09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਭਾਜਪਾ ਆਗੂ ਭੱਲਾ ਨੇ ਕੀਤੀ ਸਫ਼ਾਈ ਸੇਵਕਾਂ ’ਤੇ ਹੋਏ ਤਸ਼ੱਦਦ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 28-07-2026
ਨਾਭਾ, 27 ਜੁਲਾਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਭਾਜਪਾ ਆਗੂ ਤੇ ਸਮਾਜ ਸੇਵੀ ਰਾਮ ਕ੍ਰਿਸ਼ਨ ਭੱਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਰਨਾਲਾ ਵਿਖੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਉੱਪਰ ਪੰਜਾਬ ਪੁਲਿਸ ਵਲੋਂ ਕੀਤਾ ਅੰਨਾ ਤਸ਼ੱਦਦ ਪੰਜਾਬ ਸਰਕਾਰ ਲਈ ਵਿਨਾਸ਼ਕਾਰੀ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਦਾ ਹਰ ਕਿਸੇ ਵਿਅਕਤੀ ਦਾ ਅਧਿਕਾਰ ਹੈ, ਅਜਿਹੇ ‘ਚ ਸ਼ਾਂਤਮਈ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ‘ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਹਰ ਜਥੇਬੰਦੀ ਨਿੰਦਿਆ ਕਰ ਰਹੀ ਹੈ। ਭਾਜਪਾ ਆਗੂ ਰਾਮ ਕ੍ਰਿਸ਼ਨ ਭੱਲਾ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਕਿਸੇ ਵੀ ਆਗੂ ਵਲੋਂ ਸਫਾਈ ਕਰਮਚਾਰੀਆਂ ’ਤੇ ਹੋਏ ਤਸੱਦਦ ਪ੍ਰਤੀ ਹਾਅ ਦਾ ਨਾਅਰਾ ਤੱਕ ਨਹੀਂ ਮਾਰਿਆ ਗਿਆ ਜੋ ਕਿ ਬਹੁਤ ਹੀ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ‘ਆਪ ਸਰਕਾਰ ਦੇ ਰਾਜ ਵਿਚ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਵਾਲਿਆਂ ਨੂੰ ਇਨਸਾਫ ਤਾਂ ਕੀ ਦੇਣਾ ਸੀ ਸਗੋਂ ਸੰਘਰਸ਼ ਕਰਨ ਵਾਲਿਆ ਨੂੰ ਡਾਂਗਾਂ ਨਾਲ ਕੁੱਟਿਆ ਜਾਂਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਗੁ. ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕੱਲ੍ਹ ਅਗਲੀ ਖ਼ਬਰ ਨਗਰ ਕੌਂਸਲ ਬਨੂੜ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
Ad Position 24