02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜਨਰਲ ਕਮਿਸ਼ਨ ਦਾ ਚੇਅਰਮੈਨ ਨਾ ਲਗਾਉਣ ਦੇ ਰੋਸ ਵਜੋਂ ਭਰਾਤਰੀ ਜਥੇਬੰਦੀਆਂ ਵਲੋਂ ਸੰਗਰੂਰ ਵਿਖੇ ਧਰਨੇ ’ਚ ਸ਼ਾਮਿਲ ਹੋਣ ਦਾ ਐਲਾਨ-ਮਨੋਜ ਘਈ

Ad Position 21
No active advertisement
ਅਜੀਤ ਡੈਸਕ 01-08-2026
ਪਟਿਆਲਾ, 31 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਜਨਰਲ ਬੀ. ਸੀ. ਅਧਿਆਪਕ ਮੰਚ ਪੰਜਾਬ ਵਲੋਂ ਪਟਿਆਲਾ ਵਿਖੇ ਮਨੋਜ ਘਈ ਦੀ ਪ੍ਰਧਾਨਗੀ ਅਧੀਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੀ. ਐਸ. ਪੀ. ਸੀ. ਐਲ./ਪੀ. ਐਸ. ਟੀ. ਸੀ. ਐਲ. ਪੰਜਾਬ, ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ, ਦੁਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ, ਜਨਰਲ ਬੀ. ਸੀ. ਅਧਿਆਪਕ ਮੰਚ, ਜਨਰਲ ਕੈਟਾਗਰੀ ਸਿੱਖਿਆ ਵਿਭਾਗ, ਪੰਜਾਬੀ ਯੂਨੀਵਰਸਿਟੀ, ਅਗਰਵਾਲ ਸਭਾ, ਬ੍ਰਾਹਮਣ ਸਭਾ, ਕਿਸਾਨ ਸਭਾ ਅਤੇ ਹੋਰ ਜਨਰਲ ਭਰਾਤਰੀ ਸਭਾਵਾਂ ਵਲੋਂ ਜਨਰਲ ਕੈਟਾਗਰੀ ਕਮਿਸਨ ਦਾ ਚੇਅਰਮੈਨ ਤੇ ਹੋਰ ਅਮਲਾ ਨਾ ਲਗਾਉਣ ਦੇ ਰੋਸ ਵਜੋਂ 15 ਸਤੰਬਰ ਤੋਂ ਸੰਗਰੂਰ ਵਿਖੇ ਲਗਾਤਾਰ ਧਰਨੇ ਵਿਚ ਵੱਡੀ ਗਿਣਤੀ ’ਚ ਸਮੂਲੀਅਤ ਕੀਤੀ ਜਾਵੇਗੀ। ਆਗੂਆਂ ਵਲੋਂ ਪੰਜਾਬ ਸਰਕਾਰ ਦੀ ਤਿੱਖੇ ਸ਼ਬਦਾਂ ’ਚ ਨਿਖੇਧੀ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਤੇ ਵੱਖ-ਵੱਖ ਜਾਤੀਆਂ ਨਾਲ ਸੰਬੰਧਿਤ ਕਮਿਸਨਾਂ/ਬੋਰਡਾਂ ਆਦਿ ਦੇ ਚੇਅਰਪਰਸ਼ਨ, ਵਾਈਸ ਚੇਅਰਪਰਸਨ ਤੇ ਮੈਂਬਰ ਨਿਯੁਕਤ ਕੀਤੇ ਜਾ ਚੁੱਕੇ ਹਨ ਪਰ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਸਟੇਟ ਕਮਿਸਨ ਫਾਰ ਜਨਰਲ ਕੈਟਾਗਰੀ ਦਾ ਚੇਅਰਮੈਨ ਵਾਈਸ ਚੇਅਰਮੈਨ ਤੇ ਮੈਂਬਰਾਂ ਦੀ ਨਿਯੁਕਤੀ ਨਾ ਕਰਨ ਨਾਲ ਜਨਰਲ ਵਰਗ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਭਗਵੰਤ ਮਾਨ ਸਰਕਾਰ ਦਾ ਲਗਪਗ ਸਾਢੇ 4 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਇਸ ਸਰਕਾਰ ਵਲੋਂ ਜਨਰਲ ਵਰਗ ਨਾਲ ਸੰਬੰਧਿਤ ਕਮਿਸ਼ਨ ਦਾ ਚੇਅਰਮੈਨ ਨਹੀਂ ਲਗਾਇਆ ਗਿਆ, ਜਿਸ ਕਾਰਨ ਜਨਰਲ ਵਰਗ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ’ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਪ੍ਰਵੀਨ ਸ਼ਰਮਾ ਜਨਰਲ ਸਕੱਤਰ ਵਲੋਂ ਕਿਹਾ ਗਿਆ ਕਿ ਇਹ ਸਰਕਾਰ ਜਨਰਲ ਵਰਗ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ ਤੇ ਇਸ ਵਰਗ ਵਲੋਂ ਲੰਮੇ ਸਮੇਂ ਤੋਂ ਕਮਿਸਨ ਸੰਬੰਧੀ ਕੀਤੀ ਜਾ ਰਹੀ ਮੰਗ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ। ਮੀਟਿੰਗ ’ਚ ਭਰਾਤਰੀ ਜਥੇਬੰਦੀਆਂ ਵਲੋਂ ਲਏ ਗਏ ਫੈਸਲੇ ਦੇ ਦਾ ਸਮਰਥਨ ਕਰਦਿਆਂ ਸੰਗਰੂਰ ਵਿਖੇ 15 ਸਤੰਬਰ ਤੋਂ ਸੁਰੂ ਹੋ ਰਹੇ ਲਗਾਤਾਰ ਧਰਨੇ ’ਚ ਸ਼ਮੂਲੀਅਤ ਕਰਨ ਤੇ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ’ਚ ਮਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਮਾਨ ਮੀਤ ਪ੍ਰਧਾਨ, ਅਨਿਲ ਸ਼ਰਮਾ ਕੈਸ਼ੀਅਰ, ਬਿਕਰਮਦੀਪ ਸਿੰਘ ਪ੍ਰੈਸ ਸਕੱਤਰ, ਸੰਦੀਪ ਛੰਨਾ, ਰਕੇਸ਼ ਕੁਮਾਰ ਸ਼ਰਮਾ, ਸੁਖਦੇਵ ਸਿੰਘ ਭੰਡਾਰੀ, ਅਵਨਿੰਦਰ ਸਿੰਘ, ਹਰਪ੍ਰੀਤ ਸਿੰਘ, ਰਵੀ ਕੁਮਾਰ, ਭੁਪਿੰਦਰ ਸਿੰਘ, ਸੁਨੀਲ ਕੁਮਾਰ ਜੋਸ਼ੀ, ਗੁਰਪ੍ਰੀਤ ਸਿੰਘ ਪੰਧੇਰ, ਰਜੇਸ਼ ਕੁਮਾਰ ਮਿੱਡਾ, ਅਨੰਦ, ਪੁਸ਼ਪ, ਦਿਨੇਸ਼ ਗੌੜ, ਗੁਰਪ੍ਰੀਤ ਸਿੰਘ, ਸੰਦੀਪ ਸ਼ਰਮਾ, ਗੁਰਵਿੰਦਰ ਸਿੰਘ, ਜਗਮੋਹਨ ਸਿੰਘ, ਅਮਨ ਸ਼ਰਮਾ, ਸੰਜੀਵ ਕੁਮਾਰ, ਜਸਵਿੰਦਰ ਬਾਤਿਸ਼, ਅੱਛਰ ਕੁਮਾਰ, ਬਿਕਰਮ ਹਰੀਸ਼ ਕੁਮਾਰ, ਬਹਾਦਰ ਸਿੰਘ, ਹਰਵਿੰਦਰ ਸਿੰਘ, ਸਤਨਾਮ ਪਾਲੀਆ, ਯੋਗੇਸ਼ ਕੁਮਾਰ, ਹਰਭਗਵਾਨ ਸਿੰਘ, ਵਰਿੰਦਰ ਸਿੰਘ, ਜਸਪਾਲ ਸ਼ਰਮਾ, ਹਰਦੀਪ ਸਿੰਘ ਗਿੱਲ ਆਦਿ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਧਰਨੇ ’ਚ ਹੋਏ ਵੱਡੇ ਇਕੱਠ ਨੇ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣਨ ਦੇ ਦਿੱਤੇ ਸੰਕੇਤ-ਲਖਬੀਰ ਲੌਟ ਅਗਲੀ ਖ਼ਬਰ ਰੇਲਵੇ ਪੁਲਿਸ ਨੇ ਕੀਤੀ ਰਾਹਗੀਰਾਂ ਦੀ ਚੈਕਿੰਗ
Ad Position 24
No active advertisement