21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਭਟ ਵਹੀਆਂ ਸਿੱਖ ਇਤਿਹਾਸ ਦਾ ਵਡਮੁੱਲਾ ਸਰੋਤ-ਡਾ. ਤੇਜਿੰਦਰ ਪਾਲ ਸਿੰਘ

Ad Position 21
No active advertisement
ਅਜੀਤ ਡੈਸਕ 29-07-2026
ਦੇਵੀਗੜ੍ਹ, 28 ਜੁਲਾਈ (ਰਾਜਿੰਦਰ ਸਿੰਘ ਮੌਜੀ)-ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੰਡੀ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ। ਇਸ ਬਾਰੇ ਧਰਮ ਅਧਿਐਨ ਮੰਚ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਨੌਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਦੇ ਅਸਿਸਟੈਂਟ ਡਾਇਰੈਕਟਰ ਜਰਨੈਲ ਸਿੰਘ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਸੈਮੀਨਾਰ ਕਰਵਾਇਆ। ਸੈਮੀਨਾਰ ਵਿਚ ਡਾ. ਤੇਜਿੰਦਰ ਪਾਲ ਸਿੰਘ ਨੇ “ਭੱਟ ਵਹੀਆਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਵਿਸ਼ੇ ’ਤੇ ਆਪਣਾ ਖੋਜ-ਪੱਤਰ ਪੇਸ਼ ਕੀਤਾI ਪਰਚੇ ਦੇ ਆਧਾਰ ’ਤੇ ਉਨ੍ਹਾਂ ਨੇ ਭੱਟ ਵਹੀਆਂ ਵਿਚ ਦਰਜ ਇਤਿਹਾਸਕ ਸਰੋਤਾਂ ਦੇ ਆਧਾਰ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਮਹੱਤਵਪੂਰਨ ਤੱਥਾਂ ਅਤੇ ਘਟਨਾਵਾਂ ਦਾ ਵਿਸ਼ਲੇਸ਼ਣ ਪੇਸ਼ ਕੀਤਾ, ਜਿਸ ਦੀ ਵਿਦਵਾਨਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਸੈਮੀਨਾਰ ’ਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਪਹੁੰਚੇ ਵਿਦਵਾਨਾਂ, ਖੋਜਾਰਥੀਆਂ ਤੇ ਇਤਿਹਾਸਕਾਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸਮਾਪਤੀ ਮੌਕੇ ਮੰਡੀ ਹਿਮਾਚਲ ਪ੍ਰਦੇਸ਼ ਦੇ ਐਸ. ਡੀ. ਐਮ. ਚੰਦਰ ਪ੍ਰਕਾਸ਼ ਵਲੋਂ ਡਾ. ਤੇਜਿੰਦਰ ਪਾਲ ਸਿੰਘ ਨੂੰ ਰਾਸ਼ਟਰੀ ਸੈਮੀਨਾਰ ਵਿਚ ਸਰਗਰਮ ਭਾਗੀਦਾਰੀ ਤੇ ਖੋਜ ਖੇਤਰ ਵਿਚ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਡਾ. ਤੇਜਿੰਦਰ ਪਾਲ ਸਿੰਘ ਨੇ ਇਸ ਸਨਮਾਨ ਲਈ ਨੌਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਤੇ ਸਮੂਹ ਆਯੋਜਕਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਫ਼ਲਸਫ਼ੇ ਨਾਲ ਸੰਬੰਧਿਤ ਪ੍ਰਮਾਣਿਕ ਸਰੋਤਾਂ ’ਤੇ ਆਧਾਰਿਤ ਖੋਜ ਨੂੰ ਹੋਰ ਉਤਸ਼ਾਹਿਤ ਕਰਨ ਦੀ ਲੋੜ ਹੈ। ਇਸ ਮੌਕੇ ਮੰਡੀ ਦੀ ਸਿੱਖ ਸੰਗਤ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਨੂੰਨ ਦੀਆਂ ਧੱਜੀਆਂ ਉਡਾਉਂਦੀਆਂ ਆਪ ਬਣਾਈਆਂ ਜੁਗਾੜੂ ਰੇਹੜੀਆਂ, ਢਿੱਡ ’ਚੋਂ ਆਰ ਪਾਰ ਹੋਇਆ ਸਰੀਆ ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਵਲੋਂ ਸਫਾਈ ਕਰਮਚਾਰੀਆਂ ਨਾਲ ਹੋਏ ਕਥਿਤ ਤਸੱਦਦ ਖ਼ਿਲਾਫ਼ ਰਾਜਪਾਲ ਦੇ ਨਾਂਅ ਮੰਗ ਪੱਤਰ ਸੌਂਪਿਆ
Ad Position 24