02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਮਨੂੰ ਸ਼ਰਮਾ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਸਮਾਣਾ, 1 ਅਗਸਤ (ਸਾਹਿਬ ਸਿੰਘ)-ਹਲਕਾ ਸਮਾਣਾ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਮਨੂੰ ਸ਼ਰਮਾ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟ (ਆਪ) ਦਾ ਪੱਲਾ ਫੜ ਲਿਆ। ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮਨੂੰ ਸ਼ਰਮਾ ਨੂੰ ਰਸਮੀ ਤੌਰ ’ਤੇ ਪਾਰਟੀ ਵਿਚ ਸ਼ਾਮਿਲ ਕਰਵਾਇਆ।

Ad Position 21
No active advertisement
ਅਜੀਤ ਡੈਸਕ 02-08-2026
ਸਮਾਣਾ, 1 ਅਗਸਤ (ਸਾਹਿਬ ਸਿੰਘ)-ਹਲਕਾ ਸਮਾਣਾ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਮਨੂੰ ਸ਼ਰਮਾ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟ (ਆਪ) ਦਾ ਪੱਲਾ ਫੜ ਲਿਆ। ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮਨੂੰ ਸ਼ਰਮਾ ਨੂੰ ਰਸਮੀ ਤੌਰ ’ਤੇ ਪਾਰਟੀ ਵਿਚ ਸ਼ਾਮਿਲ ਕਰਵਾਇਆ। ਮਨੂੰ ਸ਼ਰਮਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬੀਬਾ ਗੁਰਸ਼ਰਨ ਕੌਰ ਰੰਧਾਵਾ ਦੇ ਨੇੜੇ ਮੰਨੇ ਜਾਂਦੇ ਸਨ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਇਮਾਨਦਾਰ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਨੌਜਵਾਨ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਯੁਵਾ ਆਗੂ ਮਨੂੰ ਸ਼ਰਮਾ ਨੇ ਹਰਚੰਦ ਸਿੰਘ ਬਰਸਟ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਾਮ ਲਾਲ ਦੱਤ, ਹਜਾਰੀ ਲਾਲ ਜੋਹਰੀ, ਹਰਿੰਦਰ ਸਿੰਘ ਧਬਲਾਨ, ਜੈਂਕੀ ਮਹਿਰਾ, ਐਡਵੋਕੇਟ ਹਰਤੇਜ਼ ਸੰਧੂ, ਬਿੰਦਰ ਨਾਗਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਰਹੇ, ਜਿਨ੍ਹਾਂ ਵਲੋਂ ਨਵੇਂ ਸਾਥੀ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਆਲ ਇੰਡੀਆ ਕੰਬਾਈਨ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਚਰਨ ਸਿੰਘ ਰਲਹਨ ਦਾ ਸਨਮਾਨ
Ad Position 24
No active advertisement