06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੁਰਜੀਤ ਸਿੰਘ ਰੱਖੜਾ ਨੇ ਲਾਭਪਾਤਰੀਆਂ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਵੰਡੇ

Ad Position 21
No active advertisement
ਅਜੀਤ ਡੈਸਕ 30-07-2026
ਸਮਾਣਾ, 29 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਕਲਿਆਣ, ਨਵਾਂ ਰੱਖੜਾ ਅਤੇ ਛੋਟੀ ਰੌਣੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪਰਿਵਾਰਾਂ ਨੂੰ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਵਾਲੇ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਲੋੜਵੰਦ ਪਰਿਵਾਰ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਗੰਭੀਰ ਬਿਮਾਰੀ ਦੇ ਇਲਾਜ ਲਈ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਅਤੇ ਨਕਦ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚੋਂ ਇਕ ਹੈ। ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਆਪਣੇ ਕੇਵਲ ਸਾਢੇ 6 ਮਹੀਨਿਆਂ ‘ਚ ਹੀ 5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾ ਕੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ ਹੈ। ਸ. ਰੱਖੜਾ ਨੇ ਕਿਹਾ ਕਿ ਲੋਕ ਭਲਾਈ ਨੂੰ ਸਮਰਪਿਤ ਇਹ ਉਪਰਾਲਾ ਪੰਜਾਬ ਦੇ ਹਰ ਨਾਗਰਿਕ ਨੂੰ ਸੁਰੱਖਿਅਤ, ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਅਜਿਹੀਆਂ ਜਨ-ਹਿਤੈਸ਼ੀ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਰਘਵੀਰ ਸਿੰਘ ਕਲਿਆਣ, ਇੰਦਰਜੀਤ ਸਿੰਘ ਰੱਖੜਾ, ਸਰਪੰਚ ਦਰਸ਼ਨ ਸਿੰਘ ਭੰਗੂ, ਸਰਪੰਚ ਜੀਵਨ ਸਿੰਘ, ਸਰਪੰਚ ਸੁੱਖੀ ਰੱਖੜਾ, ਸਾਬਕਾ ਸਰਪੰਚ ਹਰਦੀਪ ਸਿੰਘ, ਵਿੱਕੀ ਰੱਖੜਾ, ਬਿੱਲੂ ਰੱਖੜਾ, ਸਾਬਕਾ ਸਰਪੰਚ ਰਾਮ ਰਤਨ, ਮੰਗੂ ਰੌਣੀ ਅਤੇ ਹੋਰ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੱਪੜੇ ਬਣਾਉਣ ਦਾ ਝਾਂਸਾ ਦੇ ਕੇ 60 ਲੱਖ ਠੱਗੇ ਅਗਲੀ ਖ਼ਬਰ ਸ਼ਿਵ ਸੈਨਾ ਹਿੰਦੁਸਤਾਨ ਦੀ ਹੋਈ ਬੈਠਕ
Ad Position 24
No active advertisement