ਭਾਦਸੋਂ, 25 ਜੁਲਾਈ (ਪ੍ਰਦੀਪ ਦੰਦਰਾਲਾ)-ਇਸ ਮਾਹ ਵੀ ਸੰਤ ਬਾਵਾ ਪੂਰਨ ਦਾਸ ਦੇ ਤਪ ਅਸਥਾਨ ਫਕੀਰੋਂ ਕੇ ਬਖਸ਼ਿਸ਼ -ਏ-ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਗੱਦੀ ਨਸ਼ੀਨ ਬਾਬਾ ਗੁਰਚਰਨ ਸਿੰਘ ਦੀ ਅਗਵਾਈ ’ਚ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਸਮੇਂ ਬਾਬਾ ਗੁਰਚਰਨ ਸਿੰਘ ਨੇ ਸਮੂਹ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸੇਵਾ-ਸਿਮਰਨ ਦੇ ਧਾਰਨੀ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਪ੍ਰਬੰਧਕਾਂ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਬਾਬਾ ਸੇਵਾ ਦਾਸ ਲੰਗਰ ਹਾਲ ਦੀ ਸੰਪੂਰਨਤਾ ਲਈ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਣਬੀਰ ਸਿੰਘ ਖੱਟੜਾ ਆਈ. ਜੀ., ਲਖਵੀਰ ਸਿੰਘ ਲੌਟ ‘ਵਾਰਿਸ ਪੰਜਾਬ ਦੇ’, ਐਡ. ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਬਲਵਿੰਦਰ ਸਿੰਘ ਕੰਗ ਸਰਪੰਚ, ਜਥੇਦਾਰ ਸੁਖਦੇਵ ਸਿੰਘ ਸੰਗਤਪੁਰਾ, ਸੁਖਦੀਪ ਸਿੰਘ ਟੋਡਰਮਾਜਰਾ ਮੋਹਾਲੀ, ਸਾਹਿਬ ਸਿੰਘ ਕੰਗ, ਗੁਰਬਾਜ ਸਿੰਘ ਸੇਖੋਂ ਐਮ. ਡੀ., ਅਮਰੀਕ ਸਿੰਘ ਸਿਊਨਾ, ਹਰਪ੍ਰੀਤ ਸਿੰਘ ਭੰਗੂ ਬਲਾਕ ਪ੍ਰਧਾਨ ‘ਆਪ’, ਸਰਪੰਚ ਪ੍ਰਿਤਪਾਲ ਸਿੰਘ ਲਚਕਾਣੀ, ਗੁਰਮੀਤ ਸਿੰਘ ਕਾਲਾ, ਅਮਰੀਕ ਸਿੰਘ ਲੰਗ, ਨੰਬਰਦਾਰ ਜਗਤਾਰ ਸਿੰਘ, ਨਰਿੰਦਰਜੀਤ ਸਿੰਘ ਗਿੱਲ ਲੰਗ, ਮਨਜੀਤ ਸਿੰਘ ਕਾਠਮੱਠੀ, ਗਿਆਨੀ ਭਜਨ ਸਿੰਘ, ਯਾਦਵਿੰਦਰ ਸਿੰਘ ਪਟਿਆਲਾ, ਬੁੱਧ ਸਿੰਘ ਦਿਆਗੜ, ਐਡਵੋਕੇਟ ਜਤਿੰਦਰ ਸਿੰਘ, ਜਗਦੀਸ਼ ਸਿੰਘ ਐਸ. ਡੀ. ਓ., ਸਾਹਿਬ ਸਿੰਘ ਰੋੜੇਵਾਲ, ਚਰਨਜੀਤ ਸਿੰਘ ਟਿਵਾਣਾ, ਪ੍ਰਧਾਨ ਬਲਜੀਤ ਸਿੰਘ ਰੋੜੇਵਾਲ, ਦਰਸ਼ਨ ਸਿੰਘ ਪੰਚ, ਗੁਰਜੰਟ ਸਿੰਘ ਸੇਖੋਂ, ਗੁਰਤੇਜ ਸਿੰਘ ਸਿੱਧੂਵਾਲ, ਜੱਗੀ ਲੰਗ, ਅਮਰਜੀਤ ਸਿੰਘ ਸਰਪੰਚ, ਥਾਣੇਦਾਰ ਮਲਕੀਤ ਸਿੰਘ ਸਰਾਣਾ, ਜਥੇਦਾਰ ਬਲਵਿੰਦਰ ਸਿੰਘ ਖੰਨਾ, ਅਨੂਪ ਸਿੰਘ ਚੰਡੀਗੜ੍ਹ, ਗੁਰਪ੍ਰੀਤ ਸਿੰਘ ਬਾਠ, ਗੁਰਚਰਨ ਸਿੰਘ ਸਿਊਨਾ, ਹਰਜੀਤ ਸਿੰਘ, ਹਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।