08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਡਾ. ਬਲਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕਰ ਫੂਕਿਆ ਪੁਤਲਾ

Ad Position 21
No active advertisement
ਅਜੀਤ ਡੈਸਕ 28-07-2026
ਪਟਿਆਲਾ, 27 ਜੁਲਾਈ (ਅ. ਸ. ਆਹਲੂਵਾਲੀਆ)-ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬ ਸਰਕਾਰ ਖ਼ਿਲਾਫ਼ ਫਾਰਮਾਸਿਸਟ ਭਰਤੀ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਤੇ ਸਫ਼ਾਈ ਕਰਮਚਾਰੀਆਂ ਸਮੇਤ ਹੋਰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਹੋਈ ਕਥਿਤ ਪੁਲਿਸ ਕਾਰਵਾਈ ਵਿਰੁੱਧ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ। ਜੈ ਇੰਦਰ ਕੌਰ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨਾਲ ਜੁੜੇ ਕਥਿਤ ਫਾਰਮਾਸਿਸਟ ਪੇਪਰ ਲੀਕ ਮਾਮਲੇ ਨੇ ਇਕ ਵਾਰ ਫਿਰ ਭਰਤੀ ਪ੍ਰਕਿਰਿਆ ਤੋਂ ਪੰਜਾਬ ਦੇ ਨੌਜਵਾਨਾਂ ਦਾ ਵਿਸ਼ਵਾਸ ਤੋੜ ਦਿੱਤਾ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਇਹ ਦੌਰਾਨ ਡਾ. ਬਲਬੀਰ ਸਿੰਘ ਦਾ ਪੁਤਲਾ ਵੀ ਫੂਕਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਦੀਆਂ ਦੋ ਬੱਸਾਂ ਰਵਾਨਾ ਅਗਲੀ ਖ਼ਬਰ ਨੀਲਮ ਹਸਪਤਾਲ ਵਿਖੇ ਵਿਸ਼ਵ ਆਈ. ਵੀ. ਐੱਫ. ਦਿਵਸ ’ਤੇ ‘ਪੈਰੇਂਟਸਹੁੱਡ ਡੇ’ ਮਨਾਇਆ
Ad Position 24