10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

31 ਨੂੰ ਸੰਗਰੂਰ ਵਿਖੇ ਸਰਕਾਰ ਦਾ ਪਿੱਟ ਸਿਆਪਾ ਕਰਨਗੀਆਂ ਮਿਡ-ਡੇ-ਮੀਲ ਕੁੱਕ

Ad Position 21
No active advertisement
ਅਜੀਤ ਡੈਸਕ 27-07-2026
ਭਾਦਸੋਂ, 26 ਜੁਲਾਈ (ਪ੍ਰਦੀਪ ਦੰਦਰਾਲਾ)-ਡੈਮੋਕਰੇਟਿਕ ਮਿਡ-ਡੇ-ਮੀਲ ਕੁੱਕ ਫਰੰਟ ਪੰਜਾਬ ਦੇ ਇਕ ਵਫਦ ਵਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ। ਵਫਦ ’ਚ ਫਰੰਟ ਦੇ ਸੂਬਾ ਆਗੂ ਜਲ ਕੌਰ ਲਹਿਰਾ ਸੌਂਧਾ, ਸਿਮਰਨਜੀਤ ਕੌਰ ਅਜਨੌਦਾ, ਮੁਕੇਸ਼ ਅਮਰਗੜ੍ਹ, ਜਗੀਰ ਕੌਰ ਆਦਿ ਸ਼ਾਮਿਲ ਸਨ। ਫਰੰਟ ਦੇ ਆਗੂਆਂ ਨੇ ਮਿਡ-ਡੇ-ਮੀਲ ਕੁੱਕ ਬੀਬੀਆਂ ਦੀਆਂ ਮੰਗਾਂ ਵਿੱਤ ਮੰਤਰੀ ਪੰਜਾਬ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀਆਂ ਕੁੱਕ ਬੀਬੀਆਂ ਨੂੰ ਸਿਰਫ 3 ਹਜ਼ਾਰ ਮਹੀਨਾ ਤਨਖਾਹ ਮਿਲਦੀ ਹੈ। ਕੁੱਕ ਬੀਬੀਆਂ ਸਖਤ ਕੰਮ ਕਰਦੀਆਂ ਹਨ। ਉਨ੍ਹਾਂ ਨਾਲ ਸਰਾਸਰ ਧੱਕਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤਾਂ ਅਧੀਨ ਲੈ ਕੇ ਤਨਖਾਹਾਂ ਵਿਚ ਵਾਧਾ ਕੀਤਾ ਜਾਵੇ ਪੰਜਾਬ ਦਾ ਗੁਆਂਢੀ ਸੂਬਾ ਹਰਿਆਣਾ 7500 ਮਹੀਨਾ ਤਨਖਾਹ ਦੇ ਰਿਹਾ ਹੈ। ਇਨ੍ਹਾਂ ਮੰਗਾਂ ਦੇ ਜਵਾਬ ਵਿਚ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਕੁੱਕ ਦੀਆਂ ਤਨਖਾਹ ਵਿਚ ਵਾਧਾ ਕਰਨ ਤੋਂ ਕੋਰੀ ਨਾ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸੈਂਟਰ ਸਰਕਾਰ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਵਧਾ ਰਹੀ, ਜਦਕਿ ਉਹ ਜ਼ਿਆਦਾ ਪੈਸੇ ਉਨ੍ਹਾਂ ਨੂੰ ਦੇ ਰਹੇ ਹਨ। ਆਗੂਆਂ ਨੇ ਵਿੱਤ ਮੰਤਰੀ ਪੰਜਾਬ ਨੂੰ ਇਹ ਵੀ ਯਾਦ ਕਰਾਇਆ ਕਿ ਜਦੋਂ ਭਗਵੰਤ ਮਾਨ ਦੀ ਸਰਕਾਰ ਸੱਤਾ ਵਿਚ ਆਈ ਸੀ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਤਨਖਾਹਾਂ ਦੁਗਣੀਆਂ ਕੀਤੀਆਂ ਜਾਣਗੀਆਂ ਪਰ ਹੁਣ ਚਾਰ ਸਾਲ ਬੀਤ ਜਾਣ ਤੋਂ ਬਾਅਦ ਮੁੱਕਰਿਆ ਕਿਉਂ ਜਾ ਰਿਹਾ। ਵਫਦ ਵਿਚ ਸ਼ਾਮਿਲ ਆਗੂਆਂ ਨੇ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਇਆ। ਸਰਕਾਰ ਦੇ ਇਸ ਵਤੀਰੇ ਖ਼ਿਲਾਫ਼ ਡੈਮੋਕਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਵਲੋਂ 31 ਜੁਲਾਈ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਦੇ ਘਰ ’ਤੇ ਕਬਜ਼ੇ ਦਾ ਮਾਮਲੇ ’ਚ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਪਰਿਵਾਰ ਨੂੰ ਮਿਲ ਰਹੀਆਂ ਹਨ ਧਮਕੀਆਂ ਅਗਲੀ ਖ਼ਬਰ ਕਾਂਗਰਸ ਸਰਕਾਰ ਦੇ ਰਾਜ ਸਮੇਂ ਰਾਜਪੁਰਾ ਨੂੰ ਕੇਂਦਰੀ ਸਰਕਾਰ ਵਲੋਂ 3 ਪੁਰਸਕਾਰ ਦਿੱਤੇ ਗਏ-ਹਰਦਿਆਲ ਕੰਬੋਜ ਅਗਾਮੀ 2027 ਦ...
Ad Position 24