01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ ਵਲੋਂ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 01-08-2026
ਪਟਿਆਲਾ, 31 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਦੇ ਬਰਨਾਲਾ ਵਿਖੇ 22 ਜੁਲਾਈ ਨੂੰ ਸਫ਼ਾਈ ਸੇਵਕਾਂ ਉੱਪਰ ਪੁਲਿਸ ਵਲੋਂ ਕੀਤੇ ਲਾਠੀ ਚਾਰਜ ਦੇ ਵਿਰੋਧ ਵਿੱਚ ਵੀਰਵਾਰ ਪੰਜਾਬ ਬੰਦ ਦੇ ਸੱਦੇ ਤਹਿਤ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਦੀ ਅਗਵਾਈ ਵਿੱਚ ਕਰਮਚਾਰੀਆਂ, ਸਫ਼ਾਈ ਕਰਮਚਾਰੀਆਂ, ਵਿਦਿਆਰਥੀਆਂ ਵਲੋਂ ਸਵੇਰੇ 8 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਸਫਾਈ ਕਰਮਚਾਰੀ ਬੀਬੀਆਂ ਅਤੇ ਪੁਰਸ਼ਾਂ ਨੂੰ ਧੂਹ ਧੂਹ ਕੇ ਕੁੱਟਣ ਵਾਲੇ ਅਧਿਕਾਰੀਆ ਖਿਲਾਫ ਇਰਾਦਾ ਕਤਲ ਅਤੇ ਐਸ.ਸੀ./ਐਸ. ਟੀ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ। ਘਟਨਾ ਦੇ 8 ਦਿਨ ਬੀਤ ਜਾਣ ਬਾਅਦ ਵੀ ਡੀ.ਐਸ.ਪੀ ਨੂੰ ਨੌਕਰੀ ਤੋਂ ਮੁਅਤਲ ਕਰਕੇ ਸਰਕਾਰ ਵਲੋ ਸਿਰਫ ਖਾਨਾਪੂਰਤੀ ਕੀਤੀ ਗਈ ਹੈ। ਜੋ ਸਾਡੇ ਵਾਲਮੀਕਿ/ਮਜ੍ਹਬੀ ਸਿੱਖ ਸਮਾਜ ਨੂੰ ਬਿਲਕੁੱਲ ਮਨਜੂਰ ਨਹੀਂ। ਉਨ੍ਹਾਂ ਕਿਹਾ ਕਿ ਇਕ ਪਾਸੇ ਸਾਡੇ ਐਸ.ਸੀ ਸਮਾਜ ਨੂੰ ਜਾਲਮਾਨਾ ਢੰਗ ਨਾਲ ਕੁੱਟਿਆ ਜਾ ਰਿਹਾ ਹੈ ਦੂਜੇ ਪਾਸੇ ਭਾਰਤੀ ਸੰਵਿਧਾਨ ਵਿੱਚ ਮਿਲੇ ਐਸ.ਸੀ. ਸਮਾਜ ਦੇ 1013 ਸਕੂਲ ਲੈਕਚਰਾਰ ਭਰਤੀ ਵਿੱਚ ਰਾਖਵਾਂਕਰਨ ਬੰਦ ਕਰਕੇ ਐਸ.ਸੀ ਸਮਾਜ ਦੇ ਸਿੱਖਿਅਕ ਭਰਤੀ ‘ਤੇ ਰੋਕ ਲਾ ਦਿੱਤੀ ਹੈ। ਜੇਕਰ ਸਰਕਾਰ ਨੇ ਬਰਨਾਲਾ ਵਿਖੇ ਢਾਹੇ ਤਸ਼ੱਦਦ ਦੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਨਾ ਕੀਤੀ ਅਤੇ ਬੋਰਡਾਂ ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਵਿੱਚ ਕੰਮ ਕਰਦੇ ਕੱਚੇ ਸਫਾਈ ਕਰਮਚਾਰੀ ਦੀਆਂ ਸੇਵਾਵਾਂ ਰੈਗੂਲਰ ਨਾ ਕੀਤੀਆਂ ਤਾਂ ਪੰਜਾਬ ਭਰ ਵਿੱਚ ਸਰਕਾਰ ਖਿਲਾਫ ਤਿੱਖੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਅਮਨਦੀਪ ਸਿੰਘ ਖਿਉਵਾਲੀ, ਯਾਦਵਿੰਦਰ ਸਿੰਘ ਯਾਦੂ, ਹਰਪ੍ਰੀਤ ਸਿੰਘ, ਮੋਹਨ ਪੰਜੋਲਾ, ਨਵਦੀਪ ਸਿੰਘ, ਅਮਰਜੀਤ ਕੌਰ, ਰਾਜੇਸ਼ ਗੱਗੂ ਨੇ ਸੰਬੋਧਨ ਕੀਤਾ। ਇਸ ਮੌਕੇ ਡਾ. ਗਿਆਨ ਸਿੰਘ, ਰਾਕੇਸ਼ ਕੁਮਾਰ ਮੱਟੂ, ਬਲਵਿੰਦਰ ਕੌਰ, ਬਲਬੀਰ ਸਿੰਘ, ਸੰਦੀਪ ਕੁਮਾਰ, ਕੁਲਦੀਪ ਸਿੰਘ, ਗੁਰਤੇਜ ਸਿੰਘ, ਜਤਿੰਦਰ ਕਾਲਾ ਤੇ ਬੋਹੜ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਪੰਜਾਬੀ ਭਾਸ਼ਾ ਵਿਚ ਲਿਖੀ ਵਿਗਿਆਨ ਵਿਸ਼ੇ ਦੀ ਪੁਸਤਕ ਲੋਕ ਅਰਪਣ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਤੇ ‘ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ’ ਦਰਮਿਆਨ ਹੋਇਆ ਇਕਰਾਰਨਾਮਾ
Ad Position 24
No active advertisement