06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ-ਕਬੀਰ ਦਾਸ

Ad Position 21
No active advertisement
ਅਜੀਤ ਡੈਸਕ 31-07-2026
ਪਾਤੜਾਂ, 30 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਵਲੋਂ ਹਲਕੇ ’ਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਤੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਿੰਡਾਂ ਵਿਚ ਪੋਲਿੰਗ ਬੂਥ ਕਮੇਟੀਆਂ ਦੇ ਗਠਨ ਕਰਨ ਨੂੰ ਲੈ ਕੇ ਹਲਕੇ ਦੇ ਸਾਰੇ ਪਿੰਡਾਂ ਵਿਚ ਦੌਰਾ ਕੀਤਾ ਜਾ ਰਿਹਾ ਹੈ ਤੇ ਇਸੇ ਤਹਿਤ ਉਨ੍ਹਾਂ ਵਲੋਂ ਹਲਕੇ ਦੇ ਪਿੰਡ ਰਾਈ ਮਾਜਰਾ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਬੀਰ ਦਾਸ ਨੇ ਕਿਹਾ ਕਿ ਪੰਜਾਬ ਵਿਚ ਜੋ ਵੀ ਵਿਕਾਸ ਕਾਰਜ ਹੋਏ ਹਨ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਹਨ। ਸੁਖਬੀਰ ਸਿੰਘ ਬਾਦਲ ਨੇ ਦੂਰ ਆਦੇਸ਼ ਸੋਚ ਨਾਲ ਪੰਜਾਬ ਨੂੰ ਬਦਲਦੇ ਯੁੱਗ ਅਨੁਸਾਰ ਕੰਪਿਊਟਰਾਇਜ਼ ਸਹੂਲਤਾਂ ਪ੍ਰਦਾਨ ਕਰਨ ਦੇ ਕੰਮ ਆਰੰਭਿਆ ਅਤੇ ਅਕਾਲੀ ਦਲ ਦੀ ਲਗਾਤਾਰ ਦੂਜੀ ਵਾਰ ਸਰਕਾਰ ਬਣਾਏ ਜਾਣ ਵਿਚ ਵੱਡਾ ਯੋਗਦਾਨ ਪਾਇਆ ਜਦੋਂ ਕਿ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਬੇਵਕੂਫ਼ ਬਣਾਏ ਜਾਣ ਤੋਂ ਸਿਵਾਏ ਕੁਝ ਨਹੀਂ ਕੀਤਾ। ਇਸ ਲਈ ਪੰਜਾਬ ਦੇ ਲੋਕ ਹੁਣ ਫਿਰ ਤੋਂ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਾਏ ਜਾਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਅੰਗਰੇਜ਼ ਸਿੰਘ, ਹਰਕੀਰਤ ਸਿੰਘ, ਗੁਰਮੀਤ ਸਿੰਘ, ਸ਼ੀਸ਼ਾ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਹਰਕਮਲ ਸਿੰਘ ਹਰਜੱਸ ਸਿੰਘ, ਗੁਰਦੀਪ ਸਿੰਘ, ਧਨੇਠਾ ਸਰਕਲ ਪ੍ਰਧਾਨ ਗੁਜਮੇਜ ਸਿੰਘ, ਨਿਰਮਲ ਸਿੰਘ, ਸੁਖਚੈਨ ਸਿੰਘ ਅਤੇ ਚਰਨਜੀਤ ਸਿੰਘ ਸਰਪੰਚ ਧਨੇਠਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਸੁਤੰਤਰ ਵਲੋਂ ਧਰਨਾ ਮੁਲਤਵੀ ਅਗਲੀ ਖ਼ਬਰ ਬੰਦ ਮੌਕੇ ਸਫ਼ਾਈ ਕਾਮਿਆਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Ad Position 24
No active advertisement