ਇਕ ਪਾਸੇ ਔਰਤਾਂ ਨੂੰ ਸਤਿਕਾਰ ਦੇਣ ਦੇ ਡਰਾਮੇ, ਦੂਜੇ ਪਾਸੇ ਹੱਕਾਂ ਲਈ ਲੜ ਰਹੀਆਂ ਧੀਆਂ-ਭੈਣਾਂ ’ਤੇ ਹੋ ਰਿਹਾ ਲਾਠੀਚਾਰਜ-ਭੁਪਿੰਦਰ ਸਿੰਘ ਮਸੀਂਗਣ
ਦੇਵੀਗੜ੍ਹ, 1 ਅਗਸਤ (ਰਾਜਿੰਦਰ ਸਿੰਘ ਮੌਜੀ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਤੇ ਹਲਕਾ ਸਨੌਰ ਦੇ ਆਗੂ ਭੁਪਿੰਦਰ ਸਿੰਘ ਮਸੀਂਗਣ ਨੇ ‘ਆਪ’ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਸੂਬੇ ਦੀ ਮੌਜੂਦਾ ਸਰਕਾਰ ਦਾ ਅਸਲ ਚਿਹਰਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿਚ ਆਮ ਲੋਕਾਂ ਤੇ ਮੁਲਾਜ਼ਮਾਂ ਨਾਲ ਜੋ ਕੁਝ ਹੋ ਰਿਹਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ।
ਦੇਵੀਗੜ੍ਹ, 1 ਅਗਸਤ (ਰਾਜਿੰਦਰ ਸਿੰਘ ਮੌਜੀ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਤੇ ਹਲਕਾ ਸਨੌਰ ਦੇ ਆਗੂ ਭੁਪਿੰਦਰ ਸਿੰਘ ਮਸੀਂਗਣ ਨੇ ‘ਆਪ’ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਸੂਬੇ ਦੀ ਮੌਜੂਦਾ ਸਰਕਾਰ ਦਾ ਅਸਲ ਚਿਹਰਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿਚ ਆਮ ਲੋਕਾਂ ਤੇ ਮੁਲਾਜ਼ਮਾਂ ਨਾਲ ਜੋ ਕੁਝ ਹੋ ਰਿਹਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਭੁਪਿੰਦਰ ਸਿੰਘ ਮਸੀਂਗਣ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਵਲੋਂ ਸੂਬੇ ਦੇ ਹਰ ਵਰਗ ਨਾਲ ਵੱਡੇ-ਵੱਡੇ ਵਾਅਦੇ ਅਤੇ ਸਾਰਿਆਂ ਨੂੰ ਪੱਕਾ ਕਰਨ ਦੀਆਂ ਗਾਰੰਟੀਆਂ ਦਿੱਤੀਆਂ ਗਈਆਂ ਸਨ ਪਰ ਅੱਜ ਜਦੋਂ ਉਹੀ ਮੁਲਾਜ਼ਮ ਤੇ ਕੱਚੇ ਕਰਮਚਾਰੀ ਸੜਕਾਂ ‘ਤੇ ਉੱਤਰ ਕੇ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ, ਤਾਂ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਨੂੰ ਡਾਂਗਾਂ ਨਾਲ ਨਿਵਾਜ ਰਹੀ ਹੈ। ਉਨ੍ਹਾਂ ਸਵਾਲ ਖੜ੍ਹਾ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਔਰਤਾਂ ਦੇ ਸਤਿਕਾਰ ਤੇ ਅਧਿਕਾਰਾਂ ਦੇ ਵੱਡੇ-ਵੱਡੇ ਡਰਾਮੇ ਅਤੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਆਪਣੇ ਹੱਕਾਂ ਅਤੇ ਰੋਜ਼ਗਾਰ ਦੀ ਲੜਾਈ ਲੜ ਰਹੀਆਂ ਧੀਆਂ-ਭੈਣਾਂ ’ਤੇ ਵੀ ਸੜਕਾਂ ‘ਤੇ ਸ਼ਰੇਆਮ ਲਾਠੀਚਾਰਜ ਕੀਤਾ ਜਾ ਰਿਹਾ ਹੈ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਦੇ ਇਹ ਜ਼ੁਲਮੀ ਹੱਥਕੰਡੇ ਜ਼ਿਆਦਾ ਦੇਰ ਨਹੀਂ ਚੱਲਣਗੇ।