02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਨੌਜਵਾਨਾਂ, ਕਿਸਾਨਾਂ ਤੇ ਮਹਿਲਾਵਾਂ ਦਾ ‘ਆਪ’ ਵੱਲ ਰੁਝਾਨ ਵੱਧ ਰਿਹਾ ਹੈ-ਰਣਜੋਧ ਹਡਾਣਾ

ਸਨੌਰ, 1 ਅਗਸਤ (ਸੋਖਲ)-ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦਾ ਜਨ ਅਧਾਰ ਦਿਨੋਂ-ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਪਾਰਟੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲਗਾਤਾਰ ਲੋਕ ਮਿਲਣੀਆਂ, ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 02-08-2026
ਸਨੌਰ, 1 ਅਗਸਤ (ਸੋਖਲ)-ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦਾ ਜਨ ਅਧਾਰ ਦਿਨੋਂ-ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਪਾਰਟੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲਗਾਤਾਰ ਲੋਕ ਮਿਲਣੀਆਂ, ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਦੌਰਿਆਂ ਦੌਰਾਨ ਉਹ ਪਿੰਡਾਂ ਦੀਆਂ ਸੱਥਾਂ ‘ਤੇ ਪਹੁੰਚ ਕੇ ਲੋਕਾਂ ਨਾਲ ਰੂਬਰੂ ਹੁੰਦੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਵੀ ਸਾਂਝੀ ਕਰਦੇ ਹਨ। ਪਿੰਡਾਂ ਦੀਆਂ ਸੱਥਾਂ ‘ਤੇ ਹੋ ਰਹੀਆਂ ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਵੱਡੀ ਗਿਣਤੀ ਵਿਚ ਨੌਜਵਾਨ, ਕਿਸਾਨ, ਮਹਿਲਾਵਾਂ ਤੇ ਹੋਰ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਪੱਖੀ ਸੋਚ ਕਾਰਨ ਉਨ੍ਹਾਂ ਦਾ ਭਰੋਸਾ ਪਾਰਟੀ ‘ਤੇ ਹੋਰ ਮਜ਼ਬੂਤ ਹੋਇਆ ਹੈ। ਇਹ ਕਹਿੰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਹਲਕੇ ਸਨੌਰ ਦੇ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਹਲਕਾ ਸਨੌਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਟੈਗੋਰ ਸਕੂਲ ਦੇ ਐਮ. ਡੀ. ਗੌਰਵ ਗੁਲਾਟੀ ਨੂੰ ਮਿਲਿਆ ‘ਪੰਜਾਬ ਅਚੀਵਰਜ਼’ ਐਵਾਰਡ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਹਲਕੇ ਦੇ ਵਰਕਰਾਂ ਨਾਲ ਮੀਟਿੰਗ
Ad Position 24
No active advertisement