03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੰਚਾਇਤੀ ਫੰਡਾਂ ’ਚ ਹੋਏ ਘਪਲੇ ਸੰਬੰਧੀ ਸਾਬਕਾ ਸਰਪੰਚ ਤੇ ਪੰਚਾਇਤ ਸੈਕਟਰੀ ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ ਹਲਕੇ ਦੇ ਪਿੰਡਾਂ ਦੀਆਂ ਕਈ ਪੰਚਾਇਤਾਂ ਘਬਰਾਹਟ ’ਚ, 2022 ’ਚ ਸੁਰਾਜਪੁਰ ਦੇ ਵਿਅਕਤੀ ਨੇ ਦਿੱਤੀ ਸੀ ਸ਼ਿਕਾਇਤ

Ad Position 21
No active advertisement
ਅਜੀਤ ਡੈਸਕ 26-07-2026
ਨਾਭਾ, 25 ਜੁਲਾਈ (ਜਗਨਾਰ ਸਿੰਘ ਦੁਲੱਦੀ)-ਨਾਭਾ ਹਲਕੇ ਦੇ ਪਿੰਡ ਸਰਾਜਪੁਰ ਵਿਖੇ ਪਿਛਲੇ ਕਈ ਸਾਲਾਂ ਤੋਂ ਚਲੇ ਆ ਰਹੇ ਇਕ ਮਾਮਲੇ ਵਿਚ ਵਿਜੀਲੈਂਸ ਵਲੋਂ ਕਾਰਵਾਈ ਕਰਦੇ ਹੋਏ ਸਾਬਕਾ ਸਰਪੰਚਣੀ ਤੇ ਪੰਚਾਇਤ ਸੈਕਟਰੀ ਨੂੰ ਗ੍ਰਿਫ਼ਤਾਰ ਕਰਨ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਪੰਚਾਇਤੀ ਫੰਡਾਂ ਵਿਚ ਕੋਈ ਘਪਲਾ ਹੋਇਆ ਸੀ, ਜਿਸ ਦੀ ਸ਼ਿਕਾਇਤ ਪਿੰਡ ਵਕੀਲ ਦਮਨਜੀਤ ਸਿੰਘ ਵਲੋਂ ਵਿਜੀਲੈਂਸ ਕੋਲ 2022 ’ਚ ਕੀਤੀ ਗਈ ਸੀ, ਜਿਸ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਪਟਿਆਲਾ ਵਲੋਂ ਮਾਮਲੇ ਦੀ ਜਾਂਚ ਕਰਕੇ ਮਾਮਲਾ ਦਰਜ ਕਰਨ ਉਪਰੰਤ ਪਿੰਡ ਦੀ ਸਾਬਕਾ ਸਰਪੰਚ ਪਰਵਿੰਦਰ ਕੌਰ ਤੇ ਪੰਚਾਇਤ ਸੈਕਟਰੀ ਸੁਖਵਿੰਦਰ ਸਿੰਘ ਲਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਇਕ ਹੋਰ ਪੁਲਿਸ ਗ੍ਰਿਫਤ ਤੋਂ ਬਾਹਰ ਹੈ। ਵਿਜੀਲੈਂਸ ਵਲੋਂ ਕੀਤੀ ਇਸ ਕਾਰਵਾਈ ਤੋਂ ਬਾਅਦ ਨਾਭਾ ਹਲਕੇ ਦੇ ਕਈ ਪਿੰਡਾਂ ਦੀਆਂ ਪੰਚਾਇਤਾਂ ਘਬਰਾਹਟ ਵਿਚ ਨਜ਼ਰ ਆ ਰਹੀਆਂ ਹਨ ਕਿਉਂ ਜੋ ਉਨ੍ਹਾਂ ਨੂੰ ਵੀ ਡਰ ਸਤਾ ਰਿਹਾ ਹੈ ਕਿ ਕਿਧਰੇ ਵਿਜੀਲੈਂਸ ਦੀ ਟੀਮ ਉਨ੍ਹਾਂ ਵਲੋਂ ਕਰਵਾਏ ਗਏ ਪਿੰਡ ਦੇ ਵਿਕਾਸ ਕਾਰਜਾਂ ਦੀ ਵੀ ਜਾਂਚ ਸ਼ੁਰੂ ਨਾ ਕਰ ਦੇਵੇ।
Ad Position 22
No active advertisement
ਪਿਛਲੀ ਖ਼ਬਰ 2027 ’ਚ ਲੋਕ ਦੇਣਗੇ ‘ਆਪ’ ਤੇ ਭਾਜਪਾ ਨੂੰ ਮੂੰਹ ਤੋੜ ਜਵਾਬ-ਮੋਹਣੀ ਭਾਂਖਰ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਬਣਿਆ ਵਿਦਿਆਰਥੀਆਂ ਦਾ ਸਹਾਰਾ-ਲਵਲੀ
Ad Position 24
No active advertisement