ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਸਰਕਾਰ ਦਾ ਵੱਡਾ ਉਪਰਾਲਾ-ਵਿਧਾਇਕ ਦੇਵ ਮਾਨ
ਨਾਭਾ, 1 ਅਗਸਤ (ਵਰਿੰਦਰ ਵਰਮਾ)-ਹਲਕਾ ਤੋਂ ਆਮ ਆਦਮੀ ਪਾਰਟੀ ਦੇ 18 ਨੰਬਰ ਵਾਰਡ ਤੋਂ ਕੌਂਸਲਰ ਉੱਧਮ ਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਪੂਰੇ ਪੰਜਾਬ ਵਿਚ-ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਲਗਾਤਾਰ ਤੇਜ਼ੀ ਨਾਲ ਜਾਰੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਲ਼ ਮੁਲਾਕਾਤ ਕਰਨ ਉਪਰੰਤ ਕੀਤਾ।
ਨ
ਨਾਭਾ ਦੇ ਵਾਰਡ ਨੰਬਰ 18 ਤੋਂ ਕੌਂਸਲਰ ਉੱਧਮ ਦੀਪ ਸਿੰਘ ਹਲਕਾ ਵਿਧਾਇਕ ਦੇਵ ਮਾਨ ਨਾਲ਼ ਮੁਲਾਕਾਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਂਦੇ ਹੋਏ। ਤਸਵੀਰ : ਵਰਿੰਦਰ ਵਰਮਾ
02-08-2026
ਨਾਭਾ, 1 ਅਗਸਤ (ਵਰਿੰਦਰ ਵਰਮਾ)-ਹਲਕਾ ਤੋਂ ਆਮ ਆਦਮੀ ਪਾਰਟੀ ਦੇ 18 ਨੰਬਰ ਵਾਰਡ ਤੋਂ ਕੌਂਸਲਰ ਉੱਧਮ ਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਪੂਰੇ ਪੰਜਾਬ ਵਿਚ-ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਲਗਾਤਾਰ ਤੇਜ਼ੀ ਨਾਲ ਜਾਰੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਲ਼ ਮੁਲਾਕਾਤ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦੇਵ ਮਾਨ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਤੇ ਸਹਿਰੀ ਵਾਰਡਾਂ ਵਿਚ ਲਗਾਤਾਰ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਦੋਰਾਨ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਜਾ ਰਹੀਆਂ ਹਨ ਅਤੇ ਮੌਕੇ ’ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਹੱਲ ਲਈ ਨਿਰਦੇਸ ਦਿੱਤੇ ਜਾ ਰਹੇ ਹਨ। ਮੁਲਾਕਾਤ ਦੌਰਾਨ ਉੱਧਮ ਦੀਪ ਸਿੰਘ ਨੇ ਵਾਰਡ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਵਿਧਾਇਕ ਦੇਵ ਮਾਨ ਨੇ ਕੌਂਸਲਰ ਉੱਧਮ ਦੀਪ ਸਿੰਘ ਨੂੰ ਭਰੋਸਾ ਦਿੱਤਾ ਕੀ ਵਾਰਡ ਵਾਸੀਆਂ ਦੀਆਂ ਹਰ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।