02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ

ਮੋਰਿੰਡਾ, 1 ਅਗਸਤ (ਪ੍ਰਿਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਜ਼ਿਲ੍ਹਾ ਜੁਆਇੰਟ ਸਕੱਤਰ ਗੁਰਚਰਨ ਸਿੰਘ ਢੋਲਣ ਮਾਜਰਾ ਅਤੇ ਚਰਨ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 02-08-2026
ਮੋਰਿੰਡਾ, 1 ਅਗਸਤ (ਪ੍ਰਿਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਜ਼ਿਲ੍ਹਾ ਜੁਆਇੰਟ ਸਕੱਤਰ ਗੁਰਚਰਨ ਸਿੰਘ ਢੋਲਣ ਮਾਜਰਾ ਅਤੇ ਚਰਨ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਸੁਖਜੰਤ ਸਿੰਘ ਕੋਟਲੀ ਅਤੇ ਜਸਵਿੰਦਰ ਸਿੰਘ ਕਾਈਨੌਰ ਨੇ ਦੱਸਿਆ ਕਿ ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਸ਼ਹੀਦ ਊਧਮ ਸਿੰਘ ਜੀ ਦੇ ਇਨਕਲਾਬੀ ਜੀਵਨ ‘ਤੇ ਚਾਨਣਾ ਪਾਉਂਦਿਆਂ ਦੱਸਿਆ ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ਾਂ ਵਿਦੇਸ਼ਾਂ ਵਿਚ ਦੁੱਖ ਪਿੰਡੇ ਤੇ ਹੰਢਾਕੇ ਆਪਣੇ ਦੇਸ਼ ਪ੍ਰਤੀ ਸਮਰਪਿਤ ਹੋਣ ਦਾ ਜਜ਼ਬਾ ਦਿਖਾਇਆ 21 ਸਾਲ ਆਪਣੇ ਮਨ ਵਿਚ ਜਨਰਲ ਅਕਵਾਇਰ ਤੋਂ ਬਦਲਾ ਲੈਣ ਦੀ ਸਕੀਮ ਪਰੋ ਕੇ ਰੱਖੀ ਅਤੇ ਬਿਨਾਂ ਕਿਸੇ ਡਰ ਤੋਂ ਬਿਨਾਂ ਕਿਸੇ ਖ਼ੌਫ਼ ਤੋਂ ਹੱਸ ਹੱਸ ਕੇ ਫਾਂਸੀ ਦਾ ਰੱਸਾ ਗਲ ਵਿਚ ਪਾ ਕੇ ਸਾਨੂੰ ਦੇਸ਼ ਪ੍ਰਤੀ ਮਰ ਮਿਟਣ ਦਾ ਜਜ਼ਬਾ ਦਿਖਾਇਆ। ਦੇਸ਼ ਉਨ੍ਹਾਂ ਦੀ ਸ਼ਹੀਦੀ ਨੂੰ ਸਦਾ ਹੀ ਸਲਾਮ ਕਰਦਾ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹਿੰਦਰ ਸਿੰਘ ਰੌਣੀ, ਨੰਬਰਦਾਰ ਰਣਧੀਰ ਸਿੰਘ ਮਾਜਰੀ, ਨੇਤਰ ਸਿੰਘ ਰੌਣੀ, ਇੰਦਰ ਸਿੰਘ ਕਾਈਨੌਰ, ਸੁਖਪਾਲ ਸਿੰਘ ਮੋਰਿੰਡਾ, ਨਿਰਮਲ ਸਿੰਘ ਪਾਲਮ ਇਨਕਲੇਵ ਮੋਰਿੰਡਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗ੍ਰੀਨ ਐਵੀਨਿਊ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ ਅਗਲੀ ਖ਼ਬਰ ਜ਼ੋਨਲ ਸਕੂਲ ਖੇਡਾਂ ਦੇ ਫੁੱਟਬਾਲ ਮੁਕਾਬਲੇ ਟਿੱਬਾ ਨੰਗਲ ਵਿਖੇ ਸ਼ਾਨੋ ਸ਼ੌਕਤ ਨਾਲ ਕਰਵਾਏ
Ad Position 24
No active advertisement