02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਲੇਅ ਵੇਜ਼ ਸਕੂਲ ਦੀ ਤਾਈਕਵਾਡੋਂ ਖਿਡਾਰਣ ਅਵਨੀਤ ਕੌਰ ਨੇ ਮਲੇਸ਼ੀਆ ’ਚ ਜਿੱਤਿਆ ਸੋਨ ਤਗਮਾ

ਨੂਰਪੁਰ ਬੇਦੀ, 1 ਅਗਸਤ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕੇ ਅੰਦਰ ਪਿੰਡਾਂ ਦੀ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਂਦਾ ਜਾ ਰਿਹਾ ਹੈ। ਜਿਸ ਤਹਿਤ ਪਿੰਡ ਬੜਵਾ ਤੋਂ ਮੀਰਪੁਰ ਤੱਕ ਬਣਾਈ ਜਾ ਰਹੀ ਇੰਟਰਲਾਕਿੰਗ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂੰਨਰ ਨੇ ਮੌਕੇ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 02-08-2026
ਨੂਰਪੁਰ ਬੇਦੀ, 1 ਅਗਸਤ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕੇ ਅੰਦਰ ਪਿੰਡਾਂ ਦੀ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਂਦਾ ਜਾ ਰਿਹਾ ਹੈ। ਜਿਸ ਤਹਿਤ ਪਿੰਡ ਬੜਵਾ ਤੋਂ ਮੀਰਪੁਰ ਤੱਕ ਬਣਾਈ ਜਾ ਰਹੀ ਇੰਟਰਲਾਕਿੰਗ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂੰਨਰ ਨੇ ਮੌਕੇ ਦਾ ਦੌਰਾ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਨੇ ਨਿਰਮਾਣ ਕਾਰਜ ਦੀ ਗੁਣਵੱਤਾ, ਨਿਰਧਾਰਿਤ ਤਕਨੀਕੀ ਮਾਪਦੰਡਾਂ ਅਤੇ ਕੰਮ ਦੀ ਰਫ਼ਤਾਰ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਸੜਕ ਦੀ ਉਸਾਰੀ ਸਰਕਾਰੀ ਵਿਭਾਗ ਵਲੋਂ ਜਾਰੀ ਵਿਸ਼ੇਸ਼ ਤਕਨੀਕੀ ਮਿਆਰਾਂ ਅਨੁਸਾਰ ਹੀ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਟਿਕਾਊ ਅਤੇ ਸੁਵਿਧਾਜਨਕ ਸੜਕ ਮਿਲ ਸਕੇ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1.71 ਕਿੱਲੋਮੀਟਰ ਲੰਬੀ ਇਸ ਇੰਟਰਲਾਕਿੰਗ ਸੜਕ ਦੇ ਨਿਰਮਾਣ ‘ਤੇ ਕਰੀਬ 38.24 ਲੱਖ ਰੁਪਏ ਦੀ ਲਾਗਤ ਆਵੇਗੀ। ਸੜਕ ਦੀ ਬੇਸ ਲੇਅਰ ਨੂੰ ਮਜ਼ਬੂਤ ਕਰਕੇ ਉੱਚ ਗੁਣਵੱਤਾ ਵਾਲੀਆਂ ਇੰਟਰਲਾਕਿੰਗ ਟਾਈਲਾਂ ਵਿਛਾਈਆਂ ਜਾ ਰਹੀਆਂ ਹਨ, ਜਿਸ ਨਾਲ ਸੜਕ ਦੀ ਮਜ਼ਬੂਤੀ, ਪਾਣੀ ਦੀ ਨਿਕਾਸੀ ਅਤੇ ਰੱਖ-ਰਖਾਅ ਦੀ ਲਾਗਤ ਵਿਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪਿੰਡਾਂ ਵਿਚ ਸੜਕਾਂ, ਗਲੀਆਂ, ਨਾਲੀਆਂ ਅਤੇ ਹੋਰ ਬੁਨਿਆਦੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਥਲਾ ਵਿਚ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਸੰਪੰਨ, ਬੱਚਿਆਂ ਨੇ ਦਸਤਾਰ ਮੁਕਾਬਲਿਆਂ ਰਾਹੀਂ ਦਿਖਾਇਆ ਹੁਨਰ ਅਗਲੀ ਖ਼ਬਰ ਗ੍ਰੀਨ ਐਵੀਨਿਊ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ
Ad Position 24
No active advertisement