21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਆਹੁਤਾ ਦੇ ਆਤਮ ਹੱਤਿਆ ਕਰਨ ਦੇ ਮਾਮਲੇ ’ਚ ਸਹੁਰਿਆਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 29-07-2026
ਪਟਿਆਲਾ, 28 ਜੁਲਾਈ (ਮਨਦੀਪ ਸਿੰਘ ਖਰੌੜ)-ਨਿਊ ਸੂਲਰ ਕਾਲੋਨੀ ’ਚ ਵਿਆਹੁਤਾ ਦੇ ਭੇਦ ਭਰੇ ਹਾਲਾਤ ’ਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਦੁਖਦਾਈ ਘਟਨਾ ਵਾਪਰੀ ਹੈ। ਮ੍ਰਿਤਕਾ ਦੀ ਪਛਾਣ ਫੁਲਵਤੀ ਚੌਹਾਨ (33) ਵਜੋਂ ਹੋਈ। ਉਕਤ ਸ਼ਿਕਾਇਤ ਲੜਕੀ ਦੇ ਪਿਤਾ ਘਣਸ਼ਾਮ ਚੋਹਾਨ ਨੇ ਥਾਣਾ ਪਸਿਆਣਾ ਵਿਚ ਦਰਜ ਕਰਵਾਈ ਕਿ ਉਸ ਦੀ ਲੜਕੀ ਦਾ ਵਿਆਹ ਸਚਿਤ ਕੁਮਾਰ ਨਾਲ ਹੋਇਆ ਸੀ ਤੇ ਉਹ ਆਪਣੇ ਸਹੁਰਿਆਂ ਸਮੇਤ ਨਿਊ ਸੂਲਰ ਕਾਲੋਨੀ ਵਿਚ ਰਹਿੰਦੀ ਸੀ। ਉਨ੍ਹਾਂ ਕਿਹਾ ਕਿ ਅਕਸਰ ਸਹੁਰਾ ਪਰਿਵਾਰ ਉਸ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਤੇ ਕੁੱਟਮਾਰ ਕਰਦਾ ਰਹਿੰਦਾ ਸੀ। ਇਸ ਸੰਬੰਧੀ ਲੜਕੀ ਨੇ ਕਈ ਵਾਰ ਉਨ੍ਹਾਂ ਨੂੰ ਦੱਸਿਆ ਵੀ ਸੀ ਪਰ ਉਹ ਫੁਲਵਤੀ ਨੂੰ ਸਮਝਾ ਕੇ ਸਹੁਰੇ ਭੇਜ ਦਿੰਦੇ ਸੀ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ 25 ਜੁਲਾਈ ਸ਼ਾਮੀ 3 ਵਜੇ ਉਨ੍ਹਾਂ ਨੂੰ ਪਤਾ ਲੱਗਾ ਕਿ ਫੁਲਵਤੀ ਨੇ ਚੁੰਨੀ ਬੰਨ ਕੇ ਫਾਹਾ ਲੈ ਲਿਆ ਹੈ ਤੇ ਉਸ ਦੇ ਸਹੁਰਿਆਂ ਨੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਡੈਡ ਬਾਡੀ ਰਾਜਿੰਦਰਾ ਹਸਪਤਾਲ ਵਿਖੇ ਲੈ ਗਏ ਸੀ। ਲੜਕੀ ਦੇ ਪਿਤਾ ਨੇ ਦੋਸ਼ ਲਾਇਆ ਕਿ ਫੁਲਵਤੀ ਨੇ ਉਸ ਦੇ ਸਹੁਰਿਆਂ ਤੋਂ ਤੰਗ ਆ ਕੇ ਆਤਮ ਹੱਤਿਆ ਕੀਤੀ ਹੈ। ਇਸ ਕੇਸ ਦੀ ਮੁੱਢਲੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਸਚਿਤ ਚੌਹਾਨ, ਲੜਕੀ ਦੀ ਸੱਸ ਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜਮਹੂਰੀ ਅਧਿਕਾਰ ਸਭਾ ਵਲੋਂ ਰੋਸ ਮਾਰਚ ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਕੀਤੀ ਸ਼ਮੂ... ਅਗਲੀ ਖ਼ਬਰ ਭੰਬੂਆਂ ਦੇ ਛੱਪੜਾਂ ਦੀ ਸਫ਼ਾਈ ਜੰਗੀ ਪੱਧਰ ’ਤੇ ਸ਼ੁਰੂ
Ad Position 24