03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਭਾਵਪੂਰਨ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 26-07-2026
ਦੇਵੀਗੜ੍ਹ, 25 ਜੁਲਾਈ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਵਿਚ ਕਾਰਗਿਲ ਵਿਜੇ ਦਿਵਸ ਦੇਸ਼ ਭਗਤੀ, ਸ਼ਰਧਾ ਤੇ ਸਨਮਾਨ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਯਾਦ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦਾਂ ਦੀ ਯਾਦ ਵਿਚ ਦੇਸ਼ ਭਗਤੀ ਭਰੇ ਗੀਤ ਨਾਲ ਹੋਈ। ਉਪਰੰਤ ਵਿਦਿਆਰਥੀਆਂ ਨੇ ਅਮਰ ਸ਼ਹੀਦਾਂ ਲਈ ਕਵਿਤਾਵਾਂ ਤੇ ਪ੍ਰਭਾਵਸ਼ਾਲੀ ਭਾਸ਼ਨ ਅਤੇ ਨਾਟਕ ਰਾਹੀਂ ਕਾਰਗਿਲ ਦੇ ਵੀਰ ਸੈਨਿਕਾਂ ਦੇ ਸਾਹਸ, ਤਿਆਗ ਅਤੇ ਦੇਸ਼ ਪ੍ਰਤੀ ਅਟੁੱਟ ਸਮਰਪਣ ਨੂੰ ਨਮਨ ਕੀਤਾ। ਵਿਦਿਆਰਥੀਆਂ ਨੇ ਇਹ ਸੰਦੇਸ਼ ਦਿੱਤਾ ਕਿ ਦੇਸ਼ ਦੀ ਆਜ਼ਾਦੀ ਤੇ ਅਖੰਡਤਾ ਦੀ ਰੱਖਿਆ ਕਰਨ ਵਾਲੇ ਹਰ ਜਵਾਨ ਦਾ ਸਤਿਕਾਰ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ। ਸਕੂਲ ਦੇ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ ਤੇ ਡਾਇਰੈਕਟਰ ਸੁਸ਼ੀਲ ਮਿਸ਼ਰਾ ਨੇ ਕਾਰਗਿਲ ਦੇ ਸਮੂਹ ਸ਼ਹੀਦਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਰੱਖਿਆ ਲਈ ਆਪਣੇ ਪ੍ਰਾਣਾਂ ਦੀ ਆਹੁਤੀ ਦੇਣ ਵਾਲੇ ਵੀਰ ਸੈਨਿਕਾਂ ਦਾ ਬਲਿਦਾਨ ਹਰ ਭਾਰਤੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਦੇਸ਼-ਪ੍ਰੇਮ, ਅਨੁਸ਼ਾਸਨ ਤੇ ਰਾਸ਼ਟਰ ਸੇਵਾ ਦੀ ਭਾਵਨਾ ਨਾਲ ਅੱਗੇ ਵਧਣਾ ਚਾਹੀਦਾ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਆਪਣੇ ਸੰਬੋਧਨ ’ਚ ਕਿਹਾ, ਕਾਰਗਿਲ ਦੇ ਵੀਰਾਂ ਦੀ ਸ਼ਹਾਦਤ ਸਾਨੂੰ ਹਿੰਮਤ, ਦੇਸ਼ਭਗਤੀ ਤੇ ਨਿਸ਼ਕਾਮ ਸੇਵਾ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਦੀਆਂ ਕੁਰਬਾਨੀਆਂ ਸਾਡੇ ਲਈ ਸਦਾ ਪ੍ਰੇਰਣਾ ਬਣੀਆਂ ਰਹਿਣਗੀਆਂ। ਅੰਤ ਵਿਚ ਸਮੂਹ ਸਕੂਲ ਅਧਿਆਪਕਾਂ ਨੇ ਕਾਰਗਿਲ ਦੇ ਅਮਰ ਸ਼ਹੀਦਾਂ ਨੂੰ ਭਾਵਪੂਰਨ ਸ਼ਰਧਾਂਜਲੀ ਅਰਪਿਤ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਤੇ ਮਾਣ ਦੀ ਰੱਖਿਆ ਲਈ ਸਦਾ ਸਮਰਪਿਤ ਰਹਿਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਜਨਰਲ ਕੈਟਾਗਰੀ ਦੇ ਅਹੁਦੇਦਾਰਾਂ ਦੀ ਨਿਯੁਕਤੀ ਨਾ ਕਰਨ ਦੇ ਰੋਸ ਵਜੋਂ ਸੰਗਰੂਰ ਧਰਨੇ ਤੇ ਰੋਸ ਰੈਲੀ ਦੀ... ਅਗਲੀ ਖ਼ਬਰ ਐਨ.ਆਰ.ਆਈ. ਵੱਲੋਂ ਮਾਪਿਆਂ ਦੀ ਯਾਦ ’ਚ ਗੁਣਾਚੌਰ ਸਕੂਲ ਨੂੰ ਏ.ਸੀ. ਭੇਟ
Ad Position 24
No active advertisement