01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਦੀ ਯਾਦ ’ਚ ਇਕੱਠੇ ਹੋਏ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

Ad Position 21
No active advertisement
ਅਜੀਤ ਡੈਸਕ 01-08-2026
ਸਨੌਰ, 31 ਜੁਲਾਈ (ਸੋਖਲ)-ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਨੌਰ ਸਥਿਤ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਕਰਵਾਏ ਸ਼ਰਧਾਂਜਲੀ ਸਮਾਗਮ ਦੌਰਾਨ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਨਫੈੱਡ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਬਦਲਾ ਲੈ ਕੇ ਪੂਰੀ ਦੁਨੀਆ ਨੂੰ ਭਾਰਤੀ ਲੋਕਾਂ ਦੇ ਹੌਸਲੇ ਅਤੇ ਦੇਸ਼ ਪ੍ਰੇਮ ਦਾ ਸੰਦੇਸ਼ ਦਿੱਤਾ। ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਸਿਰਫ਼ ਪੰਜਾਬ ਜਾਂ ਕਿਸੇ ਇਕ ਵਰਗ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਸਾਂਝੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਹਾਨ ਸ਼ਹੀਦਾਂ ਦੇ ਆਦਰਸ਼ਾਂ ਨੂੰ ਅਪਣਾਉਂਦਿਆਂ ਦੇਸ਼ ਦੀ ਏਕਤਾ, ਭਾਈਚਾਰੇ ਤੇ ਇਨਸਾਫ਼ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਹਰ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਇਤਿਹਾਸ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ ਤਾਂ ਜੋ ਦੇਸ਼ ਭਗਤੀ ਦੀ ਭਾਵਨਾ ਹੋਰ ਪ੍ਰਬਲ ਹੋ ਸਕੇ। ਸਮਾਗਮ ਦੌਰਾਨ ਹਾਜ਼ਰ ਆਗੂਆਂ ਤੇ ਪਤਵੰਤਿਆਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਦੱਸੇ ਰਾਹ ’ਤੇ ਚੱਲਣ ਦਾ ਸੰਕਲਪ ਵੀ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਦੀਪ ਜੋਸਨ ਪ੍ਰਧਾਨ ਨਗਰ ਕੌਸਲ ਸਨੌਰ, ਤਰਸੇਮ ਸਿੰਘ ਸਨੌਰ ਕੌਂਸਲਰ, ਬੂਟਾ ਸਿੰਘ ਪ੍ਰਧਾਨ ਪਾਰਕ ਕਮੇਟੀ, ਜਰਨੈਲ ਸਿੰਘ ਸੰਧੂ, ਮਨਜੀਤ ਸਿੰਘ ਸੰਧੂ, ਅਵਤਾਰ ਸਿੰਘ ਗੰਗਰੌਲੀ, ਬੱਗਾ ਬੋਲੜ, ਸੰਦੀਪ ਸਨੌਰ, ਮਨਦੀਪ ਖਾਨ ਬੋਸਰ, ਅਮਰ ਸਿੰਘ ਸ਼ੇਰੇ ਪੰਜਾਬ ਮਾਰਕੀਟ, ਸੁਖਜਿੰਦਰ ਸਿੰਘ ਰਾਠੀਆਂ, ਅਮਰ ਅਲੀ ਚੌਰਾ, ਮਨਪ੍ਰੀਤ ਸਿੰਘ ਮਹਿਮਦਪੁਰ, ਗੁਰਦਿੱਤ ਸਿੰਘ, ਪ੍ਰੀਤਮ ਸਿੰਘ ਸਨੌਰ, ਕ੍ਰਿਸ਼ਨ ਸਿੰਘ ਸਨੌਰ, ਗੁਰਜੰਟ ਸਿੰਘ ਨੂਰਖੇੜੀਆ, ਕੁਲਦੀਪ ਸਿੰਘ ਸ਼ਮਸ਼ਪੁਰ, ਹਰਵਿੰਦਰ ਸਿੰਘ ਡੋਡੋਆ, ਗੁਰਚਰਨ ਸਿੰਘ ਕੋਲੀ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ ਨੂਰਖੇੜੀਆ, ਹਰਨਾਮ ਜਲਾਲਪੁਰ, ਬਲਜੀਤ ਜਲਾਲਪੁਰ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ਵਿਦਿਆਰਥੀ ਦੇ ਗ਼ਾਇਬ ਹੋਣ ਦਾ ਮਾਮਲਾ ਗਰਮਾਇਆ ਅਗਲੀ ਖ਼ਬਰ ਲੋਕ ਦੁਬਾਰਾ ‘ਭਗਵੰਤ ਮਾਨ’ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਦੀ ਉਡੀਕ ’ਚ-ਤਲਬੀਰ ਗਿੱਲ
Ad Position 24
No active advertisement