06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਦੌਰਾਨ ਗੁ: ਬੇਰ ਸਾਹਿਬ ਵਿਖੇ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 31-07-2026
ਤਲਵੰਡੀ ਸਾਬੋ, 30 ਜੁਲਾਈ (ਰਣਜੀਤ ਸਿੰਘ ਰਾਜੂ)- ਬੁੱਢਾ ਦਲ ਦੇ ਗਿਆਰ੍ਹਵੇਂ ਜਥੇਦਾਰ ਸੱਚਖੰਡ ਵਾਸੀ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਸਾਲਾਨਾ ਬਰਸੀ ਮੌਕੇ ਬੁੱਢਾ ਦਲ ਮੁੱਖ ਅਸਥਾਨ ਗੁ:ਬੇਰ ਸਾਹਿਬ ਦੇਗਸਰ ਵਿਖੇ ਗੁਰਮਤਿ ਸਮਾਗਮ ‘ਚ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਨੇ ਹਾਜ਼ਰੀ ਭਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਸਭ ਤੋਂ ਪਹਿਲਾਂ ਪਿਛਲੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠਾਂ ਦੇ ਭੋਗ ਪਾਏ ਗਏ। ਬੁੱਢਾ ਦਲ ਹੈੱਡ ਗ੍ਰੰਥੀ ਗਿਆਨੀ ਮੱਘਰ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਸ਼ਬਦ ਗਾਇਨ ਕੀਤੇ, ਗਿਆਨੀ ਸੁਖਜੀਤ ਸਿੰਘ ਕਨ੍ਹੱਈਆ ਨੇ ਕਥਾ ਵੀਚਾਰ ਰਾਹੀਂ ਜਦੋਂਕਿ ਪੰਥ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਨੇ ਵੀਰ ਰਸ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। ਸੰਬੋਧਨ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਬਾਬਾ ਅਮੀਰ ਸਿੰਘ ਜਵੱਦੀ ਨੇ ਬੁੱਢਾ ਦਲ ਦੇ ਸ਼ਾਨਾਮੱਤੀ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਕਾਰਜਾਂ ਨੂੰ ਚੇਤੇ ਕੀਤਾ। ਬੁੱਢਾ ਦਲ ਮੁਖੀ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸੁਪਰੀਮ ਕੋਰਟ ਦੇ ਜੱਜਾਂ, ਵਕੀਲਾਂ ਸਮੇਤ ਹਰ ਖੇਤਰ ਵਿਚ ਸਿੱਖਾਂ ਦੀ ਗਿਣਤੀ ਘਟ ਰਹੀ ਹੈ। ਸਿੱਖ ਨੌਜਵਾਨਾਂ ਦਾ ਵਿਦੇਸ਼ਾਂ ‘ਚ ਪ੍ਰਵਾਸ ਹੋ ਰਿਹੈ, ਸਿੱਖਾਂ ਦੇ ਫਖਰਯੋਗ ਇਤਿਹਾਸ ਨੂੰ ਪੜਨ ਵੱਲ ਸਿੱਖ ਨੌਜਵਾਨੀ ਪ੍ਰੇਰਿਤ ਨਹੀ ਹੋ ਰਹੀ ਇਸ ਸਬੰਧੀ ਸਮੁੱਚੀਆਂ ਪੰਥਕ ਧਿਰਾਂ ਤੇ ਸਿੱਖਾਂ ਨੂੰ ਸੋਚਣਾ ਪਵੇਗਾ। ਉਨ੍ਹਾਂ ਨੇ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸਨਮਾਨ ਵੀ ਕੀਤਾ।
ਸਮਾਗਮ ‘ਚ ਬਾਬਾ ਦੀਪ ਸਿੰਘ ਸ਼ਹੀਦ ਮਿਸਲ ਤਰਨਾਦਲ ਬਾਬਾ ਬਕਾਲਾ ਤੋਂ ਬਾਬਾ ਜੋਗਾ ਸਿੰਘ,ਤਰਨਾਦਲ ਬਾਬਾ ਬਿਧੀ ਚੰਦ ਸੰਪਰਦਾ ਸੁਰਸਿੰਘ ਵਲੋਂ ਬਾਬਾ ਨਾਹਰ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਬੇਲਾਂ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾਦਲ, ਮਾਤਾ ਵਿੰਪਨਪ੍ਰੀਤ ਕੌਰ, ਬਾਬਾ ਸੁਖਦੇਵ ਸਿੰਘ ਆਨੰਦਪੁਰ ਸਾਹਿਬ ਦਮਦਮੀ ਟਕਸਾਲ, ਗੁਰਪ੍ਰੀਤ ਸਿੰਘ ਝੱਬਰ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ, ਜਗਸੀਰ ਸਿੰਘ ਮਾਂਗੇਆਣਾ ਤੇ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ, ਬਾਬਾ ਕਾਕਾ ਸਿੰਘ ਮੁਖੀ ਗੁ: ਬੁੰਗਾ ਮਸਤੂਆਣਾ, ਬਾਬਾ ਸਵਰਨਜੀਤ ਸਿੰਘ ਬਾਬਾ ਬਕਾਲਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਭਗਤ ਸਿੰਘ ਗੁਰਦੁਆਰਾ ਬਾਬਾ ਫੂਲਾ ਸਿੰਘ, ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਨਰਿੰਦਰਜੀਤ ਸਿੰਘ ਮੈਨੇਜਰ ਤਖਤ ਸਾਹਿਬ, ਬਾਬਾ ਗੁਰਸ਼ੇਰ ਸਿੰਘ ਹਨੂੰਮਾਨਗੜ੍ਹ, ਬਾਬਾ ਜੱਸਾ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਮੇਜਰ ਸਿੰਘ ਮੁਖਤਿਆਰੇਆਮ,ਬਾਬਾ ਇੰਦਰਬੀਰ ਸਿੰਘ ਸਤਲਾਣੀ, ਬਾਬਾ ਹਰਦੇਵ ਸਿੰਘ ਝਾੜ ਸਾਹਿਬ, ਭਾਈ ਸਰਵਣ ਸਿੰਘ ਮਝੈਲ, ਬਾਬਾ ਦਲੇਰ ਸਿੰਘ, ਬਾਬਾ ਬਲਦੇਵ ਸਿੰਘ ਵੱਲਾ ਮੌਜੂਦ ਸਨ। ਸਟੇਜ ਸੇਵਾ ਗਿਆਨੀ ਭਗਵਾਨ ਸਿੰਘ ਜੌਹਲ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਪੂਰੀਆਂ ਨਾ ਹੋਣ ਤੱਕ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ- ਮੰਗਾ ਸਿੰਘ ਪੰਜਾਬ ਬੰਦ ਨੂੰ ਅਮਲੋਹ ’ਚ ਮਿਲਿਆ... ਅਗਲੀ ਖ਼ਬਰ ਲੋਕ ਮੰਗਾਂ ਨੂੰ ਲੈ ਕੇ ਅਕਾਲੀ ਦਲ ਸੁਤੰਤਰ 31 ਨੂੰ ਕਰੇਗਾ ਸੜਕ ਜਾਮ-ਜਥੇਦਾਰ ਸਹੋਲੀ
Ad Position 24
No active advertisement