ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ
ਬਨੂੜ, 1 ਅਗਸਤ (ਭੁਪਿੰਦਰ ਸਿੰਘ)-ਬਨੂੜ ਜ਼ੀਰਕਪੁਰ ਕੌਮੀ ਮਾਰਗ ’ਤੇ ਸਥਿਤ ਬਸੀ ਈਸੇ ਖਾਂ ਨੇੜੇ ਕਾਰ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ (47) ਪੁੱਤਰ ਗੁਰਵਿੰਦਰ ਸਿੰਘ ਵਾਸੀ ਬਠਿੰਡਾ, ਚੰਡੀਗੜ੍ਹ ਰੋਇਲ ਸਿਟੀ ਵਿਖੇ ਬਿਜਲੀ ਦੇ ਠੇਕੇਦਾਰ ਦਾ ਕੰਮ ਕਰਦਾ ਸੀ।
ਮ
ਮ੍ਰਿਤਕ ਦਲਜੀਤ ਸਿੰਘ
02-08-2026
ਬਨੂੜ, 1 ਅਗਸਤ (ਭੁਪਿੰਦਰ ਸਿੰਘ)-ਬਨੂੜ ਜ਼ੀਰਕਪੁਰ ਕੌਮੀ ਮਾਰਗ ’ਤੇ ਸਥਿਤ ਬਸੀ ਈਸੇ ਖਾਂ ਨੇੜੇ ਕਾਰ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ (47) ਪੁੱਤਰ ਗੁਰਵਿੰਦਰ ਸਿੰਘ ਵਾਸੀ ਬਠਿੰਡਾ, ਚੰਡੀਗੜ੍ਹ ਰੋਇਲ ਸਿਟੀ ਵਿਖੇ ਬਿਜਲੀ ਦੇ ਠੇਕੇਦਾਰ ਦਾ ਕੰਮ ਕਰਦਾ ਸੀ। ਸੁੱਕਰਵਾਰ ਰਾਤ 9 ਵਜੇ ਦੇ ਕਰੀਬ ਬਨੂੜ ਤੋਂ ਰੋਇਲ ਸਿਟੀ ਵੱਲ ਜਾ ਰਿਹਾ ਸੀ, ਜਦੋਂ ਉਹ ਬਸੀ ਈਸੇ ਖਾਂ ਨੇੜੇ ਪੁੱਜਾ ਤਾਂ ਪਿੱਛੋਂ ਆ ਰਹੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੋਤ ਹੋ ਗਈ। ਇਕੱਠੇ ਹੋਏ ਰਾਹਗੀਰਾਂ ਨੇ ਖੂਨ ਨਾਲ ਲਥਪਥ ਹੋਏ ਦਲਜੀਤ ਸਿੰਘ ਨੂੰ ਚੁੱਕ ਕੇ ਬਨੂੜ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦਲਜੀਤ ਸਿੰਘ ਪਿਛਲੇ ਕਈ ਸਾਲਾ ਤੋਂ ਰੋਇਲ ਸਿਟੀ ਵਿਖੇ ਰਹਿ ਰਿਹਾ ਸੀ ਤੇ ਇੱਥੇ ਬਿਜਲੀ ਠੇਕੇਦਾਰ ਦਾ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਤੇ ਵਿਧਵਾ ਪਤਨੀ ਛੱਡ ਗਿਆ ਹੈ। ਜਾਂਚ ਅਧਿਕਾਰੀ ਏ. ਐਸ. ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਰਾਤ ਪੋਸਟਮਾਰਟਮ ਲਈ ਡੇਰਾਬਸੀ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਸੀ, ਜਿੱਥੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਜਾਂਚ ਅਧਿਕਾਰੀ ਹਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੋਨੋਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।