20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ’ਚ ਮੁੱਖ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀ ਪਹਿਲੀ ਤਰੀਕ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫੇਰ ਹੋਵੇਗੀ ‘‘ਟੂੰ-ਟੂੰ’-ਭਗਵੰਤ ਮਾਨ

Ad Position 21
No active advertisement
ਅਜੀਤ ਡੈਸਕ 29-07-2026
ਪਟਿਆਲਾ, 28 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਸੂਬੇ ਦੇ 22 ਸ਼ਹਿਰਾਂ ’ਚ ਕਰਵਾਇਆ ਜਾ ਰਿਹਾ ਹੈ, ਇਸੇ ਕੜੀ ਤਹਿਤ ਪਟਿਆਲਾ ਦੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਵੀ ਇਹ ਸਮਾਗਮ ਕਰਵਾਇਆ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਚੇਚੇ ਤੌਰ ’ਤੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸ਼ਿਰਕਤ ਕੀਤੀ ਗਈ। ਇਥੇ ਲੋਕਾਂ ਦੇ ਬਹੁਤ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਕ ਅਜਿਹੀ ਧਰਤੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ ਉਗਾਈਆਂ ਜਾਂਦੀਆਂ ਹਨ ਜੋ ਇਸ ਸੂਬੇ ਨੂੰ ਖ਼ੁਸ਼ਹਾਲ ਕਰਦੀਆਂ ਹਨ ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਵਧ ਫ਼ੁਲ ਨਹੀਂ ਸਕਦਾ। ਜਿਨ੍ਹਾਂ ਲੋਕਾਂ ਵਲੋਂ ਨਫ਼ਰਤ ਦਾ ਬੀਜ ਬੀਜਣ ਦੀ ਕੋਸ਼ਿਸ਼ ਕੀਤੀ ਜਾਵੇਗੀ ਉਸ ਨੂੰ ਇਸ ਸੂਬੇ ਦੇ ਭਾਈਚਾਰਕ ਸਾਂਝ ਦੇ ਮੁੱਦਈ ਨਾਗਰਿਕਾਂ ਵਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਪੂਰੇ ਜੋਸ਼ੋ ਖਰੋਸ਼ ਨਾਲ ਪੰਡਾਲ ’ਚ ਹਰ ਹਰ ਮਹਾਦੇਵ ਦੇ ਜੈਕਾਰੇ ਲਗਾਏ ਜਿਸ ਨੂੰ ਲੋਕਾਂ ਵਲੋਂ ਵੀ ਪੂਰਾ ਹੁੰਗਾਰਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਹ 8 ਸਾਲ ਪਟਿਆਲਾ ਵਿਚ ਰਹੇ ਹਨ ਜਿਸ ਲਈ ਉਨ੍ਹਾਂ ਨੂੰ ਪਟਿਆਲਾ ਦੀ ਹਰ ਜ਼ਰੂਰਤ ਦਾ ਪਤਾ ਹੈ। ਆਉਣ ਵਾਲੇ ਸਮੇਂ ’ਚ ਇਸ ਦੀ ਤਰੱਕੀ ਲਈ ਹੋਰ ਵਧੇਰੇ ਯਤਨ ਕੀਤੇ ਜਾਣਗੇ। ਇਥੇ ਵੱਡੀ ਗਿਣਤੀ ’ਚ ਪਹੁੰਚੀਆਂ ਔਰਤਾਂ ਨੂੰ ਖ਼ਾਸ ਤੌਰ ’ਤੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੀ ਪਹਿਲੀ ਤਰੀਕ ਨੂੰ ਉਨ੍ਹਾਂ ਦੇ ਫ਼ੋਨ ’ਤੇ ਫੇਰ ‘‘ਟੂੰ-ਟੂੰ’’ ਹੋਵੇਗੀ। ਮਾਨ ਨੇ ਲੋਕਾਂ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਹਿਯੋਗ ਦੀ ਮੰਗ ਵੀ ਕੀਤੀ। ਇਸ ਤੋਂ ਬਾਅਦ ਹੰਸ ਰਾਜ ਰਘੂਵੰਸ਼ੀ ਵਲੋਂ ਸ਼ਿਵ ਮਹਿਮਾ ’ਚ ਉਚਾਰਨ ਭਜਨਾਂ ਦਾ ਲੋਕਾਂ ਨੇ ਖ਼ੂਬ ਅਨੰਦ ਮਾਣਿਆ। ਸਮਾਗਮ ’ਚ ਹਿੰਦੂ ਸਿੱਖ ਦੋਹਾਂ ਦੀ ਵੱਡੀ ਗਿਣਤੀ ’ਚ ਸ਼ਮੂਲੀਅਤ ਦੇਖਣ ਨੂੰ ਮਿਲੀ। ਇਸ ਮੌਕੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਪਟਿਆਲਾ ਨਾਲ ਸੰਬੰਧਿਤ ਆਗੂ, ਵਿਧਾਇਕ, ਚੇਅਰਮੈਨ ਵੀ ਪਹੁੰਚੇ ਹੋਏ ਸਨ। ਇਥੇ ਗਲ ਕਰਦਿਆਂ ਬਲਤੇਜ ਸਿੰਘ ਪੰਨੂੰ ਪਾਰਟੀ ਦੇ ਜਨਰਲ ਸਕੱਤਰ, ਪੀ. ਆਰ. ਟੀ. ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ, ਤੇਜਿੰਦਰ ਮਹਿਤਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਦੱਸਿਆ ਕਿ ਅੱਜ ਤਕਰੀਬਨ 10 ਹਜ਼ਾਰ ਸ਼ਰਧਾਲੂਆਂ ਲਈ ਲੰਗਰ ਦੀ ਵਿਵਸਥਾ ਵੀ ਕੀਤੀ ਗਈ। ਸਮਾਗਮ ’ਚ ਪਟਿਆਲਾ ਸ਼ਹਿਰ ਤੋਂ ਇਲਾਵਾ ਆਲ਼ੇ ਦੁਆਲੇ ਦੇ ਪਿੰਡਾਂ ਤੋਂ ਵੀ ਵੱਡੀ ਗਿਣਤੀ ’ਚ ਲੋਕ ਪਹੁੰਚੇ ਹੋਏ ਸਨ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੇਅਰ ਕੁੰਦਨ ਗੋਗੀਆ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੁਰਜੀਤ ਸਿੰਘ ਰੱਖੜਾ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਗੁਰਲਾਲ ਘਨੌਰ, ਰਣਜੋਧ ਸਿੰਘ ਹਡਾਣਾ, ਗੁਰਦੇਵ ਸਿੰਘ ਦੇਵ ਮਾਨ, ਨੀਨਾ ਗੁਪਤਾ, ਰਛਪਾਲ ਸਿੰਘ ਜੋੜੇਮਾਜਰਾ, ਜਗਦੀਪ ਸਿੰਘ ਜੱਗਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਗਿਣਤੀ ਵੱਖ ਵੱਖ ਸੰਪਰਦਾਵਾਂ ਤੋਂ ਸੰਤ ਮਹਾਂਪੁਰਸ਼ ਵੀ ਆਏ ਹੋਏ ਸਨ।
Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ਕਾਰਨ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਸ਼ਰਧਾਂਜਲੀ ਤ੍ਰਿਪੜੀ ਵਿਖੇ ਸੰਜੀਵ ਸ਼ਰਮਾ ਕਾਲ... ਅਗਲੀ ਖ਼ਬਰ ਵਿਜੀਲੈਂਸ ਵਲੋਂ 8 ਲੱਖ ਰੁਪਏ ਰਿਸ਼ਵਤ ਲੈਂਦਾ ਮਾਈਨਿੰਗ ਵਿਭਾਗ ਦਾ ਐੱਸ.ਡੀ.ਓ. ਕਾਬੂ
Ad Position 24