10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਫ਼ਤਿਹਪੁਰ ਸਮਾਣਾ ਵਿਖੇ ਕਲੱਸਟਰ ਖੋ-ਖੋ ਤੇ ਬੈਡਮਿੰਟਨ ਟੂਰਨਾਮੈਂਟ ਦਾ ਇਨਾਮ ਵੰਡ ਸਮਾਗਮ

Ad Position 21
No active advertisement
ਅਜੀਤ ਡੈਸਕ 27-07-2026
ਸਮਾਣਾ, 26 ਜੁਲਾਈ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਸਮਾਣਾ ਵਿਖੇ ਕਲੱਸਟਰ ਅਧੀਨ ਕਰਵਾਏ ਖੋ-ਖੋ ਤੇ ਬੈਡਮਿੰਟਨ ਟੂਰਨਾਮੈਂਟ ਦਾ ਇਨਾਮ ਵੰਡ ਸਮਾਗਮ ਧੂਮਧਾਮ, ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਸੰਪੂਰਨ ਹੋਇਆ। ਇਹ ਟੂਰਨਾਮੈਂਟ ਖੇਡ ਭਾਵਨਾ, ਅਨੁਸ਼ਾਸਨ ਤੇ ਆਪਸੀ ਸਾਂਝ ਦਾ ਸ਼ਾਨਦਾਰ ਪ੍ਰਤੀਕ ਬਣਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਕਰਨਲ ਸੰਦੀਪ ਰੋਏ, ਕਮਾਂਡਿੰਗ ਅਫ਼ਸਰ 5 ਪੰਜਾਬ ਬਟਾਲੀਅਨ ਐੱਨ. ਸੀ. ਸੀ., ਪਟਿਆਲਾ ਤੇ ਵਿਸ਼ੇਸ਼ ਮਹਿਮਾਨ ਬਾਬਾ ਦਿਲਬਾਗ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਮਹਿਮਾਨਾਂ ਨੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਰਾਹੀਂ ਅਨੁਸ਼ਾਸਨ, ਲੀਡਰਸ਼ਿਪ ਤੇ ਦੇਸ਼ ਸੇਵਾ ਦੀ ਭਾਵਨਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੀਆਂ ਟੀਮਾਂ ਨੇ ਖੋ-ਖੋ ਤੇ ਬੈਡਮਿੰਟਨ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਖੇਡ ਭਾਵਨਾ ਦਾ ਬੇਮਿਸਾਲ ਪ੍ਰਗਟਾਵਾ ਕੀਤਾ। ਜੇਤੂ ਟੀਮਾਂ ਤੇ ਖਿਡਾਰੀਆਂ ਨੂੰ ਟਰਾਫ਼ੀਆਂ, ਤਗਮਿਆਂ ਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਤੇ ਸਕੂਲ ਪਿ੍ਰੰਸੀਪਲ ਸੁਨੀਤਾ ਰਾਣੀ ਨੇ ਭਾਗ ਲੈਣ ਵਾਲੇ ਸਕੂਲਾਂ, ਖਿਡਾਰੀਆਂ, ਕੋਚਾਂ, ਰੈਫ਼ਰੀਆਂ ਤੇ ਅਧਿਕਾਰੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਖੇਡ ਸਮਾਗਮ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਟੀਮ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ, ਸੀਨੀਅਰ ਉਪ-ਪ੍ਰਧਾਨ ਗੁਲਜ਼ਾਰ ਸਿੰਘ, ਉਪ-ਪ੍ਰਧਾਨ ਜਸਵੰਤ ਸਿੰਘ, ਕਮੇਟੀ ਮੈਂਬਰ ਗੁਰਦੇਵ ਸਿੰਘ, ਬਾਬਾ ਸਾਹਿਬ ਸਿੰਘ, ਕੁਲਦੀਪ ਸਿੰਘ, ਬਲਬੀਰ ਸਿੰਘ ਧਾਰੀਵਾਲ, ਸਮੂਹ ਅਧਿਆਪਕ, ਕੋਚ, ਖਿਡਾਰੀ ਤੇ ਵੱਡੀ ਗਿਣਤੀ ਵਿਚ ਪਹੁੰਚੇ ਮਹਿਮਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨਵ ਸੇਵਾ ਉੱਤਮ ਸੇਵਾ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨੇ ਲਗਾਇਆ ਖੂਨ ਜਾਂਚ ਕੈਂਪ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕ ਮਿਲਣੀ ਦੌਰਾਨ ਪਿੰਡ ਪਹਾੜਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24