ਭਾਦਸੋਂ, 2 ਅਗਸਤ (ਪ੍ਰਦੀਪ ਦੰਦਰਾਲਾ)-ਪਟਿਆਲਾ ਦਿਹਾਤੀ ਹਲਕੇ ਦੇ ਅਧੀਨ ਆਉਂਦੇ ਪਿੰਡ ਧਨੌਰਾ ਨੂੰ ਰੰਗਲਾ ਪੰਜਾਬ ਸਕੀਮ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਵਾਸਤੇ ਗ੍ਰਾਂਟ ਦਾ ਚੈੱਕ ਭੇਟ ਕੀਤਾ। ਇਸ ਸਮੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਤਰੱਕੀ ਵੱਲ ਵਿਸ਼ੇਸ਼ ਧਿਆਨ ਦੇ ਕੇ ਨਗਰਾਂ ਦਾ ਸਰਬਪੱਖੀ ਵਿਕਾਸ ਕਰਨ ਵਚਨਬੱਧ ਹੈ। ਇਸ ਮੌਕੇ ਸਰਪੰਚ ਨਰਿੰਦਰ ਸਿੰਘ ਸੰਘੇੜਾ, ਹਰਪ੍ਰੀਤ ਸਿੰਘ ਭੰਗੂ ਬਲਾਕ ਪ੍ਰਧਾਨ, ਪ੍ਰਿਤਪਾਲ ਸਿੰਘ ਲਚਕਾਣੀ ਸਰਪੰਚ, ਸੰਦੀਪ ਸਿੰਘ, ਪੰਚਾਇਤ ਸੈਕਟਰੀ ਗੁਰਪ੍ਰੀਤ ਸਿੰਘ ਕਲੇਰ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀ ਮੌਜੂਦ ਸਨ।
ਸਿਹਤ ਮੰਤਰੀ ਵਲੋਂ ਪਿੰਡ ਧਨੌਰਾ ਨੂੰ ਵਿਕਾਸ ਕਾਰਜਾਂ ਲਈ ਗਰਾਂਟ ਦਾ ਚੈਕ ਭੇਟ
ਭਾਦਸੋਂ, 2 ਅਗਸਤ (ਪ੍ਰਦੀਪ ਦੰਦਰਾਲਾ)-ਪਟਿਆਲਾ ਦਿਹਾਤੀ ਹਲਕੇ ਦੇ ਅਧੀਨ ਆਉਂਦੇ ਪਿੰਡ ਧਨੌਰਾ ਨੂੰ ਰੰਗਲਾ ਪੰਜਾਬ ਸਕੀਮ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਵਾਸਤੇ ਗ੍ਰਾਂਟ ਦਾ ਚੈੱਕ ਭੇਟ ਕੀਤਾ।
ਅਜੀਤ ਡੈਸਕ
03-08-2026