05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

‘ਆਪ’ ਨੇ ਜਸਦੀਪ ਸਿੰਘ ਖੰਨਾ ਨੂੰ ਜ਼ਿਲ੍ਹਾ ਪਟਿਆਲਾ ਯੂਥ ਵਿੰਗ ਦਾ ਜੁਆਇੰਟ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 25-07-2026
ਨਾਭਾ, 24 ਜੁਲਾਈ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਤੇ ਇਮਾਨਦਾਰ ਵਰਕਰਾਂ ਅਤੇ ਆਗੂਆਂ ਨੂੰ ਅਹੁਦੇਦਾਰੀਆ ਦੇ ਕੇ ਨਿਵਾਜਿਆ ਹੈ। ਇਸ ਲੜੀ ਦੇ ਤਹਿਤ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਦੇ ਪ੍ਰਧਾਨ ਜਸਦੀਪ ਸਿੰਘ ਖੰਨਾ ਨੂੰ ਜ਼ਿਲ੍ਹਾ ਪਟਿਆਲਾ ਯੂਥ ਵਿੰਗ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ। ਨਿਯੁਕਤ ਹੋਣ ਉਪਰੰਤ ਜਸਦੀਪ ਸਿੰਘ ਖੰਨਾ ਨੇ ‘ਆਪ’ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਿਲੀ ਜਿੰਮੇਵਾਰੀ ਨੂੰ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਹਲਕਾ ਵਿਧਾਇਕ ਦੇਵ ਮਾਨ ਨੇ ਜਸਦੀਪ ਸਿੰਘ ਖੰਨਾ ਨੂੰ ਜ਼ਿਲ੍ਹਾ ਪਟਿਆਲਾ ਯੂਥ ਵਿੰਗ ਦਾ ਜੁਆਇੰਟ ਸਕੱਤਰ ਲੱਗਣ ਤੇ ਮੁਬਾਰਕਬਾਦ ਦਿੱਤੀਆਂ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਜਸਦੀਪ ਸਿੰਘ ਖੰਨਾ ਤੇ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਹਰ ਵਾਰਡ ਵਾਸੀਆਂ ਦੇ ਕੰਮ ਇਮਾਨਦਾਰੀ ਨਾਲ ਪਹਿਲ ਦੇ ਅਧਾਰ ’ਤੇ ਹੱਲ ਕਰਦੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰਸੱਟ ਅਮਰਦੀਪ ਸਿੰਘ ਖੰਨਾ ਨੇ ਜਸਦੀਪ ਸਿੰਘ ਖੰਨਾ ਨੂੰ ਜ਼ਿਲ੍ਹਾ ਪਟਿਆਲਾ ਯੂਥ ਵਿੰਗ ਦਾ ਜੁਆਇੰਟ ਸਕੱਤਰ ਨਿਯੁਕਤ ਹੋਣ ’ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ 1786 ਪੋਲਿੰਗ ਬੂਥਾਂ ’ਤੇ ਲੱਗੇ ਐਸ. ਆਈ. ਆਰ. ਵਿਸ਼ੇਸ਼ ਕੈਂਪ ਭਾਰਤੀ ਚੋਣ ਕਮਿਸ਼ਨ ਦੇ ਸੋਧੇ ਸ਼ਡਿਊਲ ਅਨੁਸਾਰ ਪੂਰੀ ਹੋ... ਅਗਲੀ ਖ਼ਬਰ ਭੁੱਕੀ ਚੂਰਾ ਰੱਖਣ ਦੇ ਦੋਸ਼ ’ਚ ਪੁਲਿਸ ਰਿਮਾਂਡ ’ਤੇ ਭੇਜਿਆ
Ad Position 24
No active advertisement