06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵਲੋਂ ਪੰਜਾਬੀ ’ਵਰਸਿਟੀ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 30-07-2026
ਪਟਿਆਲਾ, 29 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਸਟੂਡੈਂਟਸ ਆਰਗਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੋਈ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੀ ਫਾਰਮਾਸਿਸਟ ਭਰਤੀ ਪ੍ਰੀਖਿਆ ਵਿਚ ਸਾਹਮਣੇ ਆਏ ਹਾਈ-ਟੈਕ ਨਕਲ ਰੈਕਟ ਅਤੇ ਪੰਜਾਬ ਦੀਆਂ ਹੋਰ ਸਰਕਾਰੀ ਭਰਤੀਆਂ ਵਿਚ ਸਾਹਮਣੇ ਆਏ ਕਥਿਤ ਪੇਪਰ ਲੀਕ ਅਤੇ ਘਪਲਿਆਂ ਦੇ ਵਿਰੋਧ ਵਿੱਚ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਸਾਲਾਂ ਤੱਕ ਸਖ਼ਤ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦਾ ਹੈ, ਪਰ ਵਾਰ-ਵਾਰ ਪੇਪਰ ਲੀਕ ਅਤੇ ਭਰਤੀ ਘਪਲਿਆਂ ਕਾਰਨ ਉਸ ਦੀ ਮਿਹਨਤ ਅਤੇ ਭਵਿੱਖ ਦੋਵੇਂ ਦਾਅ ’ਤੇ ਲੱਗ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਪੇਪਰ ਲੀਕ ਅਤੇ ਭਰਤੀ ਘਪਲਿਆਂ ਨਾਲ ਜੁੜੇ ਹਰ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ । ਸੋਈ ਮਾਲਵਾ ਜ਼ੋਨ-3 ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਸਰਕਾਰੀ ਭਰਤੀ ਪ੍ਰਣਾਲੀ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪੇਪਰ ਲੀਕ ਅਤੇ ਭਰਤੀ ਘਪਲਿਆਂ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ, ਜੇਕਰ ਸਰਕਾਰ ਨੇ ਜਲਦ ਠੋਸ ਕਾਰਵਾਈ ਨਾ ਕੀਤੀ ਤਾਂ ਪੰਜਾਬ ਭਰ ਵਿਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਵੱਡਾ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸਕੱਤਰ ਜਰਨਲ ਸੋਈ ਪੰਜਾਬ ਮਨਵਿੰਦਰ ਸਿੰਘ ਵੜੈਚ, ਸਕੱਤਰ ਮਾਲਵਾ ਜ਼ੋਨ ਲਾਲੀ ਸੰਧੂ, ਮੀਤ ਪ੍ਰਧਾਨ ਸੋਈ ਮਾਲਵਾ ਜ਼ੋਨ ਤਿੰਨ ਅਮਰਿੰਦਰ ਸਿੰਘ ਮਾਨ, ਪੰਜਾਬੀ ਯੂਨੀਵਰਸਿਟੀ ਸੋਈ ਪ੍ਰਧਾਨ ਹੁਸਨਦੀਪ ਸਿੰਘ ਚਹਿਲ, ਸੋਈ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਵਰਿੰਦਰ ਸਿੰਘ ਨਾਭਾ, ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਸਹਿਜਪ੍ਰੀਤ ਸਿੰਘ ਸਾਹਨੀ, ਜ਼ਿਲ੍ਹਾ ਪ੍ਰਧਾਨ ਫ਼ਤਿਹਗੜ੍ਹ ਸਾਹਿਬ ਸਹਿਜਪ੍ਰੀਤ ਸਿੰਘ ਧਾਲੀਵਾਲ ਅਤੇ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਜੀਵ ਸ਼ਰਮਾ ਕਾਲੂ ਧੜੇ ਦੀ ਯੂਥ ਕਾਂਗਰਸ ਸੰਗਠਨ ਚੋਣਾਂ ’ਚ ਜਿੱਤ ’ਤੇ ਅਰਬਨ ਅਸਟੇਟ ਵਸਨੀਕਾਂ ਵਲੋਂ ਸਨਮਾਨ ਅਗਲੀ ਖ਼ਬਰ ਪਟਿਆਲਾ ਦੇ ਅਬਚਲ ਨਗਰ ’ਚ ਪੈਟਰੋਲ ਬੰਬ ਸੁੱਟਣ ਵਾਲੇ 3 ਮੁਲਜ਼ਮ ਗਿ੍ਫ਼ਤਾਰ
Ad Position 24
No active advertisement