05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੰਜਾਬ ਸਰਕਾਰ ਵਿਰੁੱਧ ਨੰਬਰਦਾਰ ਐਸੋਸੀਏਸ਼ਨ ਦਾ ਮੋਰਚਾ : ਮੰਗਾਂ ਨਾ ਮੰਨਣ ’ਤੇ ਪਿੰਡ-ਪਿੰਡ ਹੋਵੇਗਾ ਵਿਰੋਧ-ਕਰਮਜੀਤ ਸਿੰਘ ਨੰਬਰਦਾਰ

Ad Position 21
No active advertisement
ਅਜੀਤ ਡੈਸਕ 25-07-2026
ਦੇਵੀਗੜ੍ਹ, 24 ਜੁਲਾਈ (ਰਾਜਿੰਦਰ ਸਿੰਘ ਮੌਜੀ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਗ਼ਾਲਿਬ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਨੰਬਰਦਾਰ ਐਸੋਸੀਏਸ਼ਨ ਦੀ ਹੋਈ ਬੈਠਕ ਵਿਚ ਨੰਬਰਦਾਰਾਂ ਨੇ ਸਰਕਾਰ ’ਤੇ ਆਪਣੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਐਸੋਸੀਏਸ਼ਨ ਦੁੱਧਨ ਸਾਧਾਂ ਦੇ ਪ੍ਰਧਾਨ ਕਰਮਜੀਤ ਸਿੰਘ ਨੰਬਰਦਾਰ ਦੀ ਅਗਵਾਈ ਵਿਚ ਹੋਈ ਬੈਠਕ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਤੁਰੰਤ ਕੋਈ ਸਕਾਰਾਤਮਕ ਕਦਮ ਨਾ ਚੁੱਕਿਆ ਤਾਂ ਨੰਬਰਦਾਰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ। ਮੀਟਿੰਗ ਦੌਰਾਨ ਨੰਬਰਦਾਰਾਂ ਨੇ ਮੰਗ ਕੀਤੀ ਹੈ ਕਿ ਐਮ. ਏ. ਸੀ. ਆਰ ਪ੍ਰਣਾਲੀ ਪਿੰਡਾਂ ਦੇ ਪ੍ਰਸ਼ਾਸਨਿਕ ਕੰਮਾਂ ਵਿਚ ਰੁਕਾਵਟ ਪੈਦਾ ਕਰ ਰਹੀ ਹੈ, ਇਸ ਲਈ ਇਸ ਨੂੰ ਤੁਰੰਤ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਵਧਦੀ ਮਹਿੰਗਾਈ ਨੂੰ ਦੇਖਦੇ ਹੋਏ ਨੰਬਰਦਾਰਾਂ ਨੇ ਆਪਣੇ ਮਾਣ-ਭੱਤੇ ਵਿਚ ਯੋਗ ਵਾਧਾ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ ਤਾਂ ਜੋ ਉਹ ਆਪਣੀਆਂ ਜ਼ਿੰਮੇਵਾਰੀਆਂ ਸਹੀ ਢੰਗ ਨਾਲ ਨਿਭਾ ਸਕਣ। ਇਸ ਮੌਕੇ ਨੰਬਰਦਾਰ ਕਰਮਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਨੰਬਰਦਾਰ ਪਿੰਡਾਂ ਵਿਚ ਸਰਕਾਰ ਦੇ ਅੱਖਾਂ-ਕੰਨ ਦਾ ਕੰਮ ਕਰਦੇ ਹਨ ਪਰ ਲੰਬੇ ਸਮੇਂ ਤੋਂ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ, ਜੇਕਰ ਸਾਡੀਆਂ ਮੰਗਾਂ ਦਾ ਜਲਦੀ ਹੱਲ ਨਹੀਂ ਕੀਤਾ ਗਿਆ ਤਾਂ ਅਸੀਂ ਪਿੰਡ-ਪਿੰਡ ਜਾ ਕੇ ਸਰਕਾਰ ਦੇ ਰਵੱਈਏ ਦਾ ਪਰਦਾਫਾਸ਼ ਕਰਾਂਗੇ ਅਤੇ ਸੂਬਾ ਪੱਧਰੀ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਕਿਉਂਕਿ ਸਰਕਾਰ ਵਲੋਂ ਉਨ੍ਹਾਂ ਨੂੰ ਸਿਰਫ਼ ਲਾਰੇ ਲਾਏ ਜਾ ਰਹੇ ਹਨ। ਇਸ ਮੌਕੇ ਸਮੂਹ ਨੰਬਰਦਾਰਾਂ ਨੇ ਇਕਜੁੱਟਤਾ ਦਿਖਾਉਂਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ ਤਾਂ ਪੰਜਾਬ ਭਰ ਵਿਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵਲੋਂ ਬੂਟੇ ਲਗਾਉਣ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਦਿਖਾਈ ਹਰੀ ਝੰਡੀ
Ad Position 24
No active advertisement