01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਵਿਧਾਇਕ ਦੇਵ ਮਾਨ ਨੇ ਸਰਬਸੰਮਤੀ ਨਾਲ ਬਣੀਆਂ 30 ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

Ad Position 21
No active advertisement
ਅਜੀਤ ਡੈਸਕ 01-08-2026
ਨਾਭਾ, 31 ਜੁਲਾਈ (ਵਰਿੰਦਰ ਵਰਮਾ)-ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਅੱਜ ਬੀ.ਡੀ.ਪੀ.ਓ. ਦਫ਼ਤਰ ਨਾਭਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਇਸ ਮੌਕੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਸਰਬਸੰਮਤੀ ਨਾਲ ਬਣੀਆਂ 30 ਪਿੰਡ ਪੰਚਾਇਤਾਂ ਨੂੰ ਤਕਰੀਬਨ 1 ਕਰੋੜ 50 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦੇ ਚੈੱਕ ਵੰਡੇ ਗਏ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਸਨਮਾਨਿਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਇਹ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਰਕਮ ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਵਿਕਾਸ ਕਾਰਜਾਂ ‘ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਗਰਾਂਟਾਂ ਦੀ ਕਿਸੇ ਪ੍ਰਕਾਰ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਫੰਡਾਂ ਦੀ ਪਾਰਦਰਸ਼ੀ ਅਤੇ ਇਮਾਨਦਾਰੀ ਨਾਲ ਵਰਤੋਂ ਕਰਦੇ ਹੋਏ ਪਿੰਡਾਂ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾਵੇ।ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਧਰਮਿੰਦਰ ਸਿੰਘ ਸੁਖੇਵਾਲ ਸੀਨੀਅਰ ਆਗੂ, ਭੁਪਿੰਦਰ ਸਿੰਘ ਕੱਲਰ ਮਾਜਰੀ ਵਾਇਸ ਚੇਅਰਮੈਨ, ਜਤਿੰਦਰ ਸਿੰਘ ਢਿੱਲੋਂ ਬੀਡੀਪੀਓ ਨਾਭਾ, ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ ਨਾਭਾ, ਜਸਵਿੰਦਰ ਸਿੰਘ ਅੱਚਲ ਸਰਪੰਚ ਯੂਨੀਅਨ ਪ੍ਰਧਾਨ, ਸਿਮਰਨ ਅੜਕ ਚੌਹਾਨ, ਜਸਵੀਰ ਸਿੰਘ ਵਜੀਦਪੁਰ, ਸਤਨਾਮ ਸਿੰਘ ਸੱਤੀ ਸਰਪੰਚ, ਮਨਜੀਤ ਸਿੰਘ ਫਤਿਹਪੁਰ ਸਰਪੰਚ ਜਸਵੀਰ ਸਿੰਘ ਵਜੀਦਪੁਰ, ਮਨਜੋਤ ਸਿੰਘ ਲੱਧਾਹੇੜੀ, ਸੁਖਦੀਪ ਸਿੰਘ ਖਹਿਰਾ, ਪੰਚ, ਬਲਾਕ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਗ੍ਰਾਂਟਾਂ ਪਿੰਡਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।
Ad Position 22
No active advertisement
ਪਿਛਲੀ ਖ਼ਬਰ ਚੁੰਨੀ ਕਲਾਂ ਤੇ ਖ਼ੁਰਦ ’ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ-ਬਲਿਹਾਰ ਸਿੰਘ ਚ... ਅਗਲੀ ਖ਼ਬਰ ਕਿਸੇ ਵੀ ਸਰਕਾਰ ਨੇ ਆਮ ਆਦਮੀ ਸਰਕਾਰ ਜਿੰਨੀਆਂ ਸਿਹਤ ਸਹੂਲਤਾਂ ਨਹੀਂ ਦਿੱਤੀਆਂ-ਵਿੱਕੀ ਘਨੌਰ ਵਾਈਸ ਚੇਅਰਮੈਨ
Ad Position 24
No active advertisement