02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਤਹਿਤ ਪਟਿਆਲਾ ਲਈ 2 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

ਪਟਿਆਲਾ, 2 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਪਟਿਆਲਾ ਜ਼ਿਲ੍ਹੇ ਲਈ ਵੀ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 03-08-2026
ਪਟਿਆਲਾ, 2 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਪਟਿਆਲਾ ਜ਼ਿਲ੍ਹੇ ਲਈ ਵੀ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ। ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਤੇ ਜ਼ੋਨ ਇੰਚਾਰਜ ਸੰਜੀਵ ਗੁਪਤਾ ਅਤੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਨੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਤੇ ਅਨਿਲ ਠਾਕੁਰ ਦਾ ਇਸ ਮਹੱਤਵਪੂਰਨ ਫ਼ੈਸਲੇ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਵਪਾਰਕ ਬਾਜ਼ਾਰਾਂ ਵਿਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਅਧੀਨ ਬਾਜ਼ਾਰਾਂ ਵਿਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ, ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਬਿਜਲੀ ਨਾਲ ਸੰਬੰਧਤ ਸਮੱਸਿਆਵਾਂ ਦੇ ਹੱਲ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ, ਜਿਸ ਨਾਲ ਵਪਾਰੀਆਂ ਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਬਾਜ਼ਾਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਹ ਫੰਡ ਉਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ, ਪਰਚਾ ਦਰਜ ਅਗਲੀ ਖ਼ਬਰ ਸਿਹਤ ਮੰਤਰੀ ਵਲੋਂ ਪਿੰਡ ਧਨੌਰਾ ਨੂੰ ਵਿਕਾਸ ਕਾਰਜਾਂ ਲਈ ਗਰਾਂਟ ਦਾ ਚੈਕ ਭੇਟ
Ad Position 24
No active advertisement