02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਅਕਾਲੀ ਦਲ (ਬ) ਵਲੋਂ ਹਲਕਾ ਸਨੌਰ ਵਿਖੇ ਸਮਾਗਮ

Ad Position 21
No active advertisement
ਅਜੀਤ ਡੈਸਕ 01-08-2026
ਸਨੌਰ, 31 ਜੁਲਾਈ (ਮੋਹਣ ਸਿੰਘ ਭੱਟੀ)-ਦੇਸ਼ ਦੀ ਆਜ਼ਾਦੀ ਦੀ ਲੜਾਈ ਲਈ ਆਪਣੀ ਜਾਨ ਕਰਨ ਵਾਲੇ ਮਹਾਨ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਸਨੌਰ ਇੰਚਾਰਜ ਕਮੇਟੀ ਦੇ ਸੀਨੀਅਰ ਮੈਂਬਰ ਕ੍ਰਿਸ਼ਨ ਸਿੰਘ ਸਨੌਰ ਆਪਣੇ ਸਾਥੀਆਂ ਸਮੇਤ ਸ਼ਹੀਦ ਊਧਮ ਸਿੰਘ ਪਾਰਕ ਸਨੌਰ ਵਿਖੇ ਉਨ੍ਹਾਂ ਦੇ ਬੁੱਤ ’ਤੇ ਪਹੁੰਚੇ, ਜਿਥੇ ਉਨ੍ਹਾਂ ਨੇ ਸ਼ਹੀਦ ਦੀ ਪ੍ਰਤਿਮਾ ’ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਲਾਸਾਨੀ ਹੈ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦਾਂ ਦੇ ਇਤਿਹਾਸ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਵਿਚ ਹੋਰ ਪ੍ਰਮੁੱਖਤਾ ਨਾਲ ਸ਼ਾਮਿਲ ਕੀਤਾ ਜਾਵੇ। ਸ਼ਰਧਾਂਜਲੀ ਸਮਾਗਮ ਦੌਰਾਨ ਅਕਾਲੀ ਦਲ ਦੇ ਹੋਰ ਸਥਾਨਕ ਆਗੂਆਂ ਤੇ ਵਰਕਰਾਂ ਨੇ ਵੀ “ਸ਼ਹੀਦ ਊਧਮ ਸਿੰਘ ਅਮਰ ਰਹੇ” ਦੇ ਨਾਅਰੇ ਲਗਾਏ। ਇਸ ਮੌਕੇ ਅਮਰੀਕ ਸਿੰਘ ਹਾਂਡਾ, ਰਾਮ ਸਿੰਘ ਖੇੜਕੀ ਵਾਲੇ, ਸੁਰਿੰਦਰ ਸਿੰਘ ਅਸਰਪੁਰ, ਲਖਵਿੰਦਰ ਸਿੰਘ ਪ੍ਰਧਾਨ ਆਲ ਸਕੂਲ ਟਰਾਂਸਪੋਰਟ ਯੂਨੀਅਨ ਪਟਿਆਲਾ, ਪਿਆਰਾ ਸਿੰਘ, ਸੰਜੀਵ ਕੁਮਾਰ ਐਹਰੂਕਲਾਂ, ਹਰਪਾਲ ਸਿੰਘ ਕੌੜਾ ਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ’ਤੇ ਤਸ਼ਦੱਦ ਢਾਹ ਕੇ ਸਰਕਾਰ ਨੇ ਅੰਗਰੇਜ਼ਾਂ ਨੂੰ ਵੀ ਮਾਤ ਪਾਈ-ਕਬੀਰ ਦਾਸ ਅਗਲੀ ਖ਼ਬਰ ਬੇਲਰ ਯੂਨੀਅਨ ਵਲੋਂ ਪਰਾਲੀ ਸੀਜ਼ਨ ਲਈ 230 ਰੁ. ਪ੍ਰਤੀ ਕੁਇੰਟਲ ਤੋਂ ਘੱਟ ਰੇਟ ’ਤੇ ਸਲਝੌਤਾ ਨਾ ਕਰਨ ਦਾ ਮਤਾ ਪਾਸ
Ad Position 24
No active advertisement