20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬਰਨਾਲਾ ਲਾਠੀਚਾਰਜ ਖ਼ਿਲਾਫ਼ ਘਨੌਰ ’ਚ ਭਾਜਪਾ ਦਾ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 29-07-2026
ਘਨੌਰ, 28 ਜੁਲਾਈ (ਸਰਦਾਰਾ ਸਿੰਘ ਲਾਛੜੂ)-ਘਨੌਰ ਵਿਖੇ ਭਾਜਪਾ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਬਰਨਾਲਾ ਵਿਚ ਸਫ਼ਾਈ ਸੇਵਕਾਂ ’ਤੇ ਪੰਜਾਬ ਪੁਲਿਸ ਵਲੋਂ ਕੀਤੇ ਬੇਰਹਿਮੀ ਲਾਠੀਚਾਰਜ ਦੇ ਵਿਰੋਧ ਵਿਚ ਰੋਸ ਮਾਰਚ ਕੀਤਾ। ਮਾਰਚ ਦੌਰਾਨ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਤਿੱਖਾ ਰੋਸ ਪ੍ਰਗਟ ਕੀਤਾ। ਇਸ ਮੌਕੇ ਵਿਕਾਸ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ’ਤੇ ਡੰਡੇ ਵਰਸਾਉਣਾ ਲੋਕਤੰਤਰ ਦੀ ਆਵਾਜ਼ ਨੂੰ ਕੁਚਲਣ ਦੇ ਬਰਾਬਰ ਹੈ। ਉਨ੍ਹਾਂ ਮੰਗ ਕੀਤੀ ਕਿ ਬਰਨਾਲਾ ਲਾਠੀਚਾਰਜ ਲਈ ਜ਼ਿੰਮੇਵਾਰ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਸਿਰਫ਼ ਡੀ. ਐੱਸ. ਪੀ. ਨੂੰ ਮੁਅੱਤਲ ਕਰਨਾ ਕਾਫ਼ੀ ਨਹੀਂ, ਉਸ ਨੂੰ ਵੀ ਡਿਸਮਿਸ ਕੀਤਾ ਜਾਵੇ। ਨਾਲ ਹੀ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ ਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਵਿਕਾਸ ਸ਼ਰਮਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਫ਼ਾਈ ਸੇਵਕਾਂ ਨਾਲ ਇਨਸਾਫ਼ ਨਾ ਹੋਇਆ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੈਂਟਰਲ ਵਾਲਮੀਕਿ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਉਕਸੀ, ਡਾ. ਬੀ. ਆਰ. ਅੰਬੇਡਕਰ ਫਰੰਟ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੈਦਖੇੜੀ ਅਤੇ ਐਸ. ਸੀ. ਵਿੰਗ ਬਲਾਕ ਘਨੌਰ ਦੇ ਪ੍ਰਧਾਨ ਬਲਕਾਰ ਸਿੰਘ ਨੇ ਕਿਹਾ ਕਿ ਸਾਡਾ ਸਮਾਜ ਇਸ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕਰੇਗਾ। ਇਸ ਮੌਕੇ ਕਮਲਜੀਤ ਸਿੰਘ ਕਾਮੀਂ ਕਲਾਂ, ਰਜਨੀਸ਼ ਕੁਮਾਰ ਉਲਾਣਾ, ਕਰਮਜੀਤ ਸਿੰਘ ਖਾਨਪੁਰ, ਲਵਪ੍ਰੀਤ ਸਿੰਘ ਕਤਲਾਹਰ, ਸਤਨਾਮ ਸਿੰਘ ਸੱਤੀ, ਪਾਖਰ ਸਿੰਘ, ਗੋਲਡੀ ਸ਼ਰਮਾ, ਸੋਹਨ ਲਾਲ, ਟੇਕ ਚੰਦ, ਮਦਨ ਧੀਮਾਨ, ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ, ਭਾਜਪਾ ਵਲੋਂ ਸਿਹਤ ਮੰਤਰੀ ਦੇ ਤੁਰੰਤ ਅਸਤੀਫ਼ੇ ਦੀ ਮੰਗ-ਭੰਗੂ ਅਗਲੀ ਖ਼ਬਰ ਭੁਪਿੰਦਰਾ ਰੋਡ ਪਾਰਕ ਮੈਂਬਰਾਂ ਵਲੋਂ ਭਾਖੜਾ ਕੈਨਾਲ ਪੁਲ ਸਥਿਤ ਇਤਿਹਾਸਕ ਹੈਂਡ ਪੰਪ ਦੀ ਕਰਵਾਈ ਮੁੜ ਬਹਾਲੀ
Ad Position 24