰ ਵਿਖੇ ਇਕੱਠੇ ਹੋਏ ਸਫਾਈ ਸੇਵਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਬਰਨਾਲਾ ਵਿਚ ਸਫਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਘਟਨਾ ਨੂੰ ਲੋਕਤੰਤਰੀ ਹੱਕਾਂ ‘ਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਡੀ. ਐਸ. ਪੀ. ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਇਸ ਦੇ ਨਾਲ ਹੀ ਲਾਠੀਚਾਰਜ ਵਿਚ ਸ਼ਾਮਿਲ ਹੋਰ ਪੁਲਿਸ ਕਰਮਚਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਨਹੀਂ ਦਿੰਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਆਪਣੇ ਹੱਕਾਂ ਲਈ ਹਰ ਪੱਧਰ ‘ਤੇ ਲੜਾਈ ਲੜਨ ਲਈ ਤਿਆਰ ਹਨ ਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਨਹੀਂ ਝੁਕਣਗੇ। ਇਸ ਮੌਕੇ ਮੀਤ ਪ੍ਰਧਾਨ ਵਰਨ ਕੁਮਾਰ, ਕੈਸ਼ੀਅਰ ਦੀਪਕ ਕੁਮਾਰ, ਸੈਕਟਰੀ ਰੋਕੀ ਅਟਵਾਲ, ਵੀਰਪਾਲ ਪੰਜੋਲਾ, ਸੁੰਦਰ ਸੋਨੀ, ਵਿੱਕੀ, ਵਿਸ਼ਾਲ ਕੁਮਾਰ, ਨਰਿੰਦਰ ਸਿੰਘ ਹਸਨਪੁਰ, ਜਗਜੀਤ ਸਿੰਘ ਰਾਏਪੁਰ, ਗੁਰਜੀਤ ਸਿੰਘ ਸੰਕਰਪੁਰ, ਅਮੀਰ ਚੰਦ ਕਾਡਗੜ੍ਹ, ਗੋਲਡੀ ਮਸਿੰਘਣ, ਗੁਰਪ੍ਰੀਤ ਸਿੰਘ ਨੈਨ ਕਲਾਂ, ਸਵਰਨ ਸਿੰਘ ਬੋਂਸਰ ਕਲਾਂ, ਸ਼ਮਸ਼ਾਦ ਖਾਨ ਚੋਰਾ ਸਮੇਤ ਨਗਰ ਕੌਂਸਲ ਸਨੌਰ ਦੀ ਸਫਾਈ ਸੇਵਕ ਯੂਨੀਅਨ ਦੇ ਵੱਡੀ ਗਿਣਤੀ ਵਿਚ ਮੈਂਬਰ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਨਾਭਾ ਦੇ ਸਫਾਈ ਕਰਮਚਾਰੀਆਂ ਦੇ ਹੱਕ ‘ਚ ਡਟੇ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇ. ਮੱਖਣ ਸਿੰਘ ਲਾਲਕਾ ਅਗਲੀ ਖ਼ਬਰ ਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ-ਕੈਂਥ
Ad Position 24