20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ, ਭਾਜਪਾ ਵਲੋਂ ਸਿਹਤ ਮੰਤਰੀ ਦੇ ਤੁਰੰਤ ਅਸਤੀਫ਼ੇ ਦੀ ਮੰਗ-ਭੰਗੂ

Ad Position 21
No active advertisement
ਅਜੀਤ ਡੈਸਕ 29-07-2026
ਘਨੌਰ, 28 ਜੁਲਾਈ (ਸਰਦਾਰਾ ਸਿੰਘ ਲਾਛੜੂ)-ਪੰਜਾਬ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿਚ ਕਥਿਤ ਪੇਪਰ ਲੀਕ ਮਾਮਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜਸਪਾਲ ਸਿੰਘ ਭੰਗੂ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਨੇ ਕਿਹਾ ਕਿ ਇਕ ਵਾਰ ਫਿਰ ਆਮ ਆਦਮੀ ਪਾਰਟੀ ਸਰਕਾਰ ਦੀ ਸੂਬੇ ਵਿਚ ਨਿਰਪੱਖ ਤੇ ਸੁਰੱਖਿਅਤ ਭਰਤੀ ਪ੍ਰੀਖਿਆਵਾਂ ਕਰਵਾਉਣ ਵਿਚ ਨਾਕਾਮੀ ਨੂੰ ਬੇਨਕਾਬ ਕਰਦਾ ਹੈ। ਜਸਪਾਲ ਸਿੰਘ ਭੰਗੂ ਨੇ ਕਿਹਾ ਕਿ 19 ਜੁਲਾਈ ਨੂੰ 454 ਫਾਰਮੇਸੀ ਅਫਸਰ ਅਸਾਮੀਆਂ ਲਈ ਕਰਵਾਈ ਗਈ ਭਰਤੀ ਪ੍ਰੀਖਿਆ ਵਿਚ ਲਗਪਗ 7,000 ਉਮੀਦਵਾਰ ਸ਼ਾਮਿਲ ਹੋਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰੀਖਿਆ ਦੀ ਪਵਿੱਤਰਤਾ ਨਾਲ ਸਮਝੌਤਾ ਕੀਤਾ, ਕਿਉਂਕਿ ਪ੍ਰੀਖਿਆ ਕੇਂਦਰ ਦੇ ਅੰਦਰੋਂ ਪ੍ਰਸ਼ਨ ਪੱਤਰ ਸਕੈਨ ਕਰਕੇ ਬਾਹਰ ਭੇਜਿਆ ਗਿਆ, ਉਥੇ ਉਸ ਦਾ ਹੱਲ ਕੀਤਾ ਅਤੇ ਬਾਅਦ ਵਿਚ ਬਲੂਟੂਥ ਆਧਾਰਿਤ ਉਪਕਰਨਾਂ ਰਾਹੀਂ ਉੱਤਰ ਉਮੀਦਵਾਰਾਂ ਤੱਕ ਪਹੁੰਚਾਏ ਗਏ। ਜਸਪਾਲ ਸਿੰਘ ਭੰਗੂ ਨੇ ਕਿਹਾ ਕਿ ਖੁਦ ਰਜਿਸਟਰਾਰ ਨੇ ਮੰਨਿਆ ਸੀ ਕਿ ਪ੍ਰੀਖਿਆ ਦੌਰਾਨ ਇਲੈਕਟ੍ਰਾਨਿਕ ਉਪਕਰਨਾਂ ਦੀ ਸੰਭਾਵਿਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਖੁਫੀਆ ਜਾਣਕਾਰੀ ਪ੍ਰਾਪਤ ਸੀ। ਇਸ ਦੇ ਬਾਵਜੂਦ ਸਰਕਾਰ ਵਲੋਂ ਲੋੜੀਂਦੇ ਜੈਮਰ ਲਗਾਉਣ ਜਾਂ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧ ਕਰਨ ਵਿਚ ਕਥਿਤ ਤੌਰ ‘ਤੇ ਅਸਫਲਤਾ ਰਹੀ। ਜਸਪਾਲ ਸਿੰਘ ਭੰਗੂ ਨੇ ਅੱਗੇ ਦੋਸ਼ ਲਗਾਇਆ ਕਿ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿਵਾਦ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਸਾਹਮਣੇ ਆਇਆ ਛੇਵਾਂ ਵੱਡਾ ਭਰਤੀ ਜਾਂ ਪ੍ਰੀਖਿਆ ਘਪਲਾ ਹੈ। ਉਨ੍ਹਾਂ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਅੰਗਰੇਜ਼ੀ ਪ੍ਰਸ਼ਨ ਪੱਤਰ ਲੀਕ, ਪੀਐੱਸਟੀਈਟੀ ਵਿਵਾਦ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੀਆਂ ਭਰਤੀਆਂ ਵਿਚ ਕਥਿਤ ਬੇਨਿਯਮੀਆਂ ਤੇ ਹੋਰ ਭਰਤੀ ਸੰਬੰਧੀ ਵਿਵਾਦਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਘਟਨਾਵਾਂ ਸਰਕਾਰ ਦੀਆਂ ਲਗਾਤਾਰ ਪ੍ਰਸ਼ਾਸਨਿਕ ਨਾਕਾਮੀਆਂ ਦਾ ਸਬੂਤ ਹਨ। ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਭਾਜਪਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੂਬਾਈ ਪ੍ਰਧਾਨ ਦਾ ਪਟਿਆਲਾ ਪਹੁੰਚਣ ’ਤੇ ਜੈ ਇੰਦਰ ਕੌਰ ਤੇ ਵਰਕਰਾਂ ਵਲੋਂ ਸਵਾਗਤ ਅਗਲੀ ਖ਼ਬਰ ਬਰਨਾਲਾ ਲਾਠੀਚਾਰਜ ਖ਼ਿਲਾਫ਼ ਘਨੌਰ ’ਚ ਭਾਜਪਾ ਦਾ ਰੋਸ ਮਾਰਚ
Ad Position 24