02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮਲਟੀਪਰਪਜ਼ ਸਕੂਲ ਦੇ 14 ਵਿਦਿਆਰਥੀ ਜੇ. ਈ. ਈ. ਤੇ ਨੀਟ ਲਈ ਹੋਏ ਯੋਗ

Ad Position 21
No active advertisement
ਅਜੀਤ ਡੈਸਕ 01-08-2026
ਪਟਿਆਲਾ, 31 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ਼ਹਿਰ ਦੇ ਨਾਮਵਰ ਵਿੱਦਿਅਕ ਅਦਾਰੇ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ 8 ਵਿਦਿਆਰਥੀਆਂ ਨੇ ਜੇ. ਈ. ਈ. ਤੇ ਛੇ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ’ਚ ਯੋਗ ਹੋ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਪੀਐੱਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ ਦੇ ਪ੍ਰਿੰਸੀਪਲ ਮੈਡਮ ਵਿਜੈ ਕਪੂਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਹ ਸਨਮਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਸਾਲ 2026 ਵਿਚ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਤਾ ਗਿਆ। ਸਕੂਲ ਦੇ 8 ਵਿਦਿਆਰਥੀਆਂ ਨੇ ਜੇ. ਈ. ਈ. ਪ੍ਰੀਖਿਆ ਤੇ 6 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਸਫਲਤਾਪੂਰਵਕ ਯੋਗਤਾ ਪ੍ਰਾਪਤ ਕਰਕੇ ਨੀਟ ਵਿਚ ਸਫਲ ਵਿਦਿਆਰਥੀਆਂ ਵਿਚ ਰਾਜਵੰਸ਼ ਆਹਲੂਵਾਲੀਆ, ਨਵਜੋਤ ਸਿੰਘ, ਵਿਧਿਤਾ, ਇਸ਼ਨੂਰ ਕੌਰ, ਮਨਿੰਦਰ ਸਿੰਘ ਤੇ ਸੀਮਾ ਗੁਪਤਾ ਸ਼ਾਮਿਲ ਹਨ ਜਦਕਿ ਜੇਈਈ ਵਿਚ 8 ਵਿਦਿਆਰਥੀਆਂ ਦੀ ਸਫਲਤਾ ਵੀ ਸਕੂਲ ਦੀ ਅਕਾਦਮਿਕ ਉਪਲਬਧੀ ਦਾ ਪ੍ਰਮਾਣ ਹੈ। ਸਨਮਾਨ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਪ੍ਰਿੰਸੀਪਲਾਂ ਦੀ ਮਿਹਨਤ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਲਗਾਤਾਰ ਸਫਲਤਾ ਹਾਸਿਲ ਕਰ ਰਹੇ ਹਨ। ਉਨ੍ਹਾਂ ਨੇ ਪ੍ਰਿੰਸੀਪਲ ਵਿਜੇ ਕਪੂਰ ਤੇ ਸਕੂਲ ਦੀ ਸਮੂਹ ਅਧਿਆਪਕ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਹੋਰ ਸਕੂਲਾਂ ਲਈ ਵੀ ਪ੍ਰੇਰਣਾਦਾਇਕ ਹੈ। ਇਸ ਮੌਕੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਇਸ ਸਨਮਾਨ ਦਾ ਸਿਹਰਾ ਸਕੂਲ ਦੇ ਸਮਰਪਿਤ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਦਿੰਦਿਆਂ ਕਿਹਾ ਕਿ ਟੀਮ ਵਰਕ, ਯੋਜਨਾਬੱਧ ਤਿਆਰੀ ਤੇ ਨਿਰੰਤਰ ਮਿਹਨਤ ਦੇ ਨਤੀਜੇ ਵਜੋਂ ਇਹ ਸ਼ਾਨਦਾਰ ਸਫਲਤਾ ਸੰਭਵ ਹੋਈ ਹੈ। ਇਸ ਸਨਮਾਨ ਨਾਲ ਪੀਐੱਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ, ਪਟਿਆਲਾ ਨੇ ਇਕ ਵਾਰ ਫਿਰ ਇਹ ਸਾਬਤ ਕੀਤਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਆਪਣੀ ਯੋਗਤਾ, ਮਿਹਨਤ ਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਦੇਸ਼ ਦੀਆਂ ਵੱਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ। ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਕਰਕੇ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਮੈਡਮ ਵਿਜੈ ਕਪੂਰ ਦਾ ਸਕੂਲ ਪਹੁੰਚਣ ‘ਤੇ ਸਮੁੱਚੇ ਸਟਾਫ ਵਲੋਂ ਭਰਵਾਂ ਸਵਾਗਤ ਕੀਤਾ। ਸਨਮਾਨ ਮਿਲਣ ‘ਤੇ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਸ਼ਾਲੂ ਮਹਿਰਾ ਵਲੋਂ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੀ ਵੱਡੀ ਰਕਮ ਤੇ ਚਿੱਟੇ ਸਮੇਤ ਇਕ ਕਾਬੂ ਅਗਲੀ ਖ਼ਬਰ ਸਫ਼ਾਈ ਸੇਵਕਾਂ ’ਤੇ ਤਸ਼ਦੱਦ ਢਾਹ ਕੇ ਸਰਕਾਰ ਨੇ ਅੰਗਰੇਜ਼ਾਂ ਨੂੰ ਵੀ ਮਾਤ ਪਾਈ-ਕਬੀਰ ਦਾਸ
Ad Position 24
No active advertisement