10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਕੂਲ ਲਾਇਬ੍ਰੇਰੀਆਂ ਲਈ 400 ਹੋਰ ਅਸਾਮੀਆਂ ਭਰਨ ਦੀ ਮੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ’ਚ ਲਾਇਬ੍ਰੇਰੀ ਸੇਵਾਵਾਂ ਮਜ਼ਬੂਤ ਕਰਨ ਦੀ ਲੋੜ-ਪੀ. ਸੀ. ਐਲ. ਏ.

Ad Position 21
No active advertisement
ਅਜੀਤ ਡੈਸਕ 27-07-2026
ਪਟਿਆਲਾ, 26 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਕਾਲਜ ਲਾਇਬ੍ਰੇਰੀਅਨ ਐਸੋਸੀਏਸ਼ਨ (ਪੀ. ਸੀ. ਐਲ. ਏ.) ਨੇ ਪੰਜਾਬ ਸਰਕਾਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸਕੂਲ ਲਾਇਬ੍ਰੇਰੀਅਨਾਂ ਦੀਆਂ ਖਾਲੀ ਅਸਾਮੀਆਂ ਜਲਦੀ ਭਰਨ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਰਜਿੰਦਰ ਪਾਲ ਧੀਮਾਨ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਲਾਇਬ੍ਰੇਰੀਅਨ ਅਹੁਦਿਆਂ ਦੀ ਭਰਤੀ ਨਾਲ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਸਕੂਲੀ ਲਾਇਬ੍ਰੇਰੀਆਂ ਦੀ ਕਾਰਗੁਜ਼ਾਰੀ ਵਿਚ ਸੁਧਾਰ ਆਵੇਗਾ। ਧੀਮਾਨ ਨੇ ਦੱਸਿਆ ਕਿ ਸਾਲ 2018 ਵਿਚ 900 ਤੋਂ ਵੱਧ ਸਕੂਲ ਲਾਇਬ੍ਰੇਰੀਅਨ ਅਸਾਮੀਆਂ ਭਰੀਆਂ ਗਈਆਂ ਸਨ। ਇਸ ਤੋਂ ਬਾਅਦ ਵੀ ਵੱਡੀ ਗਿਣਤੀ ਵਿਚ ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ ਉਪਲਬਧ ਅੰਕੜਿਆਂ ਅਨੁਸਾਰ ਪੰਜਾਬ ਦੇ ਸਕੂਲਾਂ ਵਿਚ ਲਾਇਬ੍ਰੇਰੀ ਸਿਸਟਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਾਧੂ ਭਰਤੀ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਾਜ ਦੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਲਾਇਬ੍ਰੇਰੀਆਂ ਦੀ ਗਿਣਤੀ ਦੇ ਮੁਕਾਬਲੇ ਲਾਇਬ੍ਰੇਰੀਅਨਾਂ ਦੀ ਸੰਖਿਆ ਘੱਟ ਹੈ। ਐਸੋਸੀਏਸ਼ਨ ਅਨੁਸਾਰ ਜੇਕਰ ਲਗਪਗ 400 ਹੋਰ ਅਸਾਮੀਆਂ ਭਰੀਆਂ ਜਾਂਦੀਆਂ ਹਨ ਤਾਂ ਸਕੂਲਾਂ ਵਿਚ ਲਾਇਬ੍ਰੇਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕੇਗਾ। ਐਸੋਸੀਏਸ਼ਨ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇ ਮੱਦੇਨਜ਼ਰ ਲਾਇਬ੍ਰੇਰੀਆਂ ਦੀ ਭੂਮਿਕਾ ਹੋਰ ਮਹੱਤਵਪੂਰਨ ਹੋ ਗਈ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਖਾਲੀ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆ ਕੇ ਵਿਦਿਆਰਥੀਆਂ ਨੂੰ ਬਿਹਤਰ ਲਾਇਬ੍ਰੇਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ‘ਇਕ ਸ਼ਾਮ ਸ਼ਿਵ ਦੇ ਨਾਮ’ ਦਾ ਸੱਦਾ ਪੱਤਰ ਡਾ. ਬਲਬੀਰ ਸਿੰਘ ਤੇ ਹੋਰ ‘ਆਪ’ ਆਗੂਆਂ ਨੇ ਕੀਤਾ ਰਿਲੀਜ਼ ਅਗਲੀ ਖ਼ਬਰ ਮਾਨਵ ਸੇਵਾ ਉੱਤਮ ਸੇਵਾ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨੇ ਲਗਾਇਆ ਖੂਨ ਜਾਂਚ ਕੈਂਪ
Ad Position 24