02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਨਰਸਰੀ ਤੇ ਉਸਾਰੀ ਵਾਲੀ ਥਾਵਾਂ ’ਚ ਚਲਾਈ ਡੇਂਗੂ ਜਾਗਰੂਕਤਾ ਮੁਹਿੰਮ- ਡਾ. ਬ੍ਰਿਜੇਸ਼ ਸਿੰਘ

ਬਨੂੜ, 1 ਅਗਸਤ (ਭੁਪਿੰਦਰ ਸਿੰਘ)- ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ.

Ad Position 21
No active advertisement
ਅਜੀਤ ਡੈਸਕ 02-08-2026
ਬਨੂੜ, 1 ਅਗਸਤ (ਭੁਪਿੰਦਰ ਸਿੰਘ)- ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਯੋਗ ਅਗਵਾਈ ਹੇਠ ਅੱਜ ਬਲਾਕ ਕਾਲੋਮਾਜਰਾ ਅਧੀਨ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਉਸਾਰੀ ਵਾਲੀਆਂ ਥਾਵਾਂ, ਨਰਸਰੀਆਂ ਅਤੇ ਫੈਕਟਰੀਆਂ ਵਿਚ “ਹਰ ਸ਼ਕਰਵਾਰ ਡੇਂਗੂ ’ਤੇ ਵਾਰ ਦੇ ਤਹਿਤ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਮਕਸਦ ਉਸਾਰੀ ਵਾਲੀਆਂ ਥਾਵਾਂ, ਨਰਸਰੀਆਂ ਅਤੇ ਫੈਕਟਰੀਆਂ ਵਿਚ ਕੰਮ ਕਰ ਰਹੇ ਕਰਮਚਾਰੀਆਂ ਅਤੇ ਰਹਿੰਦੇ ਵਿਅਕਤੀਆਂ ਨੂੰ ਡੇਂਗੂ ਸੰਬੰਧੀ ਜਾਗਰੂਕ ਕਰਨਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ. ਐਮ. ਓ. ਡਾ. ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਟੀਮ ਵਿਚ ਬਲਾਕ ਕਾਲੋਮਾਜਰਾ ਦੇ ਸਮੂਹ ਸਿਹਤ ਸੁਪਰਵਾਈਜ਼ਰ, ਸਮੂਹ ਐਮ.ਪੀ.ਐਚ.ਡਬਲਿਓ. ਅਤੇ ਏ.ਐਨ.ਐਮ., ਆਸ਼ਾ ਵਰਕਰ ਅਤੇ ਬਰੀਡਰ ਚੈਕਰ ਵੀ ਹਾਜ਼ਰ ਸਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵਲੋਂ ਲੋਕਾਂ ਨੂੰ ਘਰ-ਘਰ ਜਾ ਕਿ ਵੀ ਡੇਂਗੂ ਬੁਖ਼ਾਰ ਦੇ ਲੱਛਣਾਂ, ਡੇਂਗੂ ਸੰਬੰਧੀ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ, ਖਾਲੀ ਡਰਮਾਂ, ਭਾਂਡੀਆ ਜਾਂ ਹੋਰ ਕਿਸੇ ਵੀ ਚੀਜ਼ ਵਿਚ ਅਤੇ ਛੱਤਾਂ ’ਤੇ ਵਾਧੂ ਪਾਣੀ ਖੜਾ ਨਾ ਹੋਣ ਦੇਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੋਨਿਕਾ ਬੀ.ਈ.ਈ. ਵਲੋਂ ਸੀ.ਐਚ.ਸੀ. ਕਾਲੋਮਾਜਰਾ ਵਿਖੇ ਆਏ ਸਮੂਹ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਰੋਕਥਾਮ ਸੰਬੰਧੀ ਜਾਗਰੂਕ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਫ-ਸਫਾਈ ਦੇ ਨਾਲ-ਨਾਲ ਅਤੇ ਸਾਰੀਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਸਾਰਿਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮਰੀਜ਼ਾਂ ਅਤੇ ਲੋਕਾਂ ਨੂੰ ਸੈਲਫ ਮੈਡੀਕੇਸ਼ਨ ਤੋਂ ਵੀ ਗੁਰੇਜ਼ ਕਰਨ ਦੀ ਸਲਾਹ ਦਿੱਤੀ, ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦੇ ਲੱਛਣ ਦਿਸਣ ‘ਤੇ ਤੁਰੰਤ ਨਜਦੀਕੀ ਸਰਕਾਰੀ ਹਸਪਤਾਲ ਵਿਚ ਜਾ ਕਿ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਯੋਗ ਇਲਾਜ ਕੀਤਾ ਜਾ ਸਕੇ। ਇਸ ਦੇ ਨਾਲ ਹੀ ਬਲਾਕ ਕਾਲੋਮਾਜਰਾ ਦੇ ਵੱਖ-ਵੱਖ ਪਿੰਡਾਂ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਨਰਸਰੀਆਂ ਅਤੇ ਉਸਾਰੀ ਵਾਲੀਆਂ ਥਾਵਾਂ ’ਤੇ ਡੇਂਗੂ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਐਲ. ਐਚ. ਵੀ. ਗੁਰਤੇਜ ਕੌਰ, ਗੁਰਵਿੰਦਰ ਸਿੰਘ, ਹਰਜਿੰਦਰ ਕੌਰ, ਸਟਾਫ਼ ਨਰਸ, ਕਾਲਜ ਦੇ ਵਿਦਿਆਰਥੀ, ਮਰੀਜ਼ ਤੇ ਆਮ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਪਲੇਅ ਵੇਜ਼ ਸਕੂਲ ਦੀ ਤਾਈਕਵਾਡੋਂ ਖਿਡਾਰਣ ਅਵਨੀਤ ਕੌਰ ਨੇ ਮਲੇਸ਼ੀਆ ’ਚ ਜਿੱਤਿਆ ਸੋਨ ਤਗਮਾ
Ad Position 24
No active advertisement