05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

1786 ਪੋਲਿੰਗ ਬੂਥਾਂ ’ਤੇ ਲੱਗੇ ਐਸ. ਆਈ. ਆਰ. ਵਿਸ਼ੇਸ਼ ਕੈਂਪ ਭਾਰਤੀ ਚੋਣ ਕਮਿਸ਼ਨ ਦੇ ਸੋਧੇ ਸ਼ਡਿਊਲ ਅਨੁਸਾਰ ਪੂਰੀ ਹੋਵੇਗੀ ਐਸ. ਆਈ. ਆਰ. ਦੀ ਪ੍ਰਕਿਰਿਆ-ਡਾ. ਹਿਮਾਂਸ਼ੂ ਅਗਰਵਾਲ

Ad Position 21
No active advertisement
ਅਜੀਤ ਡੈਸਕ 25-07-2026
ਪਟਿਆਲਾ, 24 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹੇ ’ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ. ਆਰ.) ਤਹਿਤ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਅੱਜ ਸਾਰੇ 1786 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗੇ ਇਨ੍ਹਾਂ ਕੈਂਪ ਵਿਚ ਪਹਿਲਾਂ ਕਿਸੇ ਕਾਰਨ ਅਪਣੇ ਫਾਰਮ ਨਾ ਭਰ ਸਕਣ ਵਾਲੇ ਨਾਗਰਿਕਾਂ ਨੇ ਆਪਣੇ ਗਣਨਾ ਫਾਰਮ ਭਰੇ ਅਤੇ ਜਮ੍ਹਾਂ ਕਰਵਾਏ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਸੰਬੰਧੀ ਜਾਰੀ ਕੀਤੇ ਸੋਧੇ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿਚ ਐਸ. ਆਈ. ਆਰ. ਦੀ ਪੂਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ ਬੀ. ਐਲ. ਓਜ਼ ਨੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿਚ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ। ਹੁਣ ਸੋਧੇ ਸ਼ਡਿਊਲ ਅਨੁਸਾਰ ਬੀ. ਐਲ. ਓਜ਼ ਵਲੋਂ ਅਗਲੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ 3 ਅਗਸਤ, 2026 ਤੱਕ ਜਾਰੀ ਰਹੇਗਾ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਐਸ. ਆਈ. ਆਰ. ਪ੍ਰਕਿਰਿਆ ਵਿਚ ਸਰਗਰਮੀ ਨਾਲ ਭਾਗ ਲੈਣ ਅਤੇ ਆਪਣੇ ਚੋਣ ਵੇਰਵੇ ਸਹੀ ਤੇ ਅੱਪਡੇਟ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਮੰਡਲ ਖੇਡਾਂ 2026-ਪੈਰਾ-ਤੈਰਾਕ ਤਗਮੇ ਦੀ ਦੌੜ ’ਚ, ਭਾਰ ਤੋਲਕਾਂ ਨੇ ਕੀਤਾ ਨਿਰਾਸ਼ ਅਗਲੀ ਖ਼ਬਰ ‘ਆਪ’ ਨੇ ਜਸਦੀਪ ਸਿੰਘ ਖੰਨਾ ਨੂੰ ਜ਼ਿਲ੍ਹਾ ਪਟਿਆਲਾ ਯੂਥ ਵਿੰਗ ਦਾ ਜੁਆਇੰਟ ਸਕੱਤਰ ਨਿਯੁਕਤ
Ad Position 24
No active advertisement